Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੇਵਾ ਕੇਂਦਰਾਂ ਵਿੱਚ 25 ਲੱਖ 71 ਹਜ਼ਾਰ ਅਰਜ਼ੀਆਂ ਦਾ ਨਿਪਟਾਰਾ, ਮਹਿਜ਼ 29439 ਬਕਾਇਆ-ਵਿਨੀ ਮਹਾਜਨ

ਨਾਗਰਿਕ ਕੇਂਦਰਿਤ ਸੇਵਾਵਾਂ ਦੀਆਂ ਅਰਜ਼ੀਆਂ ਦੇ ਫੌਰੀ ਅਤੇ ਪ੍ਰਭਾਵੀ ਨਿਪਟਾਰੇ ਸਦਕਾ ਬਕਾਇਆ ਦਰ ਮਹਿਜ਼ 1.3 ਫੀਸਦੀ 'ਤੇ ਆ ਕੇ ਸਿਮਟੀ

5 Dariya News

5 Dariya News

5 Dariya News

ਚੰਡੀਗੜ੍ਹ , 18 Dec 2019

Last updated on: Dec 18, 2019, 00:00 IST

ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਵੱਡਾ ਸੁਧਾਰ ਨਜ਼ਰ ਆਉਣ ਲੱਗਾ ਹੈ। ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਇਨ੍ਹਾਂ ਸੇਵਾਵਾਂ ਦੀ ਬਕਾਇਆ ਦਰ ਵਿੱਚ ਵੱਡੀ ਕਮੀ ਦਰਜ ਕੀਤੀ ਕੀਤੀ ਜੋ 16 ਦਸੰਬਰ ਤੱਕ 26,00795 ਅਰਜ਼ੀਆਂ ਤੋਂ ਘੱਟ ਕੇ ਮਹਿਜ਼ 29439 ਤੱਕ ਰਹਿ ਗਈਆਂ ਅਤੇ ਇਹ ਦਰ ਸਿਰਫ 1.13 ਫੀਸਦੀ ਬਣਦੀ ਹੈ।ਇਸ ਸਬੰਧ ਵਿੱਚ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਪ੍ਰਸ਼ਾਸਕੀ ਸੁਧਾਰਾਂ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਠੋਸ ਯਤਨਾਂ ਅਤੇ ਨਿਰੰਤਰ ਨਿਗਰਾਨੀ ਸਦਕਾ ਵੱਖ-ਵੱਖ ਨਾਗਰਿਕ ਕੇਂਦਰਿਤ ਸੇਵਾਵਾਂ ਨਾਲ ਸਬੰਧਤ ਬਕਾਇਆ ਅਰਜ਼ੀਆਂ ਵਿੱਚ ਮਹੱਤਵਪੂਰਨ ਕਮੀ ਦਰਜ ਹੋਈ ਹੈ। ਅੰਕੜਿਆਂ ਮੁਤਾਬਕ ਮਾਨਸਾ ਵਿੱਚ ਸਭ ਤੋਂ ਬਕਾਇਆ ਅਰਜ਼ੀਆਂ ਹਨ ਜੋ 82033 ਤੋਂ ਘਟ ਕੇ 42, ਸੰਗਰੂਰ ਵਿੱਚ 1,54,537 ਤੋਂ 47 ਅਤੇ ਰੂਪਨਗਰ ਵਿੱਚ 70,735 ਤੋਂ ਘਟ ਕੇ 49 ਅਰਜ਼ੀਆਂ ਬਕਾਇਆ ਰਹਿ ਗਈਆਂ ਹਨ।ਇਸੇ ਤਰ੍ਹਾਂ ਸਭ ਤੋਂ ਵੱਧ ਬਕਾਇਆ ਮਾਮਲਿਆਂ ਵਾਲੇ ਜ਼ਿਲ੍ਹਿਆਂ ਲੁਧਿਆਣਾ (288265), ਅੰਮ੍ਰਿਤਸਰ (239925), ਹੁਸ਼ਿਆਰਪੁਰ (211014), ਜਲੰਧਰ (199391), ਪਟਿਆਲਾ (178291), ਗੁਰਦਾਸਪੁਰ (151476) ਅਤੇ ਬਠਿੰਡਾ (127190) ਦੇ ਮਾਮਲੇ ਘਟ ਕੇ ਹੁਣ ਕ੍ਰਮਵਾਰ 5684, 5611, 2167, 2655, 1607, 1172 ਅਤੇ 998 ਰਹਿ ਗਏ ਹਨ। ਇਸੇ ਤਰ੍ਹਾਂ ਤਰਨ ਤਾਰਨ ਜ਼ਿਲ੍ਹੇ ਵਿੱਚ ਬਕਾਇਆ ਅਰਜ਼ੀਆਂ ਦੀ ਗਿਣਤੀ 100027 ਤੋਂ  ਘਟ ਕੇ 1661 ਰਹਿ ਗਈ ਹੈ ਜਦਕਿ ਐਸ.ਏ.ਐਸ. ਨਗਰ ਮੋਹਾਲੀ ਦੀ 92399 ਦੇ ਮੁਕਾਬਲੇ 667, ਸ੍ਰੀ ਮੁਕਤਸਰ ਸਾਹਿਬ ਵਿੱਚ 65762 ਦੇ ਮੁਕਾਬਲੇ 1248, ਮੋਗਾ ਵਿੱਚ 85554 ਦੇ ਮੁਕਾਬਲੇ 1422, ਫਿਰੋਜ਼ਪੁਰ ਵਿੱਚ 83839 ਦੇ ਮੁਕਾਬਲੇ 1111, ਫਾਜ਼ਿਲਕਾ ਵਿੱਚ 78671 ਦੇ ਮੁਕਾਬਲੇ 778, ਫਤਹਿਗੜ੍ਹ ਸਾਹਿਬ ਵਿੱਚ 63572 ਦੇ ਮੁਕਾਬਲੇ 546, ਕਪੂਰਥਲਾ ਵਿੱਚ 79776 ਦੇ ਮੁਕਾਬਲੇ 626, ਐਸ.ਬੀ.ਐਸ. ਨਗਰ ਵਿੱਚ 74563 ਦੇ ਮੁਕਾਬਲੇ 569, ਬਰਨਾਲਾ ਵਿੱਚ 51250 ਦੇ ਮੁਕਾਬਲੇ 321, ਫਰੀਦਕੋਟ ਵਿੱਚ 56083 ਦੇ ਮੁਕਾਬਲੇ 333 ਅਤੇ ਪਠਾਨਕੋਟ ਵਿੱਚ 66442 ਦੇ ਮੁਕਾਬਲੇ 125 ਅਰਜ਼ੀਆਂ ਲੰਬਿਤ ਰਹਿ ਗਈਆਂ ਹਨ।ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਕੁੱਲ 8669 ਸ਼ਿਕਾਇਤਾਂ ਵਿੱਚੋਂ 4944 ਦਾ ਨਿਪਟਾਰਾ ਕਾਰਗਰ ਢੰਗ ਨਾਲ ਕੀਤਾ ਹੈ ਜਿਸ ਨਾਲ ਨਿਪਟਾਰਾ ਦਰ 57.03 ਫੀਸਦੀ ਦਰਜ ਕੀਤੀ ਗਈ ਹੈ। ਨਾਗਰਿਕ ਸੇਵਾਵਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਬਾਕੀ ਮਾਮਲਿਆਂ 'ਤੇ ਤੇਜ਼ੀ ਨਾਲ ਅਮਲ ਕੀਤਾ ਜਾਵੇਗਾ।17 ਦਸੰਬਰ, 2019 ਤੱਕ ਵਿਭਾਗਾਂ ਦੀਆਂ ਬਕਾਇਆ ਸ਼ਿਕਾਇਤਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ 127561 ਅਰਜ਼ੀਆਂ ਵਿੱਚੋਂ ਲਗਪਗ 94637 ਅਰਜ਼ੀਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਜਦਕਿ ਬਾਕੀ 32924 ਅਰਜ਼ੀਆਂ ਬਕਾਇਆ ਹਨ ਜਿਨ੍ਹਾਂ ਦੀ ਬਕਾਇਆ ਦਰ 25.81 ਫੀਸਦੀ ਬਣਦੀ ਹੈ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD