Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਵਿਰਾਸਤੀ ਲਾਇਟਾਂ ਦੀ ਰੌਸ਼ਨੀ ਨਾਲ ਰੁਸ਼ਨਾਈ ਮਾਲ ਰੋਡ,ਕਾਲੀ ਦੇਵੀ ਮੰਦਿਰ ਤੋਂ ਫੁਹਾਰਾ ਚੌਂਕ ਤੱਕ ਲੱਗੀਆਂ 28 ਲਾਇਟਾਂ

ਨਿੱਘੀ ਰੌਸ਼ਨੀ ਵਾਲੀਆਂ ਵਿਰਾਸਤੀ ਲਾਇਟਾਂ ਨੇ ਮਾਲ ਰੋਡ ਦੀ 50 ਸਾਲ ਪੁਰਾਣੀ ਦਿਖ ਦੀ ਯਾਦ ਤਾਜਾ ਕੀਤੀ

Web Admin

Web Admin

5 Dariya News

ਪਟਿਆਲਾ , 16 Dec 2019

Last updated on: Dec 16, 2019, 00:00 IST

ਵਿਰਾਸਤੀ ਸ਼ਹਿਰ ਪਟਿਆਲਾ ਦਾ ਮਾਲ ਰੋਡ ਅੱਜ ਵਿਰਾਸਤੀ ਲਾਇਟਾਂ ਦੀ ਰੌਸ਼ਨੀ ਨਾਲ ਰੁਸ਼ਨਾਉਣ ਲੱਗ ਪਈ ਹੈ। ਮਾਲ ਰੋਡ 'ਤੇ ਕਰੀਬ 18 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ 28 ਹੈਰੀਟੇਜ ਲਾਇਟਾਂ ਅੱਜ ਸ਼ਾਮ ਜਗ-ਮਗ ਕਰਨ ਲਗ ਪਈਆਂ ਹਨ।ਇਹ ਲਾਇਟਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਯਤਨਾਂ ਸਦਕਾ ਲੱਗੀਆਂ ਹਨ, ਕਿਉਂਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਭੇਜੇ ਫੰਡਾਂ ਕਰਕੇ ਪਟਿਆਲਾ ਸ਼ਹਿਰ ਦੇ ਸਾਰੇ ਵਿਕਾਸ ਕਾਰਜ ਇੱਕ-ਇੱਕ ਕਰਕੇ ਨੇਪਰੇ ਚੜ੍ਹ ਰਹੇ ਹਨ। ਬਾਰਾਂਦਰੀ ਨੂੰ ਪੁਰਾਤਨ ਦਿਖ ਪ੍ਰਦਾਨ ਕਰਨ ਲਈ ਲਗਾਈਆਂ ਇਨ੍ਹਾਂ ਵਿਰਾਸਤੀ ਲਾਇਟਾਂ ਨੂੰ ਚਾਲੂ ਕਰਨ ਸਮੇਂ ਅੱਜ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਸਮੇਤ  ਹੋਰ ਅਧਿਕਾਰੀ ਮੌਜੂਦ ਸਨ।ਬੀਬਾ ਜੈ ਇੰਦਰ ਕੌਰ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਜਦੋਂਕਿ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਦੇਖ-ਰੇਖ ਹੇਠ ਪਟਿਆਲਾ ਸ਼ਹਿਰ ਦੇ ਸੁੰਦਰੀਕਰਨ ਦੇ ਪ੍ਰਾਜੈਕਟ ਸਮੇਤ ਚੱਲ ਰਹੇ ਵਿਕਾਸ ਕਾਰਜਾਂ ਨੂੰ ਬਹੁਤ ਜਲਦ ਮੁਕੰਮਲ ਕਰਕੇ ਸ਼ਹਿਰ ਦੀ ਦਿਖ ਨੂੰ ਸੰਵਾਰ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਨ੍ਹਾਂ ਲਾਇਟਾਂ ਨੂੰ ਚਾਲੂ ਕਰਵਾਉਣ ਲਈ ਤਾਰਾਂ ਪਾਉਣ ਸਮੇਤ ਵਿਰਾਸਤੀ ਦਿਖ ਵਾਲੇ ਖੰਭੇ ਲਾਉਣ ਅਤੇ ਇਨ੍ਹਾਂ ਉਪਰ ਲਾਇਟਾਂ ਲਗਾਉਣ ਦੇ ਕੰਮ 'ਤੇ ਕਰੀਬ 18 ਲੱਖ ਰੁਪਏ ਦਾ ਖ਼ਰਚਾ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਾਰਾਂਦਰੀ ਵਿੱਚ ਵੀ ਵਿਸ਼ੇਸ਼ ਦਿਖ ਵਾਲੀਆਂ ਲਾਇਟਾਂ ਲਾਈਆਂ ਜਾ ਰਹੀਆਂ ਹਨ।ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਇਲੈਕਟ੍ਰੀਕਲ ਵਿੰਗ ਦੇ ਐਕਸੀਐਨ ਦੇਵਿੰਦਰ ਪਾਲ ਕੌਸ਼ਲ, ਐਕਸੀਐਨ ਸੋਹਨ ਲਾਲ ਗਰਗ, ਐਸ.ਡੀ.ਓ. ਗਗਨਦੀਪ ਸਿੰਘ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਸਵਰਨ ਸਿੰਘ ਮਾਨ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD