Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਪੀ.ਐੱਨ.ਜੀ. ਦੀ ਉਪਯੋਗਤਾ ਦਰਸਾਉਣ ਲਈ ਮੰਡੀ ਗੋਬਿੰਦਗੜ੍ਹ ਵਿੱਚ ਸਥਾਪਤ ਕੀਤੀਆਂ ਜਾਣਗੀਆਂ ਮਾਡਲ ਇਕਾਈਆਂ : ਕਾਹਨ ਸਿੰਘ ਪੰਨੂੰ

5 Dariya News

5 Dariya News

5 Dariya News

ਚੰਡੀਗੜ੍ਹ , 16 Dec 2019

ਪਾਇਪ ਨੈਚੁਰਲ ਗੈਸ (ਪੀ.ਐੱਨ.ਜੀ.) ਦੀ ਕੋਇਲੇ ਤੋਂ ਵਧੇਰੇ ਤਕਨੀਕੀ ਅਤੇ ਆਰਥਿਕ ਉਪਯੋਗਤਾ ਦਰਸਾਉਣ ਲਈ ਮੰਡੀ ਗੋਬਿੰਦਗੜ੍ਹ ਵਿੱਚ ਦੋ ਮਾਡਲ ਇਕਾਈਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਪੀ.ਐਨ.ਜੀ. ਗੈਸ ਪਾਇਪ ਲਾਇਨਜ਼ ਦੀ ਸਪਲਾਈ ਲਈ ਕ੍ਰਮਵਾਰ ਮੈਸਰਜ਼ ਆਈ.ਆਰ.ਐਮ. ਐਨਰਜੀ ਪ੍ਰਾਈਵੇਟ ਲਿ.ਅਤੇ ਮੈਸਰਜ਼ ਥਿੰਕ ਗੈਸ ਪ੍ਰਾਈਵੇਟ ਲਿ. ਵਲੋਂ ਪਾਇਪ ਲਾਈਨਾਂ ਵਿਛਾਈਆਂ ਗਈਆਂ ਹਨ ਪਰ ਉਦਯੋਗਾਂ ਵਿੱਚ ਤਕਨੀਕੀ ਜਾਣਕਾਰੀ ਦੀ ਘਾਟ ਹੋਣ ਕਾਰਨ ਸਨਅਤਕਾਰ ਕੋਲੇ ਦੀ ਥਾਂ 'ਤੇ ਪੀ.ਐਨ.ਜੀ. ਦੀ ਵਰਤੋਂ ਕਰਨ ਤੋਂ ਝਿਜਕਦੇ ਹਨ। ਇਸ ਖੇਤਰ ਵਿਚ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਕਦਮ ਚੁੱਕਣ ਦੀ ਲੋੜ ਦੇ ਮੱਦੇਨਜ਼ਰ ਦੋ ਮਾਡਲ ਇਕਾਈਆਂ ਸਥਾਪਿਤ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਲੋਕ ਇਹਨਾਂ ਇਕਾਈਆਂ ਰਾਹੀਂ ਪੀ.ਐਨ.ਜੀ. ਦੀ ਵਰਤੋਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ। ਉਹਨਾਂ ਅੱਗੇ ਦੱਸਿਆ ਕਿ ਇਹ ਯੂਨਿਟ ਸ਼ੁਰੂਆਤੀ ਰੁਕਾਵਟਾਂ ਨੂੰ ਖਤਮ ਕਰਕੇ ਸਨਅਤਕਾਰ ਕੋਲੇ ਦੀ ਥਾਂ 'ਤੇ ਪੀ.ਐਨ.ਜੀ. ਦੀ ਵਰਤੋਂ ਦੀ ਸਹੂਲਤ ਪ੍ਰਦਾਨ ਕਰੇਗਾ।

ਸ. ਪੰਨੂੰ ਨੇ ਦੱਸਿਆ ਕਿ ਪੀ.ਐਨ.ਜੀ. 'ਤੇ ਚੱਲਣ ਵਾਲੀਆਂ ਮਾਡਲ ਯੂਨਿਟਾਂ ਦੀ ਸਮੇਂ ਸਿਰ ਸਥਾਪਨਾ ਨੂੰ ਯਕੀਨੀ ਬਣਾਉਣ ਲਈ, ਵਾਤਾਵਰਣ ਅਤੇ ਮੌਸਮ ਤਬਦੀਲੀ ਵਿਭਾਗ ਦੇ ਡਾਇਰੈਕਟਰ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤਰੀ ਦਫ਼ਤਰ ਫਤਹਿਗੜ੍ਹ ਸਾਹਿਬ ਦੇ ਮੈਂਬਰ ਅਤੇ ਕਨਵੀਨਰ ਵਜੋਂ, ਡਿਪਟੀ ਡਾਇਰੈਕਟਰ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ, ਚੰਡੀਗੜ੍ਹ, ਸੀਨੀਅਰ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ੋਨਲ ਦਫਤਰ -2, ਪਟਿਆਲਾ, ਨੈਸ਼ਨਲ ਇੰਸਟੀਚਿਊਟ ਆਫ਼ ਸੈਕੰਡਰੀ ਸਟੀਲ (ਐਨ.ਆਈ.ਐਸ.ਐਸ.ਟੀ.), ਮੰਡੀ ਗੋਬਿੰਦਗੜ੍ਹ ਦਾ ਤਕਨੀਕੀ ਨੁਮਾਇੰਦਾ ਅਤੇ ਮੈਸਰਜ਼ ਆਈ.ਆਰ.ਐਮ. ਐਨਰਜੀ ਪ੍ਰਾਈਵੇਟ ਲਿ. ਦੇ ਪ੍ਰੋਜੈਕਟ ਹੈੱਡ ਮੈਂਬਰਾਂ ਵਜੋਂ ਸ਼ਾਮਲ ਹਨ।ਸ. ਪੰਨੂੰ ਨੇ ਕਿਹਾ ਕਿ ਇਹ ਕਮੇਟੀ ਪੀ.ਐਨ.ਜੀ. ਨੂੰ ਸਫਲਤਾਪੂਰਵਕ ਚਲਾਉਣ ਲਈ ਦੇਸ਼ ਭਰ ਵਿਚ ਉਪਲਬਧ ਤਕਨਾਲੋਜੀ ਦੀ ਪੜਤਾਲ ਕਰੇਗੀ ਅਤੇ ਜੇ ਲੋੜ ਪਈ ਤਾਂ ਕਿਸੇ ਨਵੀਂ ਤਕਨੀਕ ਦੀ ਖੋਜ ਲਈ ਆਈ.ਆਈ.ਟੀ. ਰੋਪੜ ਦੀ ਮਾਹਰ ਟੀਮ ਤੋਂ ਤਕਨੀਕੀ ਸਹਾਇਤਾ ਲਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਲੋੜੀਂਦੀ ਤਕਨਾਲੌਜੀ ਪ੍ਰਾਪਤ ਕਰਨ ਤੋਂ ਬਾਅਦ ਕਮੇਟੀ 2 ਮਹੀਨਿਆਂ ਦੇ ਅੰਦਰ ਮਾਡਲ ਯੂਨਿਟਾਂ ਸਥਾਪਤ ਕਰਨ ਦਾ ਕੰਮ ਪੂਰਾ ਕਰੇਗੀ।

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD