Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਦਿਆਰਥੀਆਂ ਨੂੰ ਭਾਰਤੀ ਪਣਡੁੱਬੀਆਂ ਬਾਰੇ ਦਿੱਤੀ ਜਾਣਕਾਰੀ

ਪਣਡੁੱਬੀਆਂ ਦੀ ਸ਼ੁਰੂਆਤ, ਕਾਰਜਪ੍ਰਣਾਲੀ ਅਤੇ ਸਮਰੱਥਾ ਉਤੇ ਹੋਈ ਗੋਸ਼ਟੀ

5 Dariya News

5 Dariya News

5 Dariya News

ਚੰਡੀਗੜ੍ਹ , 15 Dec 2019

Last updated on: Dec 15, 2019, 00:00 IST

ਮਿਲਟਰੀ ਲਿਟਰੇਚਰ ਫੈਸਟੀਵਲ ਦੇ ਤੀਜੇ ਤੇ ਆਖਰੀ ਦਿਨ ਰਨ ਸਾਈਲੈਂਟ, ਰਨ ਡੀਪ ਐਂਡ ਸਟ੍ਰਾਈਕ ਹਾਰਡ ਵਿਸ਼ੇ ਉਤੇ ਕਰਵਾਏ ਗੋਸ਼ਟੀ ਦੌਰਾਨ ਜਲ ਸੈਨਾ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਮਾਹਰਾਂ ਨੇ ਹਾਜ਼ਰੀਨ, ਖਾਸਕਰ ਕੇ ਵਿਦਿਆਰਥੀਆਂ ਨੂੰ ਪਣਡੁੱਬੀਆਂ ਸਬੰਧੀ ਵੱਖ ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਐਡਮਿਰਲ ਸੁਨੀਲ ਲਾਂਬਾ ਨੇ ਮੌਡਰੇਟਰ ਦੀ ਭੂਮਿਕਾ ਨਿਭਾਈ।ਗੋਸ਼ਟੀ ਦੌਰਾਨ ਮੁੱਖ ਤੌਰ ਉਤੇ ਪਣਡੁੱਬੀਆਂ ਸਬੰਧੀ ਆਧੁਨਿਕ ਤਕਨੀਕ, ਪਣਡੁੱਬੀਆਂ ਦੇ ਵੱਖ ਵੱਖ ਮਾਡਲ, ਉਨ੍ਹਾਂ ਦੀ ਵਰਤੋਂ, ਫਾਇਦੇ ਅਤੇ ਪਣਡੁੱਬੀਆਂ ਬਣਾਏ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਪੈਨਲਿਸਟਸ ਨੇ ਵੱਖ ਵੱਖ ਪਣਡੁੱਬੀਆਂ ਦੀਆਂ ਸਮਰੱਥਾਵਾਂ, ਵੱਖ ਵੱਖ ਦੇਸ਼ਾਂ ਨਾਲ ਨੀਤੀਗਤ ਭਾਈਵਾਲੀ, ਸੌਦੇ ਅਤੇ ਪਣਡੁੱਬੀਆਂ ਖਰੀਦਣ ਸਬੰਧੀ ਕੰਪੀਟਿਟਿਵ ਬਿਡਿੰਗ ਸਿਸਟਮ ਬਾਰੇ ਵੀ ਗੱਲਬਾਤ ਕੀਤੀ।ਇਸ ਮੌਕੇ ਕੌਮੋਡੋਰ ਅਨਿਲ ਜੈਨ ਨੇ 15 ਮਿੰਟ ਦੀ ਡਿਜੀਵਲ ਪ੍ਰੀਜ਼ੈਨਟੇਸ਼ਨ ਨਾਲ ਵੱਖ ਵੱਖ ਪਣਡੁੱਬੀਆਂ ਦੇ ਆਕਾਰ, ਬਣਤਰ ਅਤੇ ਪਣਡੁੱਬੀਆਂ ਦੇ ਹਥਿਆਰਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਪਣਡੁੱਬੀਆਂ ਦੇ ਇਤਿਹਾਸਕ ਪੱਖ 'ਤੇ ਉਤੇ ਚਾਨਣਾ ਪਾਉਂਦਿਆਂ ਭਾਰਤੀ ਜਲ ਸੈਨਾ ਵਿੱਚ ਪਣਡੁੱਬੀਆਂ ਸ਼ਾਮਲ ਕੀਤੇ ਜਾਣ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਖੁਫੀਆ ਅਪਰੇਸ਼ਨਾਂ ਸਬੰਧੀ ਪਣਡੁੱਬੀਆਂ ਦੀ ਭੂਮਿਕਾ ਉੇਤੇ ਚਾਨਣਾ ਪਾਇਆ। ਉਨ੍ਹਾਂ ਨੇ ਪਾਣੀਆਂ ਦੇ ਵਿੱਚ 24 ਘੰਟੇ ਨਜ਼ਰ ਰੱਖਣ ਸਬੰਧੀ ਤਕਨੀਕ ਦੀ ਭੂਮਿਕਾ ਬਾਰੇ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵੱਖ ਵੱਖ ਪਣਡੁੱਬੀਆਂ ਦੀ ਰੇਂਜ, ਰਫਤਾਰ ਤੇ ਸਮਰੱਥਾ ਬਾਰੇ ਜਾਣਕਾਰੀ ਦਿੰਦਿਆਂ ਇਸ ਖੇਤਰ ਵਿੱਚ ਦਰਪੇਸ਼ ਮੁਸ਼ਕਲਾਂ ਦੇ ਹੱਲ ਸਬੰਧੀ ਵੀ ਆਪਣੇ ਵਿਚਾਰ ਰੱਖੇ।ਵਾਈਸ ਐਡਮਿਰਲ ਏ.ਕੇ. ਸਿੰਘ ਨੇ ਪਰਮਾਣੂ ਹਥਿਆਰਾਂ ਨਾਲ ਲੈਸ ਪਣਡੁੱਬੀਆਂ ਸਬੰਧੀ ਮੂਲ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਪਣਡੁੱਬੀਆਂ ਸਬੰਧੀ ਜਟਿਲ ਲੋੜਾਂ ਅਤੇ ਇਨ੍ਹਾਂ ਸਬੰਧੀ ਵੱਖ ਵੱਖ ਤਕਨੀਕੀ ਪੱਖਾਂ ਬਾਰੇ ਵੀ ਗੱਲਬਾਤ ਕੀਤੀ।ਉਨ੍ਹਾਂ ਨੇ ਇਸ ਮੌਕੇ ਭਾਰਤ ਦੇ ਗੁਆਂਢੀ ਦੇਸ਼ਾਂ ਕੋਲ ਮੌਜੂਦ ਪਣਡੁੱਬੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਇਸ ਗੋਸ਼ਟੀ ਦੌਰਾਨ ਪ੍ਰੋਫੈਸਰ ਭਾਰਤ ਕਰਨਾਡ ਨੇ ਭਾਰਤ ਵੱਲੋਂ ਪਣਡੁੱਬੀਆਂ ਸਮੇਤ ਵੱਖ ਵੱਖ ਕਿਸਮ ਦੀ ਰੱਖਿਆ ਸਮੱਗਰੀ ਤਿਆਰ ਕੀਤੇ ਜਾਣ ਅਤੇ ਪਣਡੁੱਬੀਆਂ ਸਬੰਧੀ ਵਪਾਰਕ ਸੌਦਿਆਂ ਬਾਰੇ ਭਾਰਤ ਦੇ ਪੱਖਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਰਤ ਨੂੰ ਇਸ ਖੇਤਰ ਵਿੱਚ ਹੋਰਨਾਂ ਦੇਸ਼ਾਂ ਉਤੇ ਨਿਰਭਰਤਾ ਘਟਾ ਕੇ ਖ਼ੁਦਮੁਖਤਿਆਰ ਹੋਣਾ ਚਾਹੀਦਾ ਹੈ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD