Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ 'ਚ ਲਾਜਿਸਟਿਕ ਦੀਆਂ ਦਰਾਂ ਨੂੰ ਘੱਟ ਕਰਾਂਗੇ : ਸੋਮ ਪ੍ਰਕਾਸ਼

ਕੇਂਦਰੀ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੀਤਾ ਪਾਈਟੈਕਸ ਦਾ ਦੌਰਾ

5 Dariya News

5 Dariya News

5 Dariya News

ਅੰਮ੍ਰਿਤਸਰ , 16 Dec 2019

Last updated on: Dec 16, 2019, 00:00 IST

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਵਿੱਚ ਲਾਜਿਸਟਿਕ (ਮਾਲ ਨੂੰ ਗ੍ਰਾਹਕਾਂ ਤੱਕ ਪਹੁੰਚਾਉਣ ਦੇ ਉਦਮ ) ਦੀ ਲਾਗਤ ਗਲੋਬਲ ਮਾਪਦੰਡਾਂ ਦੀ ਤੁਲਨਾਂ ਵਿੱਚ 30-40 ਪ੍ਰਤੀਸ਼ਤ ਵੱਧ ਹੈ ਅਤੇ ਇਸ ਵਿੱਚ ਕਮੀ ਲਿਆਉਣਾ ਇੱਕ ਵੱਡੀ ਚੁਣੌਤੀ ਹੈ।ਸੋਮ ਪ੍ਰਕਾਸ਼ ਐਂਤਵਾਰ ਨੂੰ ਅੰਮ੍ਰਿਤਸਰ ਵਿੱਚ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੇ ਜਾ ਰਹੇ 14ਵੇਂ  ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ) ਦੇ ਸਮਾਪਤੀ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।ਉਨਾਂ ਕਿਹਾ ਕਿ ਭਾਰਤ ਵਿੱਚ ਲਾਜਿਸਟਿਕਸ ਤੇ ਔਸਤ ਖਰਚ ਦਾ ਉੱਚਾ ਹੋਣਾ ਸਰਕਾਰ ਦੇ ਲਈ ਇੱਕ ਵੱਡੀ ਚੁਣੌਤੀ ਹੈ। ਹਾਲੇ ਇਹ ਖਰਚ ਗਲੋਬਲ ਮਾਪਦੰਡਾਂ ਤੋਂ 30-40 ਉਚਾ (ਸਕਲ ਘਰੂਲ ਉਤਪਾਦ: ਜੀਡੀਪੀ ਦੇ 13-14 ਪ੍ਰਤੀਸ਼ਤ) ਹਨ। ਸੋਮ ਪ੍ਰਕਾਸ਼ ਨੇ ਕਿਹਾ ਕਿ ਲਾਜਿਸਿਟਕਸ ਦੇ ਲਈ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਲਗਭਗ 100 ਲੱਖ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਹੈ। ਉਨਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਛੇਤੀ ਹੀ ਲਾਜਿਸਟਿਕ ਪਾਲਿਸੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਦੇਸ਼ਭਰ ਦੇ ਸਨਅਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈ ਕੇ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਅਤੇ ਨੌਜਵਾਨਾਂ ਦੇ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ। ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਪ੍ਰਦੇਸ਼ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਹਿਮ ਹੁੰਦੀ ਹੈ। ਇਸ ਦਿਸ਼ਾ ਵਿੱਚ ਪਾਇਟੈਕਸ ਅਹਿਮ ਭੂਮਿਕਾ ਨਿਭਾ ਰਿਹਾ ਹੈ।ਇਸ ਮੌਕੇ ਬੋਲਦੇ ਹੋਏ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪ੍ਰਚਾਰਕ ਆਰਐਸ ਸਚਦੇਵਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਦੀ ਮੰਗ 'ਤੇ ਹੁਣ ਅੰਮ੍ਰਿਤਸਰ ਦੇ ਨਾਲ-ਨਾਲ ਲੁਧਿਆਣਾ ਵਿੱਚ ਵੀ ਪਾਇਟੈਕਸ ਦਾ ਆਯੋਜਨ ਕੀਤਾ ਜਾਵੇਗਾ। ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਦੇ ਚੇਅਰਮੈਨ ਕਰਣ ਗਿਲਹੋਤਰਾ ਨੇ ਪਾਈਟੈਕਸ ਦੇ ਸਫਲ ਆਯੋਜਨ ਦੇ ਲਈ ਜਿਲਾ ਪ੍ਰਸਾਸ਼ਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਵਿੱਚ ਸਮੇਂ-ਸਮੇਂ 'ਤੇ ਪ੍ਰਸਾਸ਼ਨ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੇ ਕਾਰਣ ਹੀ ਪਾਇਟੈਕਸ ਵਿਸ਼ਾਲ ਰੂਪ ਲੈ ਸਕਿਆ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ, ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁਘ, ਚੈਂਬਰ ਦੀ ਖੇਤਰੀ ਨਿਦੇਸ਼ਕ ਮਧੂ ਪਿੱਲੇ ਅਤੇ ਖੇਤਰੀ ਕਨਵੀਨਰ ਜੈਦੀਪ ਸਿੰਘ ਦੇ ਇਲਾਵਾ ਕਈ ਪਤਵੰਤੇ ਸੱਜਣ ਮੌਜੂਦ ਸਨ।

ਪਾਇਟੈਕਸ 20-20 ਦੇ ਪੋਸਟਰ ਦਾ ਕੀਤਾ ਉਦਘਾਟਨ

ਕੇਂਦਰੀ ਵਣਜ ਅਤੇ ਉਦਯੋਗ ਸੂਬਾ ਮੰਤਰੀ ਸੋਮ ਪ੍ਰਕਾਸ਼ ਨੇ ਲੁਧਿਆਣਾ ਵਿੱਚ ਅਗਲੇ ਸਾਲ ਪਹਿਲੀ ਵਾਰ ਆਯੋਜਿਤ ਹੋਣ ਜਾ ਰਹੇ ਪਾਇਟੈਕਸ 20-20 ਦੇ ਅਧਿਕਾਰ  ਪੋਸਟਰ ਅਤੇ ਬ੍ਰਾਸ਼ਰ ਦਾ ਵੀ ਉਦਘਾਟਨ ਕੀਤਾ। ਚੈਂਬਰ ਦੇ ਚੇਅਰਮੈਨ ਕਰਨ ਗਿਲਹੋਤਰਾ ਦੇ ਅਨੁਸਾਰ ਲੁਧਿਆਣਾ ਵਿੱਚ ਪਾਇਟੈਕਸ ਦਾ ਆਯੋਜਨ ਮਾਰਚ ਮਹੀਨੇ ਦੇ ਦੌਰਾਨ ਕੀਤਾ ਜਾਵੇਗਾ।

 

Tags: Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD