Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਠਕ 'ਵਾਰ ਹੀਰੋਜ਼' ਬਾਰੇ ਪੜ੍ਹਨਾ ਪਸੰਦ ਕਰਦੇ ਹਨ- ਰਾਹੁਲ ਸਿੰਘ

ਪਿਛਲੇ ਕੁਝ ਸਾਲਾਂ ਤੋਂ ਫੌਜ ਬਾਰੇ ਲਿਖੀਆਂ ਕਿਤਾਬਾਂ ਦੇ ਪਾਠਕਾਂ ਦੀ ਗਿਣਤੀ ਵਧੀ

5 Dariya News

5 Dariya News

5 Dariya News

ਚੰਡੀਗੜ੍ਹ , 15 Dec 2019

Last updated on: Dec 15, 2019, 00:00 IST

'ਇੰਡੀਆਜ਼ ਮੋਸਟ ਫੀਅਰਲੈੱਸ-2' ਕਿਤਾਬ ਦੇ ਲੇਖਕ ਰਾਹੁਲ ਸਿੰਘ ਦਾ ਕਹਿਣਾ ਹੈ ਕਿ 2016 ਦੇ ਸਰਜੀਕਲ ਸਟਰਾਈਕ ਅਤੇ ਬਾਲਾਕੋਟ ਹਮਲੇ ਤੋਂ ਬਾਅਦ ਪਾਠਕਾਂ ਦੀ ਰੁਚੀ ਵਾਰ ਹੀਰੋਜ਼ ਬਾਰੇ ਪੜ੍ਹਨ ਵਿਚ ਵਧੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪਾਠਕ ਸਾਹਸੀ ਅਤੇ ਬਹਾਦੁਰ ਫੌਜੀਆਂ ਬਾਰੇ ਜਾਣਨਾ ਪਸੰਦ ਕਰਦੇ ਹਨ। ਮਿਲਟਰੀ ਲਿਟਰੇਚਰ ਫੈਸਟੀਵਲ-2019 ਮੌਕੇ ਉਨ੍ਹਾਂ ਦੀ ਉਕਤ ਕਿਤਾਬ ਬਾਰੇ ਕਰਵਾਈ ਵਿਚਾਰ-ਚਰਚਾ ਵਿਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਪਿਛਲੇ ਕੁਝ ਸਾਲਾਂ ਤੋਂ ਫੌਜੀਆਂ ਬਾਰੇ ਲਿਖੀਆਂ ਕਿਤਾਬਾਂ ਦੇ ਪਾਠਕਾਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਫੌਜ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਨੇ ਕਈ ਕਿਤਾਬਾਂ ਵੀ ਲਿਖੀਆਂ ਹਨ, ਜਿਸ ਸਦਕਾ ਪੰਜਾਬੀ ਨੌਜਵਾਨ ਪਾਠਕਾਂ ਲਈ ਉਹ ਇਕ ਪ੍ਰੇਰਣਾਸ੍ਰੋਤ ਬਣ ਕੇ ਸਾਹਮਣੇ ਆਏ ਹਨ।ਰਾਹੁਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਕਿਤਾਬ ਸ਼ਿਵ ਅਰੂਰ ਨਾਲ ਮਿਲ ਕੇ ਲਿਖੀ ਹੈ ਅਤੇ ਇਸ ਵਿਚ ਫੌਜੀਆਂ ਦੀਆਂ ਸਾਹਸ, ਬਹਾਦੁਰੀ ਅਤੇ ਕੁਰਬਾਨੀ ਭਰੀਆਂ 14 ਅਸਲ ਕਹਾਣੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਤਾਬ ਲਿਖਣ ਦਾ ਮੁੱਖ ਮਕਸਦ ਨੌਜਵਾਨ ਪਾਠਕਾਂ ਨੂੰ ਨਾਲ ਜੋੜਨਾ ਹੈ ਤਾਂ ਜੋ ਉਨ੍ਹਾਂ ਨੂੰ ਪ੍ਰੇਰਣਾ ਮਿਲ ਸਕੇ ਅਤੇ ਮੁੰਡੇ-ਕੁੜੀਆਂ ਇਨ੍ਹਾਂ ਕਹਾਣੀਆਂ ਨੂੰ ਪੜ੍ਹ ਕੇ ਸਾਡੇ ਅਸਲੀ ਹੀਰੋਆਂ ਬਾਰੇ ਜਾਣਕਾਰੀ ਹਾਸਲ ਕਰ ਸਕਣ।ਇਸ ਵਿਚਾਰ-ਚਰਚਾ ਦੌਰਾਨ ਸੀਨੀਅਰ ਪੱਤਰਕਾਰ ਮਨਰਾਜ ਗਰੇਵਾਲ ਸ਼ਰਮਾ ਨੇ ਸਵਾਲ-ਜਵਾਬ ਕੀਤੇ ਅਤੇ ਲੇਖਿਕਾ ਰੇਨੀ ਸਿੰਘ ਵੀ ਮੰਚ 'ਤੇ ਮੌਜੂਦ ਸੀ। ਰਾਹੁਲ ਸਿੰਘ ਨੇ ਦੱਸਿਆ ਕਿ ਮਰਾਠਿਆਂ ਅਤੇ ਪੰਜਾਬੀਆਂ ਦਾ ਯੋਧਿਆਂ ਦੇ ਰੂਪ ਵਿਚ ਸ਼ਾਨਦਾਰ ਇਤਿਹਾਸ ਰਿਹਾ ਹੈ ਅਤੇ ਇਕ ਪਾਠਕ ਦੇ ਤੌਰ 'ਤੇ ਵੀ ਮਹਾਰਾਸ਼ਟਰ ਦੇ ਲੋਕੀਂ ਫੌਜ ਬਾਰੇ ਲਿਖੀਆਂ ਕਿਤਾਬਾਂ ਪੜ੍ਹਨ ਦੇ ਸ਼ੌਕੀ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਭਾਸ਼ਾਈ ਪਾਠਕਾਂ ਦੀ ਗਿਣਤੀ ਜ਼ਿਆਦਾ ਹੈ ਪਰ ਅੰਗਰੇਜ਼ੀ ਵਿਚ ਲਿਖੀਆਂ ਕਿਤਾਬਾਂ ਨਾਲ ਵਧੇਰੇ ਪਾਠਕਾਂ ਤੱਕ ਪਹੁੰਚ ਕਰਨੀ ਸੁਖਾਲੀ ਰਹਿੰਦੀ ਹੈ। ਰਾਹੁਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੌਜੂਦਾ ਦੌਰ ਦੇ ਨੌਜਵਾਨ ਪਾਠਕ ਸਾਹਸ ਤੇ ਦਲੇਰੀ ਭਰੀਆਂ ਕਿਤਾਬਾਂ ਨੂੰ ਪੜ੍ਹ ਕੇ ਆਪਣੇ ਵਿਰਸੇ ਨਾਲ ਨੇੜੇ ਤੋਂ ਜੁੜਣਗੇ।  ਉਨ੍ਹਾਂ ਕਿਹਾ ਕਿ ਕਈ ਕਹਾਣੀਆਂ ਦੀ ਰਵਾਨਗੀ ਇਸ ਤਰ੍ਹਾਂ ਹੈ ਜਿਵੇਂ ਕਿ ਕੋਈ ਫਿਲਮ ਕਿਤਾਬ ਦੇ ਪੰਨਿਆਂ 'ਤੇ ਚੱਲ ਰਹੀ ਹੋਵੇ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਸੇ ਸਿਰਲੇਖ ਅਧੀਨ ਆਈ ਉਨ੍ਹਾਂ ਦੀ ਕਿਤਾਬ ਨੂੰ ਪਾਠਕਾਂ ਦੇ ਇਕ ਵੱਡੇ ਵਰਗ ਨੇ ਭਰਵਾਂ ਹੁੰਗਾਰਾ ਦਿੱਤਾ ਸੀ ਅਤੇ ਉਨ੍ਹਾਂ ਦੀ ਕਿਤਾਬ 'ਇੰਡੀਆਜ਼ ਮੋਸਟ ਫੀਅਰਲੈੱਸ' ਬੈਸਟ ਸੈਲਿੰਗ ਕਿਤਾਬ ਬਣੀ। ਇਸ ਮੌਕੇ ਉਨ੍ਹਾਂ ਦਲੇਰ ਤੇ ਸਾਹਸੀ ਫੌਜੀਆਂ ਦੀ ਤਾਰੀਫ ਕਰਦਿਆਂ ਕਿਹਾ ਕਿ ਫੌਜ ਦੀ ਪੱਤਰਕਾਰੀ ਕਰਦਿਆਂ ਉਨ੍ਹਾਂ ਨੇ ਫੌਜੀ ਜਵਾਨਾਂ ਦੇ ਜਜ਼ਬਿਆਂ ਅਤੇ ਦਲੇਰੀ ਨੂੰ ਬਹੁਤ ਨਜ਼ਦੀਕ ਤੋਂ ਵੇਖਿਆ ਹੈ। ਉਨ੍ਹਾਂ ਦੱਸਿਆ ਕਿ ਕਿਤਾਬ ਵਿਚ ਲਿਖਿਆਂ ਕਈ ਕਹਾਣੀਆਂ ਰੌਂਗਟੇ ਖੜ੍ਹੇ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਕਈ ਕਹਾਣੀਆਂ ਦੇ 'ਹੀਰੋ' ਦੇ ਘਰ ਵਾਲਿਆਂ ਨੇ ਇਹ ਕਿਤਾਬ ਪੜ੍ਹਕੇ ਜਦੋਂ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਤਾਂ ਉਹ ਪਲ ਇਕ ਲੇਖਕ ਵੱਜੋਂ ਸਕੂਨ ਦੇਣ ਵਾਲੇ ਸਨ।ਕਾਬਿਲੇਗੌਰ ਹੈ ਕਿ ਸ਼ਿਵ ਅਰੂਰ ਅਤੇ ਰਾਹੁਲ ਸਿੰਘ ਦੋਵੇਂ ਸੀਨੀਅਰ ਪੱਤਰਕਾਰ ਹਨ ਅਤੇ ਦੋਵਾਂ ਕੋਲ ਫੌਜ ਦੀ ਪੱਤਰਕਾਰੀ ਦਾ ਇਕ ਲੰਬਾ ਤਜ਼ਰਬਾ ਹੈ। ਲੇਖਕਾਂ ਨੇ ਫੌਜ ਦੀਆਂ ਗਤੀਵਿਧੀਆਂ ਅਤੇ ਸੈਨਿਕ ਮਾਮਲਿਆਂ ਨੂੰ ਬਹੁਤ ਨਜ਼ਦੀਕ ਤੋਂ ਵੇਖਿਆ ਹੈ ਅਤੇ ਉਨ੍ਹਾਂ ਦਾ ਇਹ ਤਜ਼ਰਬਾ ਕਿਤਾਬ ਦੇ ਪੰਨਿਆਂ ਤੋਂ ਵੀ ਝਲਕਦਾ ਹੈ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD