Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਜ਼ਰਾਈਲੀ ਲੋਕਾਂ ਦੇ ਸਮਰਪਣ ਤੇ ਵਚਨਬੱਧਤਾ ਦੀ ਭਾਵਨਾ ਨੇ ਹਮੇਸ਼ਾਂ ਹਮਲਿਆਂ ਦਾ ਟਾਕਰਾ ਕਰਨ ਵਿੱਚ ਉਨ੍ਹਾਂ ਦੀ ਸਹਾਇਤਾ ਕੀਤੀ

ਮਾਹਰਾਂ ਨੇ 'ਡਿਫੈਂਡਿੰਗ ਅਗੇਂਸਟ ਫਾਰਮਿਡੇਬਲ ਆਡਜ਼: ਦਿ ਗੋਲਨ ਹਾਈਟਸ, 1973' ਦੇ ਵਿਸ਼ੇ 'ਤੇ ਚਰਚਾ ਕਰਕੇ ਜੰਗ ਦੇ ਭਾਵੁਕ ਪਲ ਸਾਂਝੇ ਕੀਤੇ

5 Dariya News

5 Dariya News

5 Dariya News

ਚੰਡੀਗੜ੍ਹ , 15 Dec 2019

Last updated on: Dec 15, 2019, 00:00 IST

ਇਜ਼ਰਾਈਲੀ ਲੋਕਾਂ ਦੇ ਸਮਰਪਣ ਤੇ ਦਿਲੇਰਾਨਾ ਵਚਨਬੱਧਤਾ ਦੀ ਭਾਵਨਾ ਨੇ ਹਮੇਸ਼ਾਂ ਹੀ ਉਨ੍ਹਾਂ ਨੂੰ ਅਰਬ ਦੇਸ਼ਾਂ ਵਲੋਂ ਕੀਤੇ ਹਮਲਿਆਂ ਦਾ ਡੱਟ ਕੇ ਟਾਕਰਾ ਵਿੱਚ ਮਦਦ ਕੀਤੀ ਹੈ। ਇੱਥੋਂ ਤੱਕ ਕਿ ਜੰਗ ਦੌਰਾਨ ਉਨ੍ਹਾਂ ਨੇ ਬੜੀ ਫੁਰਤੀ ਨਾਲ ਟੈਂਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕਰਕੇ ਹਥਿਆਰਾਂ ਨਾਲ ਲੈਸ ਦੁਸ਼ਮਣ ਦਾ ਮੁਕਾਬਲਾ ਕੀਤਾ।ਮਿਲਟਰੀ ਲਿਟਰੇਚਰ ਫੈਸਟੀਵਲ-2019 ਦੇ ਆਖਰੀ ਦਿਨ ਮਾਹਰਾਂ ਨੇ 'ਡਿਫੈਂਡਿੰਗ ਅਗੇਂਸਟ ਫਾਰਮਿਡੇਬਲ ਆਡਜ਼:ਗੋਲਨ ਹਾਈਟਸ, 1973' ਦੇ ਵਿਸ਼ੇ 'ਤੇ ਵਿਚਾਰ ਚਰਚਾ ਕਰਦਿਆਂ ਇਜ਼ਰਾਈਲੀਆਂ ਦੇ ਰਾਸ਼ਟਰਵਾਦ ਦੀ ਭਾਵਨਾ ਦੀ ਸ਼ਲਾਘਾ ਕੀਤੀ। ਵਿਚਾਰ ਵਟਾਂਦਰੇ ਦੌਰਾਨ ਸਪੀਕਰ ਮੇਜਰ ਜਨਰਲ ਯੋਸੀ ਬੇਨ-ਹੈਨਨ ਨੇ ਪ੍ਰੇਰਣਾਦਾਇਕ ਪੇਸ਼ਕਾਰੀ ਨਾਲ ਆਪਣੇ ਜੰਗ ਦੇ ਤਜ਼ਰਬੇ ਵੀ ਸਾਂਝੇ ਕੀਤੇ।ਵਿਚਾਰ ਵਟਾਂਦਰੇ ਦੀ ਸ਼ੁਰੂਆਤ ਕਰਦਿਆਂ ਸੰਚਾਲਕ ਲੈਫਟੀਨੈਂਟ ਜਨਰਲ ਕੇ.ਜੇ ਸਿੰਘ ਨੇ ਕਿਹਾ ਕਿ ਇਜ਼ਰਾਈਲੀ ਨੌਜਵਾਨ ਆਪਣੀ ਕੌਮ ਦੀ ਸੇਵਾ ਕਰਨ ਲਈ ਫੌਜ ਵਿੱਚ ਭਰਤੀ ਹੋਣ ਲਈ ਬਹੁਤ ਉਤਸੁਕ ਰਹਿੰਦੇ ਹਨ ਅਤੇ ਉਹ ਮਾਤ ਭੂਮੀ ਉੱਤੇ ਆਪਣੀ ਜਾਨ ਕੁਰਬਾਨ ਕਰਨ ਤੋਂ ਵੀ ਸੰਕੋਚ ਨਹੀਂ ਕਰਦੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕੋਈ ਆਪਣੇ ਦੇਸ਼ ਦੀ ਸੁਰੱਖਿਆ ਲਈ ਕੰਮ ਕਰਨਾ ਚਾਹੁੰਦਾ ਹੈ  ਤਾਂ ਪ੍ਰੇਰਣਾ ਲੈਣ ਲਈ ਇਜ਼ਰਾਈਲੀ ਲੋਕ ਅੱਵਲ ਦਰਜੇ ਦੀਆਂ ਉਦਾਹਰਣਾਂ ਵਿੱਚੋਂ ਇੱਕ ਹਨ।ਇਜ਼ਰਾਈਲੀ ਮੇਜਰ ਜਨਰਲ ਯੋਸ਼ੀ ਬੇਨ-ਹਾਨਨ ਨੇ ਜੰਗ ਵਿੱਚ ਆਪਣੇ ਦਿਨਾਂ ਬਾਰੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਸ਼ੁਰੂਆਤ ਵਿਚ ਸਿਰਫ 10 ਟੈਂਕ ਸਨ ਪਰ ਜਦੋਂ ਉਨ੍ਹਾਂ ਨੇ ਦੁਸ਼ਮਣ ਦੇ ਟੈਂਕਾਂ ਨੂੰ ਨਿਸ਼ਾਨਾ ਬਣਾ ਕੇ ਚੰਗਾ ਪ੍ਰਦਰਸ਼ਨ ਕਰਨਾ ਸ਼ੁਰੂ ਕੀਤਾ ਤਾਂ ਹੋਰ ਬਟਾਲੀਅਨਾਂ ਦੇ ਟੈਂਕ ਵੀ ਉਨ੍ਹਾਂ ਨਾਲ ਆ ਰਲੇ। ਉਨ੍ਹਾਂ ਦੱਸਿਆ ਕਿ ਆਪਣੇ 10 ਟੈਂਕਾਂ ਨਾਲ ਉਨ੍ਹਾਂ ਨੇ ਦੁਸ਼ਮਣ ਦੇ 90 ਤੋਂ ਵੱਧ ਟੈਂਕਾਂ ਨੂੰ ਨਿਸ਼ਾਨਾ ਬਣਾਇਆ ਸੀ।ਇਸ ਦੌਰਾਨ ਲੈਫਟੀਨੈਂਟ ਜਨਰਲ ਆਈ ਐਸ ਸਿੰਘਾ ਨੇ ਵੀ ਇਜ਼ਰਾਈਲੀ ਨੌਜਵਾਨਾਂ ਦੀ ਇਸ ਭਾਵਨਾ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਹਰ ਸਾਲ 60,000 ਲੜਕੇ ਅਤੇ 60,000 ਲੜਕੀਆਂ ਫੌਜ ਦੀ ਸੇਵਾ ਲਈ ਕੁਆਲੀਫਾਈ ਕਰਦੇ ਹਨ ਜੋ ਕਿ ਭਾਰਤ ਵਰਗੇ ਦੇਸ਼ਾਂ ਲਈ ਇਕ ਹੋਰ ਪ੍ਰੇਰਣਾਦਾਇਕ ਪਹਿਲੂ ਹੈ। ਉਨ੍ਹਾਂ ਕਿਹਾ ਕਿ ਇਹ ਧਰਮ ਨਹੀਂ ਹੈ ਜੋ ਉਨ੍ਹਾਂ ਨੂੰ ਇਕਜੁੱਟਤਾ ਵਿੱਚ ਬੰਨ੍ਹਦਾ ਹੈ, ਇਹ ਉਨ੍ਹਾਂ ਦੀ ਭਾਸ਼ਾ ਹੈ ਜੋ ਉਨ੍ਹਾਂ ਵਿਚ ਰਾਸ਼ਟਰਵਾਦ ਦੀ ਭਾਵਨਾ ਨੂੰ ਭਰਦੀ ਹੈ।ਯੁੱਧ ਦੇ ਹਾਲਾਤਾਂ ਬਾਰੇ ਗੱਲ ਕਰਦਿਆਂ ਲੈਫਟੀਨੈਂਟ ਜਨਰਲ ਆਈ.ਐਸ. ਸਿੰਘਾ ਨੇ ਦਾਅਵਾ ਕੀਤਾ ਕਿ ਕਿਸੇ ਵੀ ਫੌਜ ਨੂੰ ਯੁੱਧ ਲਈ ਤਿਆਰ ਹੋਣ ਲਈ 10 ਦਿਨਾਂ ਦੀ ਅਗਾਊਂ ਸੂਚਨਾ ਦੀ ਲੋੜ ਹੁੰਦੀ ਹੈ ਪਰ ਖੁਫੀਆ ਏਜੰਸੀਆਂ ਦੀ ਅਸਫ਼ਲਤਾ ਕਾਰਨ ਇਜ਼ਰਾਈਲ ਨੂੰ ਕੁਝ ਹੀ ਘੰਟਿਆਂ ਦਾ ਨੋਟਿਸ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਇੱਕ ਖੁਫ਼ੀਆ ਅਫਸਰ ਨੂੰ ਕਦੇ ਵੀ ਅਤਿ ਵਿਸ਼ਵਾਸ਼ਪੂਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਯੁੱਧ ਦੇ ਨਤੀਜੇ ਉਸ ਵੱਲੋਂ ਕੀਤੀ ਕਾਰਵਾਈ 'ਤੇ ਜ਼ਿਆਦਾ ਨਿਰਭਰ ਕਰਦੇ ਹਨ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD