Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਡਮੁੱਲਾ ਕਾਰਜ: ਪੁੱਤ ਦਾ ਸਰੀਰ ਦਾਨ ਕਰਨ ਵਾਲੇ ਸੱਜਣ ਨੇ ਹੋਰਾਂ ਨੂੰ ਅੰਗ ਦਾਨ ਲਈ ਪ੍ਰੇਰਿਆ

ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ 70 ਤੋਂ ਵੱਧ ਲੋਕਾਂ ਨੇ ਅੰਗ ਦਾਨ ਦੇ ਭਰੇ ਸਹੁੰ ਪੱਤਰ

5 Dariya News

5 Dariya News

5 Dariya News

ਚੰਡੀਗੜ੍ਹ , 15 Dec 2019

Last updated on: Dec 15, 2019, 00:00 IST

ਇੱਥੇ ਲੋਕ ਕਲੱਬ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਪੋਸਟ ਇੰਚਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ) ਦੀ ਖੇਤਰੀ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ (ਰੋਟੋ) ਦੀ ਅਗਵਾਈ ਵਿਚ ਇਕ ਚਾਨਣ ਮੁਨਾਰੇ ਸ਼ਖਸ, ਜਿਸ ਨੇ ਆਪਣੇ 22 ਸਾਲਾਂ ਦੇ ਪੁੱਤ ਦੀ ਦਿਮਾਗੀ ਤੌਰ 'ਤੇ ਮੌਤ (ਬਰੇਨਡੈੱਡ) ਤੋਂ ਬਾਅਦ ਉਸ ਦੇ ਅੰਗ ਹੋਰਨਾਂ ਨੂੰ ਦਾਨ ਕਰ ਕੇ ਕਈ ਜੀਵਨ ਬਚਾਏ ਸਨ, ਨੇ ਲੋਕਾਂ ਨੂੰ ਅੰਗਦਾਨ ਵਰਗੇ ਵਡਮੁੱਲੇ ਦਾਨ ਲਈ ਪ੍ਰੇਰਿਤ ਕੀਤਾ।ਮਾਰਚ 2013 ਵਿਚ ਇਕ ਸੜਕ ਹਾਦਸੇ ਤੋਂ ਬਾਅਦ ਪਰਥ ਗਾਂਧੀ ਨਾਂ ਦੇ ਨੌਜਵਾਨ ਨੂੰ ਡਾਕਟਰਾਂ ਨੇ ਦਿਮਾਗੀ ਮ੍ਰਿਤ ਕਰਾਰ ਦਿੱਤਾ ਤਾਂ ਉਸ ਦੇ ਪਿਤਾ ਸੰਜੈ ਗਾਂਧੀ ਨੇ ਇਕ ਵੱਡਾ ਫੈਸਲਾ ਲੈਂਦਿਆਂ ਆਪਣੇ ਪੁੱਤ ਦੇ ਅੰਗ ਹੋਰਾਂ ਦੇ ਜੀਵਨ ਬਚਾਉਣ ਲਈ ਦੇ ਦਿੱਤੇ, ਜਿਸ ਵਿਚ ਉਸ ਦਾ ਦਿਲ, ਜਿਗਰ, ਦੋਵੇਂ ਗੁਰਦੇ, ਤਿਲੀ ਸ਼ਾਮਲ ਸੀ। ਇਸ ਦੌਰਾਨ ਮਿਲਟਰੀ ਫੈਸਟੀਵਲ 'ਤੇ ਆਉਣ ਵਾਲੇ ਲੋਕਾਂ ਨੂੰ ਸੰਜੈ ਗਾਂਧੀ ਅੰਗਦਾਨ ਲਈ ਪ੍ਰੇਰਿਤ ਕਰਦੇ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਆਪਣੇ ਜਵਾਨ ਪੁੱਤ ਦੀ ਮੌਤ ਤੋਂ ਬਾਅਦ ਉਸ ਦੇ ਅੰਗ ਦਾਨ ਕਰਨਾ ਕੋਈ ਸੌਖਾ ਨਹੀਂ ਸੀ, ਪਰ ਉਸ ਨੇ ਮਨੁੱਖਤਾ ਲਈ ਇਹ ਕੀਤਾ ਕਿਉਂਕਿ ਉਹ ਚਾਹੁੰਦਾ ਸੀ ਕਿ ਉਸ ਦਾ ਪੁੱਤ ਹੋਰਾਂ ਵਿਚ ਜ਼ਿੰਦਾ ਰਹੇ।ਆਈਈਸੀ ਮੀਡੀਆ ਸਲਾਹਕਾਰ ਸਾਰਯੂ ਡੀ ਮਾਦਰਾ ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟ ਦੌਰਾਨ ਲੋਕਾਂ ਵੱਲੋਂ ਅੰਗਦਾਨ ਪ੍ਰਤੀ ਚੰਗਾ ਰੁਝਾਨ ਵੇਖਣ ਨੂੰ ਮਿਲਿਆ। ਉਸ ਨੇ ਦੱਸਿਆ ਕਿ ਕੈਂਪ ਦੌਰਾਨ 70 ਤੋਂ ਵੱਧ ਲੋਕਾਂ ਨੇ ਆਪਣੀ ਮੌਤ ਤੋਂ ਬਾਅਦ ਸਰੀਰ ਦੇ ਅੰਗ ਦਾਨ ਕਰਨ ਦੇ ਪ੍ਰਣ ਪੱਤਰਾਂ 'ਤੇ ਹਸਤਾਖਰ ਕੀਤੇ। ਇਸ ਕੈਂਪ ਵਿਚ ਡੇਟਾ ਮੈਨੇਜਮੈਂਟ ਸਲਾਹਕਾਰ ਮਿਲਨ ਕੁਮਾਰ ਬਾਗਲਾ ਅਤੇ ਟਰਾਂਸਪਲਾਂਟ ਕੋਆਰਡੀਨੇਟਰ ਕਰਨਜੋਤ ਥਿੰੰਦ ਵੀ ਹਾਜ਼ਰ ਸਨ।ਰੋਟੋ ਪੀਜੀਆਈ ਦੇ ਨੋਡਲ ਅਫਸਰ ਪ੍ਰੋ ਵਿਪਨ ਕੌਸ਼ਲ ਨੇ ਕਿਹਾ ਕਿ ਅੰਗਾਂ ਦੇ ਲੋੜਵੰਦ ਅਤੇ ਉਪਲੱਬਧਾ ਵਿਚ ਵੱਡਾ ਪਾੜਾ ਹੈ, ਕਿਉਂਕਿ ਲੋਕਾਂ ਵਿਚ ਅੰਗ ਦਾਨ ਪ੍ਰਤੀ ਜਾਗਰੂਕਤਾ ਅਤੇ ਗਿਆਨ ਨਹੀਂ ਹੈ ਤੇ ਉਹ ਗਲਤਫਹਿਮੀਆਂ ਕਾਰਨ ਅੰਗ ਦਾਨ ਕਰਨ ਲਈ ਅੱਗੇ ਨਹੀਂ ਆਉਂਦੇ । ਉਨ੍ਹ੍ਹਾਂ ਕਿਹਾ ਕਿ ਇਸ ਲਈ ਰੋਟੋ ਵੱਲੋਂ ਇਸ ਵਿਸ਼ੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ ਤੇ ਇਸ ਫੈਸਟ ਦੌਰਾਨ ਲਾਏ ਗਏ ਜਾਗਰੂਕਤਾ ਸਟਾਲ 'ਤੇ ਨਾ ਕੇਵਲ ਲੋਕਾਂ ਨੇ ਜਾਣਕਾਰੀ ਲੈਣ ਲਈ ਰੁਚੀ ਵਿਖਾਈ, ਬਲਕਿ ਵੱਡੀ ਗਿਣਤੀ ਲੋਕਾਂ ਨੇ ਆਪਣੀ ਮੌਤ ਤੋਂ ਬਾਅਦ ਆਪਣੇ ਅੰਗ ਦਾਨ ਦੀ ਲਿਖਤੀ ਇੱਛਾ ਵੀ ਪ੍ਰਗਟਾਈ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD