Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤੀ ਸੈਨਾਵਾਂ ਦੀ ਵੀਰਤਾ ਦੀ ਬਾਤ ਪਾਉਂਦਾ ਮਿਲਟਰੀ ਲਿਟਰੇਚਰ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਸਮਾਪਤ

ਕਲੈਰੀਅਨ ਕਾਲ ਥੀਏਟਰ, ਸੰਵਾਦ ਪ੍ਰੋਗਰਾਮ ਤੇ ਮਿਲਟਰੀ ਆਰਟ ਤੇ ਪੇਂਟਿੰਗ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

5 Dariya News

5 Dariya News

5 Dariya News

ਚੰਡੀਗੜ੍ਹ , 15 Dec 2019

Last updated on: Dec 15, 2019, 00:00 IST

ਭਾਰਤੀ ਫੌਜ ਦੇ ਵੱਖ ਵੱਖ ਪਹਿਲੂਆਂ 'ਤੇ ਝਾਤ ਪਾਉਂਦਾ 'ਮਿਲਟਰੀ ਲਿਟਰੇਚਰ ਫੈਸਟੀਵਲ-2019' ਅੱਜ ਇੱਥੇ ਲੇਕ ਕਲੱਬ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ਹੈ, ਜਿਸ ਦੌਰਾਨ ਹਜ਼ਾਰਾਂ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਨੇ ਫੌਜੀ ਸਾਹਿਤ ਅਤੇ ਤਜਰਬਿਆਂ 'ਤੇ ਪੈਨਲ ਚਰਚਾ, ਬਹਾਦਰੀ ਪੁਰਸਕਾਰ ਜੇਤੂਆਂ ਵੱਲੋਂ 'ਸੰਵਾਦ', ਜਵਾਨਾਂ ਦੇ ਮਾਰਸ਼ਲ ਆਰਟ ਕਰਤੱਬਾਂ, ਮਿਲਟਰੀ ਸਬੰਧੀ ਪੇਂਟਿੰਗ ਤੇ ਹਥਿਆਰਾਂ ਦੀ ਨੁਮਾਇਸ਼ ਤੇ ਕਲੈਰੀਅਨ ਕਾਲ ਥੀਏਟਰ ਆਦਿ ਰਾਹੀਂ ਫੌਜ ਦੇ ਵੱਖ ਵੱਖ ਪੱਖਾਂ 'ਤੇ ਜਾਣਕਾਰੀ ਹਾਸਲ ਕੀਤੀ।ਮਿਲਟਰੀ ਲਿਟਰੇਚਰ ਫੈਸਟੀਵਲ ਵਿਖੇ ਭਾਰਤੀ ਫੌਜ ਵੱਲੋਂ ਜੰਗ ਦੇ ਮੈਦਾਨਾਂ ਵਿਚ ਜਿੱਤ ਹਾਸਲ ਕਰਨ ਤੇ ਇਨ੍ਹਾਂ ਜਿੱਤਾਂ ਪਿੱਛੇ ਸ਼ਹੀਦ ਜਵਾਨਾਂ ਤੇ ਅਫਸਰਾਂ ਦੀ ਦੇਣ, ਉਨ੍ਹਾਂ ਦੀ ਬਹਾਦਰੀ ਦੇ ਕਿੱਸਿਆਂ ਦੀ ਤਰਜ਼ਮਾਨੀ ਕਰਦੀ 'ਮਿਲਟਰੀ ਆਰਟ ਤੇ ਪੇਂਟਿੰਗ' ਨੁਮਾਇਸ਼ ਵਿਚ ਤਿੰਨੋਂ ਦਿਨ ਵੱਡੀ ਗਿਣਤੀ ਦਰਸ਼ਕਾਂ ਦੀ ਆਮਦ ਰਹੀ। ਇਸ ਮੌਕੇ ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਪੋਸਟ ਕਾਰਡਾਂ ਤੇ ਪੇਂਟਿੰਗਜ਼ ਰਾਹੀਂ ਸ਼ਹੀਦ ਜਵਾਨਾਂ ਨੂੰ ਧੰਨਵਾਦੀ ਸੁਨੇਹਿਆਂ ਵਾਲੀਆਂ ਚਿੱਠੀਆਂ ਲਿਖੀਆਂ ਗਈਆਂ ਤੇ ਥਲ ਸੈਨਾ ਆਧਾਰਿਤ ਸੁੰਦਰ ਪੇਂਟਿੰਗਾਂ ਬਣਾਈਆਂ ਗਈਆਂ।ਇਸ ਪ੍ਰਦਰਸ਼ਨੀ ਵਿਚ ਫੌਜੀ ਪਿਛੋਕੜ ਵਾਲੇ ਇੰਜਨੀਅਰ ਨਰਿੰਦਰਪਾਲ ਸਿੰਘ ਵੱਲੋਂ ਰੱੱਖੇ ਪੁਰਾਣੇ ਅਤੇ ਦੁਰਲਭ ਤਗਮੇ ਵੀ ਖਿੱਚ ਦਾ ਕੇਂਦਰ ਰਹੇ। ਇਸ ਮਿਲਟਰੀ ਮੇਲੇ ਦਾ ਖਾਸ ਪੱਖ ਕਲੈਰੀਅਨ ਕਾਲ ਥੀਏਟਰ ਤੇ 'ਸੰਵਾਦ' ਪ੍ਰੋਗਰਾਮ ਰਿਹਾ। ਕਲੈਰੀਅਨ ਕਾਲ ਥੀਏਟਰ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕੀ ਟੀਮ ਦੇ ਆਗੂ ਕਰਨਲ ਅਵੀਨੀਸ਼ ਸ਼ਰਮਾ ਨੇ ਦੱਸਿਆ ਕਿ ਇਸ ਥੀਏਟਰ ਦਾ ਮੁੱਖ ਮਕਸਦ ਅੱਜ ਦੀ ਨੌਜਵਾਨ ਪੀੜ੍ਹੀ  ਨੂੰ ਭਾਰਤੀ ਸੈਨਿਕਾਂ ਵੱਲੋਂ ਵੱਖ ਵੱਖ ਯੁੱਧਾਂ ਵਿਚ ਵਿਖਾਈ ਵੀਰਤਾ ਤੇ ਦੇਸ਼ ਲਈ ਕੀਤੀਆਂ ਕੁਰਬਾਨੀਆਂ ਤੋਂ ਜਾਣੂ ਕਰਾਉਣਾ ਤੇ ਉਨ੍ਹਾਂ ਨੂੰ ਸੈਨਾ ਵਿਚ ਆਉਣ ਲਈ ਪ੍ਰੇਰਿਤ ਕਰਨਾ ਹੈ, ਜਿਸ ਵਾਸਤੇ ਆਡੀਓ-ਵਿਜ਼ਿਊਅਲ ਤਕਨੀਕ ਦੀ ਵਰਤੋਂ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਤਿੰਨੇ ਦਿਨ ਵੱਖ ਵੱਖ ਮਿਲਟਰੀ ਵਿਸ਼ਿਆਂ ਨਾਲ ਸਬੰਧਤ ਦਰਜਨਾਂ ਫਿਲਮਾਂ/ਦਸਤਾਵੇਜ਼ੀ ਫਿਲਮਾਂ ਦਿਖਾਈਆਂ ਗਈਆਂ ਹਨ ਤੇ ਸੈਨਾ ਦੇ ਅਫਸਰਾਂ ਵੱਲੋਂ ਦਰਸ਼ਕਾਂ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਕੁਝ ਫਿਲਮਾਂ ਬਾਹਰਲੇ ਦੇਸ਼ਾਂ ਜਿਵੇਂ ਅਮਰੀਕਾ 'ਚੋਂ ਤਿਆਰ ਕਰਵਾਈਆਂ ਗਈਆਂ ਹਨ। ਅੱਜ ਤੀਜੇ ਦਿਨ ਇੰਡੀਅਨ ਮਿਲਟਰੀ ਅਕੈਡਮੀ 'ਤੇ ਆਧਾਰਿਤ ਫਿਲਮ ਤੋਂ ਇਲਾਵਾ 'ਮੈੱਨ ਆਫ ਆਨਰ', 'ਬੈਟਲ ਆਫ ਬਸੰਤਰ' ਆਦਿ ਫਿਲਮਾਂ ਤੋਂ ਬਿਨਾਂ ਵੱੱਖ ਵੱਖ ਅਫਸਰਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਦੌਰਾਨ ਖਾਸ ਮਹਿਮਾਨ ਲੈਫਟੀਨੈਂਟ ਜਨਰਲ ਅਨਿਲ ਪੁਰੀ ਸਨ, ਜਿਨ੍ਹਾਂ ਨੇ ਫਰਾਂਸ ਵਿਚ 1200 ਕਿਲੋਮੀਟਰ ਦੀ ਸਾਈਕਲ ਯਾਤਰਾ ਦਾ ਆਪਣਾ ਤਜਰਬਾ ਦਰਸ਼ਕਾਂ ਨਾਲ ਸਾਂਝਾ ਕੀਤਾ।ਇਸ ਫੈਸਟੀਵਲ ਵਿਚ 2 ਸਿੱਖ ਰੈਂਜਮੈਂਟ ਦੀ ਇਨਫੈਂਟਰੀ ਯੂਨਿਟ ਵੱਲੋਂ ਨਾਇਬ ਸੂਬੇਦਾਰ ਸੁਰਿੰਦਰਪਾਲ ਸਿੰਘ ਤੇ ਗੁਰਦੀਪ ਸਿੰਘ ਦੀ ਅਗਵਾਈ 'ਚ ਹਥਿਆਰਾਂ ਦੀ ਪ੍ਰਦਰਸ਼ਨੀ ਲਾਈ ਗਈ, ਜਿਸ ਵਿਚ 7.62 ਐਮਐਮ ਐਮਐਮਜੀ, 30ਐਮਐਮ ਏਜੀਅੈਲ 17, 7.62 ਐਮਐਮ ਏਕੇ47 ਤੋਂ ਲੈ ਕੇ 81ਐਮਐਮ ਮੋਰ ਈ 1 ਵਰਗੇ ਹਥਿਆਰ ਪ੍ਰਦਰਸ਼ਿਤ ਕੀਤੇ ਗਏ, ਜਿੱਥੇ ਦਰਸ਼ਕਾਂ ਨੇ ਇਨ੍ਹਾਂ ਹਥਿਆਰਾਂ ਦੇ ਤਕਨੀਕੀ ਪੱਖਾਂ ਤੇ ਮਾਰਕ ਸਮਰੱਥਾ ਬਾਰੇ ਜਾਣਕਾਰੀ ਹਾਸਲ ਕੀਤੀ।ਇਸੇ ਤਰ੍ਹਾਂ 'ਸੰਵਾਦ' ਪ੍ਰੋਗਰਾਮ ਤਹਿਤ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਵੱਖ ਵੱਖ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਲਗਭਗ 1800 ਵਿਦਿਆਰਥੀਆਂ ਨੂੰ ਵੱਖ ਵੱਖ ਪੁਰਸਕਾਰ ਜੇਤੂ ਅਫਸਰਾਂ ਨਾਲ ਰੂ-ਬ-ਰੂ ਹਣ ਦਾ ਮੌਕਾ ਮਿਲਿਆ, ਜਿਨ੍ਹਾਂ ਨੇ ਭਾਰਤੀ ਸੈਨਾ ਵਿਚ ਸੈਨਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਤੇ ਸਹੂਲਤਾਂ, ਉਨ੍ਹਾਂ ਦੇ ਤਜਰਬੇ ਤੇ ਹੋਰਾਂ ਮਿਲਟਰੀ ਵਿਸ਼ਿਆਂ 'ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਤਿੰਨ ਦਿਨ ਚੱਲੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਫੌਜ ਦੀ ਬਹਾਦਰੀ, ਸਮਰਪਨ ਤੇ ਵੀਰਤਾ ਭਰੇ ਇਤਿਹਾਸ ਦੀ ਬਾਤ ਪਾਈ, ਉਥੇ ਜਵਾਨਾਂ ਦੇ ਮਾਰਸ਼ਲ ਆਰਟ ਕਰੱਤਬ ਤੇ ਵਿੰਟੇਜ ਕਾਰਾਂ ਤੇ ਮੋਟਰਸਾਈਕਲਾਂ ਦੀ ਨੁਮਾਇਸ਼ ਵੀ ਲੋਕਾਂ 'ਚ ਚਰਚਾ ਦਾ ਵਿਸ਼ਾ ਰਹੇ। ਇਸ ਦੇ ਨਾਲ ਹੀ  ਪੰਜਾਬ 'ਚੋਂ ਆਈਐਚਐਮ ਬਠਿੰਡਾ, ਵੇਰਕਾ, ਫੂਡ ਕਾਰਟ ਇੰਸਟੀਚਿਊਟ ਹੁਸ਼ਿਆਰਪੁਰ ਆਦਿ ਤੋਂ ਇਲਾਵਾ ਹਰਿਆÎਣਵੀ ਜਲੇਬੀ ਸਟਾਲ ਤੇ ਰਾਜਸਥਾਨੀ ਖਾਣੇ ਦੀ ਸਟਾਲ ਤੇ ਫਰੋਯੋ 'ਤੇ ਲੋਕਾਂ ਨੇ ਲਜ਼ੀਜ਼ ਖਾਣੇ ਦਾ ਸਵਾਦ ਵੀ ਚੱਖਿਆ।  

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD