Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਤਾਬ 'ਅਪਰੇਸ਼ਨ ਐਕਸ': ਅਨਟੋਲਡ ਸਟੋਰੀ ਆਫ਼ ਇੰਡੀਆਜ਼ ਕੋਵਰਟ ਨੇਵਲ ਵਾਰ ਇਨ ਈਸਟ ਪਾਕਿਸਤਾਨ, 1971 ਉਤੇ ਗੋਸ਼ਟੀ

ਜਲ ਸੈਨਾ ਦੇ ਗੁਪਤ ਅਪਰੇਸ਼ਨ ਦੇ ਵੱਖ ਵੱਖ ਪੱਖਾਂ ਉਤੇ ਹੋਈ ਚਰਚਾ

5 Dariya News

5 Dariya News

5 Dariya News

ਚੰਡੀਗੜ੍ਹ , 15 Dec 2019

Last updated on: Dec 15, 2019, 00:00 IST

ਪਾਕਿਸਤਾਨ ਨਾਲ ਸੰਨ 1971 ਦੀ ਜੰਗ ਵੇਲੇ ਭਾਰਤੀ ਜਲ ਸੈਨਾ ਦੇ ਗੁਪਤ ਅਪਰੇਸ਼ਨ ਉਤੇ ਲਿਖੀ ਕਿਤਾਬ ਅਨਟੋਲਡ ਸਟੋਰੀ ਆਫ਼ ਇੰਡੀਆਜ਼ ਕੋਵਰਟ ਨੇਵਲ ਵਾਰ ਇਨ ਈਸਟ ਪਾਕਿਸਤਾਨ, 1971 ਉਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਕਰਵਾਈ ਗੋਸ਼ਟੀ ਦੌਰਾਨ ਇਸ ਅਪਰੇਸ਼ਨ ਦੇ ਵੱਖ ਵੱਖ ਪੱਖਾਂ ਉਤੇ ਚਾਨਣਾ ਪਾਇਆ ਗਿਆ।ਐਮ.ਐਨ.ਆਰ ਸਾਮੰਤ ਅਤੇ ਸੰਦੀਪ ਉਨੀਥਾਨ ਵੱਲੋਂ ਲਿਖੀ ਇਹ ਕਿਤਾਬ ਬੰਗਲਾਦੇਸ਼ ਦੀ ਆਜ਼ਾਦੀ ਦੀ ਜੰਗ ਸਬੰਧੀ ਭਾਰਤੀ ਜਲ ਸੈਨਾ ਦੇ ਗੁਪਤ ਅਪਰੇਸ਼ਨ ਐਕਸ ਸਬੰਧੀ ਅਹਿਮ ਦਸਤਾਵੇਜ਼ ਹੈ। ਪੈਨਲਿਸਟ ਵਿੱਚ ਸਹਿ ਲੇਖਕ ਸੰਦੀਪ ਓਨੀਥਾਨ, ਐਡਮਿਰਲ ਸੁਨੀਲ ਲਾਂਬਾ ਅਤੇ ਕੋਮੋਡੋਰ ਐਸ.ਪੀ.ਕੇਸਨੂਰ ਸ਼ਾਮਲ ਸਨ।ਗੋਸ਼ਟੀ ਦੌਰਾਨ ਇਸ ਕਿਤਾਬ ਦੇ ਸਹਿ ਲੇਖਕ ਅਤੇ ਪੈਨਲਿਸਿਟ ਸੰਦੀਪ ਓਨੀਥਾਨ ਨੇ ਦੱਸਿਆ ਕਿ ਪਾਕਿਸਤਾਨ ਨੇ ਪੂਰਵੀ ਪਾਕਿਸਤਾਨ ਵਿੱਚ ਨਸਲਕੁਸ਼ੀ ਕਰਨੀ ਸ਼ੁਰੂ ਕਰ ਦਿੱਤੀ ਸੀ ਤੇ ਲੱਖਾਂ ਲੋਕਾਂ ਨੂੰ ਸ਼ਰਨਾਰਥੀਆਂ ਵਜੋਂ ਭਾਰਤ ਆਉਣ ਲਈ ਮਜਬੂਰ ਹੋਣਾ ਪਿਆ ਤੇ ਉਹ ਸ਼ਰਨਾਰਥੀ ਬੰਗਲਾਦੇਸ਼ ਬਨਾਉਣ ਲਈ ਅੰਡਰ ਵਾਟਰ ਗੁਰਿੱਲਾ ਅਪਰੇਸ਼ਨ ਦੀ ਟਰੇਨਿੰਗ ਲੈਣ ਲਈ ਤਿਆਰ ਹੋਏ ਸਨ ਤੇ ਉਨ੍ਹਾਂ ਨੂੰ ਭਾਗੀਰਥੀ ਦੇ ਕੰਢੇ ਪਲਾਸੀ ਵਿਖੇ ਟਰੇਨਿੰਗ ਦਿੱਤੀ ਗਈ ਸੀ।

ਇਸ ਗੋਸ਼ਟੀ ਦੀ ਸ਼ੁਰੂਆਤ 1971 ਦੀ ਜੰਗ ਦੌਰਾਨ ਪੱਛਮੀ ਪਾਕਿਸਤਾਨ ਤੋਂ ਪੂਰਵੀ ਪਾਕਿਸਤਾਨ ਤੱਕ ਦੀ ਸਪਲਾਈ ਬੰਦ ਕਰਨ ਸਬੰਧੀ ਵਿਚਾਰ ਵਟਾਂਦਰੇ ਨਾਲ ਸ਼ੁਰੂ ਹੋਈ।ਕੈਪਟਨ ਐਮ. ਰੌਏ ਅਤ ਕਮਾਂਡਰ ਐਮ.ਐਨ.ਆਰ. ਸਾਮੰਤ ਨੇ ਇਸ ਅਪਰੇਸ਼ਨ ਦੀ ਅਗਵਾਈ ਕੀਤੀ ਸੀ।ਇਸ ਕਿਤਾਬ ਵਿੱਚ ਭਾਰਤੀ ਜਲ ਸੈਨਾ ਵੱਲੋਂ ਗੁਪਤ ਅਪਰੇਸ਼ਨ ਜ਼ਰੀਏ ਪਾਕਿਸਤਾਨੀ ਸਮੁੰਦਰੀ ਜਹਾਜ਼ਾਂ ਨੂੰ ਉਡਾਉਣ ਬਾਰੇ ਵੀ ਖੁਲਾਸੇ ਕੀਤੇ ਗਏ ਹਨ। ਕਿਤਾਬ ਦੇ ਸਹਿ ਲੇਖਕ ਸੰਦੀਪ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਦੇ 05 ਦਹਾਕਿਆਂ ਬਾਅਦ ਇਨ੍ਹਾਂ ਸਬੰਧੀ ਜਾਣਕਾਰੀ ਇਕੱਤਰ ਕਰਨੀ ਇਕ ਜਟਿਲ ਤੇ ਗੁੰਝਲਦਾਰ ਕਾਰਜ ਸੀ।ਪੈਨਲਿਸਟ ਨੇ ਬਹੁਤ ਹੀ ਦਿਲਚਸਪ ਅਤੇ ਹੈਰਾਨ ਕਰ ਦੇਣ ਕਰਨ ਵਾਲੇ ਹਾਲਾਤ ਦੇ ਵੇਰਵੇ ਦਿੱਤੇ, ਜਿਨ੍ਹਾਂ ਵਿੱਚ ਬੰਗਲਾਦੇਸ਼ੀ ਨੌਜਵਾਨ ਆਜ਼ਾਦੀ ਘੁਲਾਟੀਆਂ ਨੂੰ ਸਿਖਲਾਈ ਦਿੱਤੀ ਗਈ ਸੀ।ਉਨ੍ਹਾਂ ਦੱਸਿਆ ਕਿ ਨੌਜਵਾਨ ਸਿਖਲਾਈ ਪ੍ਰਾਪਤ ਫੌਜੀਆਂ ਨੇ ਵੱਡੇ ਪੱਧਰ ਉਤੇ ਪਾਕਿਸਤਾਨੀ ਸਮੁੰਦਰੀ ਜਹਾਜ਼ਾਂ ਦਾ ਨੁਕਸਾਨ ਕੀਤਾ ਸੀ।ਗੋਸ਼ਟੀ ਦੌਰਾਨ ਕਿਤਾਬ ਦੇ ਪਾਠਕਾਂ ਨੇ ਦੱਸਿਆ ਕਿ ਇਹ ਕਿਤਾਬ ਪੜ੍ਹਨ ਨਾਲ ਉਨ੍ਹਾਂ ਨੂੰ ਇਕ ਨਿਵੇਕਲੀ ਜਾਣਕਾਰੀ ਮਿਲੀ ਹੈ ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਭਾਰਤੀ ਜਲ ਸੈਨਾ ਦੇ ਇਸ ਸਫ਼ਲ ਅਪਰੇਸਨ ਬਾਰੇ ਜਾਣਕਾਰੀ ਨਹੀਂ ਸੀ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD