Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਰਗਿਲ ਜਿਹੀ ਕਿਸੇ ਹੋਰ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮਜ਼ਬੂਤ ਖੁਫੀਆ ਨੈੱਟਵਰਕ ਸਮੇਂ ਦੀ ਲੋੜ : ਰੱਖਿਆ ਮਾਹਰ

5 Dariya News

5 Dariya News

5 Dariya News

ਚੰਡੀਗੜ੍ਹ , 15 Dec 2019

Last updated on: Dec 15, 2019, 00:00 IST

ਐਤਵਾਰ ਨੂੰ ਇੱਥੇ ਰੱਖਿਆ ਮਾਹਿਰਾਂ ਨੇ ਸੈਸ਼ਨ ਵਿੱਚ ਵਿਚਾਰਚਰਚਾ ਦੌਰਾਨ ਹਿੱਸਾ ਲੈਂਦਿਆਂ ਕਿਹਾ ਕਿ ਕਾਰਗਿਲ ਜਿਹੀ ਕਿਸੇ ਹੋਰ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮੌਜੂਦਾ ਖੁਫ਼ੀਆ ਨੈਟਵਰਕ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।'ਲੈਸਨਸ ਲਰਨਟ ਫਰਾਮ ਦ ਕਾਰਗਿਲ ਵਾਰ ਐਂਡ ਦੇਅਰ ਇੰਪਲੀਮੈਂਟੇਸ਼ਨ' ਵਿਸ਼ੇ 'ਤੇ ਕਰਵਾਏ ਗਏ ਸੈਸ਼ਨ ਵਿਚ ਹਿੱਸਾ ਲੈਂਦਿਆਂ ਸੇਵਾਮੁਕਤ ਰੱਖਿਆ ਸਕੱਤਰ ਸ਼ੇਖਰ ਦੱਤ ਨੇ ਕਿਹਾ ਕਿ ਸਾਨੂੰ ਕੇਂਦਰੀ ਅਤੇ ਰਾਜ ਪੱਧਰ 'ਤੇ ਖੁਫੀਆ ਅਤੇ ਨਿਗਰਾਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ।ਲੈਫਟੀਨੈਂਟ ਜਨਰਲ ਜੇ ਐਸ ਚੀਮਾ ਅਤੇ ਏਅਰ ਮਾਰਸ਼ਲ ਨਿਰਦੋਸ਼ ਤਿਆਗੀ ਸਮੇਤ ਸਾਰੇ ਪੈਨਲਿਸਟਾਂ ਨੇ ਕਾਰਗਿਲ ਜਿਹੀਆਂ ਅਚਾਨਕ ਵਾਪਰਨ ਵਾਲੀਆਂ ਨੂੰ ਘਟਨਾਵਾਂ ਤੋਂ ਬਚਣ ਲਈ ਵੱਧ ਤੋਂ ਵੱਧ ਖੁਫੀਆ ਸੰਗਠਨਾਂ ਬਣਾਉਣ ਅਤੇ ਵਿਕਸਿਤ ਕਰਨ 'ਤੇ ਜ਼ੋਰ ਦਿੱਤਾ।ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਦੱਤ ਨੇ ਕਿਹਾ ਕਿ ਕਾਰਗਿਲ ਨੇ ਭਾਰਤੀ ਫੌਜ ਨੂੰ ਅਚੰਭੇ ਵਿੱਚ ਪਾ ਦਿੱਤਾ ਸੀ ਕਿ ਸਾਡੀ ਸਰਹੱਦ ਦੇ ਅੰਦਰ ਘੁਸਪੈਠੀਏ ਕਿਵੇਂ ਆ ਸਕਦੇ ਹਨ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਟਾਲਣ ਲਈ ਸਾਨੂੰ ਖੁਫੀਆ ਤੰਤਰ ਅਤੇ ਨਿਗਰਾਨੀ ਦੇ ਸਾਂਝੇ ਰਸਤੇ ਵਿਕਸਿਤ ਕਰਨੇ ਪੈਣਗੇ ਤਾਂ ਜੋ ਵੱਧ ਤੋਂ ਵੱਧ ਤਿਆਰੀ ਨੂੰ ਯਕੀਨੀ ਬਣਾਉਣ ਹਿੱਤ ਸਾਡੇ ਸੁਰੱਖਿਆ ਬਲਾਂ ਨੂੰ ਕਾਰਵਾਈ ਕਰਨਯੋਗ ਜਾਣਕਾਰੀ ਮੁਹੱਈਆ ਕਰਵਾਈ  ਜਾ ਸਕੇ।ਉਨ੍ਹਾਂ ਕਿਹਾ ਕਿ ਰਾਸ਼ਟਰੀ ਰੱਖਿਆ ਦੇਸ਼ ਲਈ ਸਭ ਤੋਂ ਵੱਧ ਤਰਜੀਹ ਦੇਣ ਵਾਲਾ ਅਤੇ ਬੁਨਿਆਦੀ ਢਾਂਚੇ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਮਸਲਾ ਹੈ। ਇਸ ਲਈ ਖੁਫੀਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇਸ ਮੰਤਵ ਲਈ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ ਕਮਾਂਡਰ ਨੂੰ ਹਰ ਸ਼ੱਕੀ ਗਤੀਵਿਧੀ ਨਾਲ ਨਜਿੱਠਣ ਲਈ ਲੋੜੀਂਦੇ ਸਾਜ਼ੋ-ਸਮਾਨ ਦੀ ਖਰੀਦ ਲਈ ਵਧੇਰੇ ਬਜਟ ਮਨਜ਼ੂਰ ਕਰਨ ਦੀ ਜ਼ਰੂਰਤ ਹੈ।

 ਪੈਨਲ ਵਿਚਾਰ ਚਰਚਾ ਦੌਰਾਨ ਏਅਰ ਮਾਰਸ਼ਲ ਨਿਰਦੋਸ਼ ਤਿਆਗੀ ਨੇ ਕਾਰਗਿਲ ਜੰਗ ਦੇ ਹਵਾਈ ਫੌਜ ਦੇ ਹਮਲੇ ਦੀਆਂ ਦੋ ਵਿਸ਼ੇਸ਼ ਵੀਡੀਓ ਪ੍ਰਦਰਸ਼ਿਤ ਕੀਤੀਆਂ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਭਾਰਤੀ ਹਵਾਈ ਸੈਨਾ ਇੰਨੀ ਉਚਾਈ 'ਤੇ ਆਪ੍ਰੇਸ਼ਨ ਕਰਨ ਲਈ ਸੁਚੱਜੇ ਰੂਪ 'ਚ ਸਿੱਖਿਅਤ ਤੇ ਹਥਿਆਰਬੰਦ ਨਹੀਂ ਸੀ ਅਤੇ ਸਾਡੇ ਲੜਾਕੂ ਜਹਾਜ਼ (ਜੈਟਸ) ਵੀ ਕਾਰਗਿਲ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਕੀਤੇ ਗਏ ਸਨ।ਤਿਆਗੀ ਨੇ ਕਿਹਾ ਕਿ ਕਾਰਗਿਲ ਸਮੀਖਿਆ ਕਮੇਟੀ ਨੇ ਦੱਸਿਆ ਕਿ ਹਾਲਾਤ ਦਾ ਸਹੀ ਪੱਧਰ ਤੱਕ ਮੁਲਾਂਕਣ ਕਰਨ ਲਈ ਫੌਜ ਨੇ ਬਹੁਤ ਲੰਬਾ ਸਮਾਂ ਲਗਾ ਦਿੱਤਾ ਫਿਰ ਜਾ ਕੇ ਅਹਿਸਾਸ ਹੋਇਆ ਕਿ ਸਥਿਤੀ ਕਿੰਨੀ ਗੰਭੀਰ ਹੈ ਅਤੇ ਆਪ੍ਰੇਸ਼ਨ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕਰਦੀ ਹੈ ਅਤੇ ਐਲਓਸੀ ਨੂੰ ਪਾਰ  ਨਾ ਕਰਨ ਦੀ ਰੋਕ  ਕਰਕੇ  ਕੰਮ ਹੋਰ ਵੀ ਚੁਣੌਤੀਪੂਰਨ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਜੇ ਐਲਓਸੀ ਪਾਰ ਕਰਨ ਦੀ ਪਾਬੰਦੀ ਨਾ ਹੁੰਦੀ ਤਾਂ ਕਾਰਗਿਲ ਦੀ ਲੜਾਈ 15 ਤੋਂ 20 ਦਿਨ ਪਹਿਲਾਂ ਖ਼ਤਮ ਹੋਣੀ ਸੀ।ਉਨ੍ਹਾਂ ਨੇ ਕਿਹਾ ਕਿ ਕਾਰਗਿਲ ਦੀ ਲੜਾਈ ਨੇ ਦਿਖਾ ਦਿੱਤਾ ਕਿ ਹਵਾਈ ਸ਼ਕਤੀ ਨੂੰ ਇਸ ਤਰ੍ਹਾਂ ਦੀ ਉਚਾਈ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ ਅਤੇ ਇਹ ਵੀ ਪਤਾ ਲੱਗਿਆ ਹੈ ਕਿ ਫੌਜ ਦੀ ਸੁਚੱਜੀ ਵਰਤੋਂ ਅਤੇ ਫੌਜ ਤੇ ਹਵਾਈ ਸੈਨਾਂ ਦੇ ਆਪਸੀ ਤਾਲਮੇਲ ਨਾਲ ਘੱਟ ਜਾਨੀ ਨੁਕਸਾਨ ਅਤੇ ਜ਼ਮੀਨੀ ਕਾਰਵਾਈ ਨੂੰ ਸਫਲ ਬਣਾਇਆ ਜਾ ਸਕਦਾ। ਹੈ।ਪੈਨਲਿਸਟ ਲੈਫਟੀਨੈਂਟ ਜਨਰਲ ਜੇ ਐਸ ਚੀਮਾ ਨੇ ਕਿਹਾ ਕਿ 1999 ਦੀ ਕਾਰਗਿਲ ਜੰਗ ਤੋਂ ਬਾਅਦ, ਭਾਰਤੀ ਫੌਜ ਵਧੇਰੇ ਮਜ਼ਬੂਤ ਅਤੇ ਇਕਜੁੱਟ ਹੋਈ ਹੈ ਕਿਉਂਕਿ ਇੱਥੇ ਟਰਾਈ-ਸਰਵਿਸਿਜ਼ ਵਿਚ ਕੰਮ ਕਰਨ ਕਈ ਮੌਕੇ ਉਪਲੱਬਧ ਹਨ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD