Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਨਕਸਲ ਪ੍ਰਭਾਵਿਤ ਰੈਡ ਕੋਰੀਡੋਰ ਦਾ ਖੇਤਰਫ਼ਲ ਸੁੰਗੜ ਰਿਹਾ ਹੈ ਪਰ ਮੁਕੰਮਲ ਖਾਤਮਾ ਹਾਲੇ ਦੂਰ ਦੀ ਕੌਡੀ-ਮਾਹਿਰ

2005-06 ਦੇ ਮੁਕਾਬਲੇ ਦੇਸ਼ ਦੇ ਨਕਸਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ 231 ਤੋਂ ਘੱਟ ਕੇ 90 'ਤੇ ਆਈ

5 Dariya News

5 Dariya News

5 Dariya News

ਚੰਡੀਗੜ੍ਹ , 15 Dec 2019

Last updated on: Dec 15, 2019, 00:00 IST

ਵੱਖ ਵੱਖ ਮਾਹਰਾਂ ਨੇ ਅੱਜ ਕਿਹਾ ਕਿ ਦੇਸ਼ ਦੇ ਆਂਧਰਾ ਪ੍ਰਦੇਸ਼ ਸੂਬੇ ਤੋਂ ਨੇਪਾਲ ਤੱਕ ਨਕਸਲ ਪ੍ਰਭਾਵਿਤ ਖੇਤਰ ਜੋ ਕਿ ਲਾਲ ਕੋਰੀਡੋਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਖੇਤਰਫ਼ਲ ਸੁੰਗੜਿਆ ਜ਼ਰੂਰ ਹੈ ਪਰ ਪੂਰੀ ਤਰ੍ਹਾਂ ਨਾਲ ਖਤਮ ਨਹੀਂ ਹੋਇਆ।ਅੱਜ ਇੱਥੇ ਸਥਾਨਕ ਲੇਕ ਕਲੱਬ ਵਿਖੇ ਮਿਲਟਰੀ ਲਿਟਰੇਚਰ ਫ਼ੈਸਟੀਵਲ-2019 ਦੇ ਅੰਤਮ ਦਿਨ 'ਕੀ ਰੈਡ ਕਾਰੀਡੋਰ ਹਾਲਾਂ ਵੀ ਮੌਜੂਦ ਹੈ' ਦੇ ਵਿਸ਼ੇ 'ਤੇ ਵਿਚਾਰ ਚਰਚਾ ਦੌਰਾਨ ਮਾਹਰਾਂ, ਜਿਨ੍ਹਾਂ ਵਿੱਚ ਡਾਇਰੈਕਟਰ ਕਾਊਂਟਰ ਇੰਨਸਰਜੈਂਸੀ ਬ੍ਰਿਗੇਡੀਅਰ ਬੀ ਕੇ ਪੰਵਾਰ, ਰਾਅ ਦੇ ਸਾਬਕਾ ਡਾਇਰੈਕਟਰ ਕੇ ਸੀ ਵਰਮਾ, ਦਿੱਲੀ ਸਕੂਲ ਆਫ਼ ਇਕਨਾਮਿਕਸ ਦੀ ਪ੍ਰੋ. ਨੰਦਿਨੀ ਸੁੰਦਰ ਨੇ ਕਿਹਾ ਕਿ ਸੰਨ 2005-06 ਦੇ ਵਿੱਚ ਜਿੱਥੇ ਦੇਸ਼ ਦੇ 231 ਜ਼ਿਲ੍ਹੇ ਪਸ਼ੂਪਤੀ ਤੋਂ ਲੈ ਲੇ ਤਿਰੂਪਤੀ ਤੱਕ ਨਕਸਲਵਾਦ ਤੋਂ ਪ੍ਰਭਾਵਿਤ ਸਨ, ਉੱਥੇ ਅੱਜ ਇਨ੍ਹਾਂ ਜ਼ਿਲ੍ਹਿਆਂ ਦੀ ਗਿਣਤੀ ਕੇਵਲ 90 ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦੀ ਬਹੁ ਦਿਸ਼ਾਈ ਰਣਨੀਤੀ ਜਿਸ ਵਿੱਚ ਪੁਲਿਸ ਨੂੰ ਅਤਿ ਆਧੁਨਿਕ ਅਤੇ ਮੁਹਾਰਤ ਵਾਲੀ ਸਿਖਲਾਈ ਦੇ ਨਾਲ-ਨਾਲ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਕਾਰਨ ਇਸ ਸਮੱਸਿਆ ਤੋਂ ਕਾਫ਼ੀ ਹੱਦ ਤੱਕ ਨਿਜਾਤ ਪਾਉਣ 'ਚ ਮੱਦਦ ਮਿਲੀ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਨਕਸਲਵਾਦੀਆਂ ਦੀ ਸੀਨੀਅਰ ਲੀਡਰਸ਼ਿੱਪ ਦਾ ਅਕਾਲ ਚਲਾਣਾ ਕਰ ਜਾਣ, ਫੜੇ ਜਾਣਾ ਜਾਂ ਦੇਸ਼ ਛੱਡ ਕੇ ਦੌੜ ਜਾਣ ਨਾਲ ਵੀ ਇਸ ਸਮੱਸਿਆ ਦੇ ਕਮਜ਼ੋਰ ਹੋਣ ਦਾ ਮੁੱਖ ਕਾਰਨ ਬਣੀ। ਨਾਲ ਹੀ ਉਨ੍ਹਾਂ ਕਿਹਾ ਕਿ ਨੌਜੁਆਨ ਕੇਡਰ ਵਿੱਚ ਇਸ ਮੁਹਿੰਮ ਦੀ ਨੀਤੀ ਬਾਰੇ ਘਾਟ ਵੀ ਇਸ ਕੰਮ 'ਚ ਸਹਾਈ ਹੋਈ। ਉਨ੍ਹਾਂ ਕਿਹਾ ਕਿ 2004-05 ਦੇ ਵਿੱਚ ਜਿੱਥੇ ਨਕਸਲਵਾਦੀ ਖੁਲੇਆਮ ਕਹਿੰਦੇ ਸਨ ਕਿ ਸੱਤ੍ਹਾ ਬੰਦੂਕ ਦੀ ਨੋਕ 'ਤੇ ਲਈ ਜਾਂਦੀ ਹੈ, ਉੱਥੇ ਅੱਜ ਵੱਡੀ ਤਾਦਾਦ ਵਿੱਚ ਨਕਸਲਵਾਦੀ ਪੁਲਿਸ ਅੱਗੇ ਆਤਮ ਸਮਰਪਣ ਕਰ ਰਹੇ ਹਨ ਕਿਉਂ ਜੋ ਸੁਰੱਖਿਆ ਦਸਤਿਆਂ ਨੇ ਪ੍ਰਭਾਵਸਸ਼ਾਲੀ ਰਣਨੀਤੀ ਤਹਿਤ ਉਨ੍ਹਾਂ ਦੀ ਘੇਰਾਬੰਦੀ ਕੀਤੀ ਹੈ। ਇਸ ਸਮੱਸਿਆ ਦੇ ਸਿਆਸੀ, ਫੌਜੀ, ਸਮਾਜਿਕ ਅਤੇ ਆਰਥਿਕ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਨਕਸਲੀਆਂ ਨੂੰ ਜਗ੍ਹਾ ਸਿਰਫ਼ ਇਸ ਕਰਕੇ ਮਿਲੀ ਕਿਉਂ ਜੋ ਉੁੱਥੇ ਸਰਕਾਰੀ ਤੰਤਰ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦ ਤੱਕ ਇਨ੍ਹਾਂ ਮਸਲਿਆਂ ਦਾ ਸਥਾਈ ਹੱਲ ਨਹੀਂ ਲੱਭਿਆ ਜਾਂਦਾ, ਇਸ ਸਮੱਸਿਆ ਦਾ ਪੂਰੀ ਤਰ੍ਹਾਂ ਨਾਲ ਖਾਤਮਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅਤਿ ਦੀ ਗਰੀਬੀ ਉਨ੍ਹਾਂ ਖਿੱਤਿਆਂ ਦੇ ਜ਼ਮੀਨੀ ਅਤੇ ਕੁਦਰਤੀ ਸਰੋਤਾਂ ਦਾ ਨਿੱਜੀ ਹਿੱਤਾਂ ਲਈ ਸੋਸ਼ਣ ਅਤੇ ਸੰਵਿਧਾਨ ਦੇ ਪੰਜਵੇਂ ਸ਼ਡਿਊਲ ਵਿੱਚ ਅਨੁਸੂਚਿਤ ਜਨ ਜਾਤੀਆਂ ਦੀ ਭਲਾਈ ਲਈ ਕੀਤੇ ਗਏ ਉਪਬੰਧਾਂ ਨੂੰ ਲਾਗੂ ਨਾ ਕਰਨਾ ਅਤੇ ਕਈ ਹੋਰ ਕਾਰਨ ਇਸ ਸਮੱਸਿਆ ਦੇ ਉਭਾਰ ਦਾ ਕਾਰਨ ਬਣੇ ਹਨ। ਉਨ੍ਹਾਂ ਕਿਹਾ ਕਿ ਨਕਸਲਵਾਦ ਦੇ ਕਾਰਨ, ਇਨ੍ਹਾਂ ਖੇਤਰਾਂ ਦੇ ਵਿੱਚ ਸੰਵਿਧਾਨ ਅਤੇ ਕਾਨੂੰਨ ਦਾ ਰਾਜ ਸੰਭਵ ਨਹੀਂ ਹੋ ਸਕਿਆ ਹੈ ਜੋ ਕਿ ਮੁਲਕ ਦੀ ਏਕਤਾ ਅਤੇ ਅਖੰਡਤਾ ਲਈ ਖਤਰਾ ਹੈ। ਉਨ੍ਹਾਂ ਕਿਹਾ ਕਿ ਨਕਸਲਵਾਦੀਆਂ ਦੀ ਕਾਮਯਾਬੀ ਦਾ ਇੱਕ ਵੱਡਾ ਕਾਰਨ ਉਨ੍ਹਾਂ ਦਾ 'ਟਰੇਂਡ ਤੇ ਮੋਟੀਵੇਟਿਡ' ਕਾਡਰ ਸੀ ਜੋ ਹੁਣ ਖਤਮ ਹੋਣ ਦੇ ਕੰਢੇ ਹੈ।ਪ੍ਰੋ. ਨੰਦਿਨੀ ਸੁੰਦਰ ਨੇ ਨਕਸਲ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਅਤੇ ਬਜਟ ਦਾ ਵਿਕਾਸ ਦੇ ਬਜਟ ਨਾਲੋਂ ਕਈ ਗੁਣਾ ਵਾਧਾ ਵੀ ਇਸ ਸਮੱਸਿਆ ਦਾ ਕਾਰਨ ਕਰਾਰ ਦਿੰਦਿਆਂ ਕਿਹਾ ਕਿ ਇਸ ਰੁਝਾਨ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਕਸਲੀਆਂ ਦੇ ਨਾਮ 'ਤੇ ਭੋਲੇ-ਭਾਲੇ ਪਿੰਡ ਵਾਸੀਆਂ ਦੀ ਕਤਲੋਗਾਰਤ ਵੀ ਇੱਕ ਚਿੰਤਾ ਜਨਕ ਵਿਸਸ਼ਾ ਹੈ, ਜਿਸ 'ਤੇ ਕਾਬੂ ਪਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਦਾ ਵਿਸ਼ਵਾਸ਼ ਬਹਾਲ ਕਰਨ ਲਈ ਇਨ੍ਹਾਂ ਖੇਤਰਾਂ 'ਚ ਉਨ੍ਹਾਂ ਨੂੰ ਅਤਿ-ਆਧਨਿਕ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਉੱਘੇ ਲੇਖਕ ਅਜੇ ਸਾਹਨੀ ਨੇ ਸੈਸ਼ਨ ਦੇ ਸੰਚਾਲਕ ਦੀ ਭੂਮਿਕਾ ਨਿਭਾਈ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD