Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਵਿਵਹਾਰਕ ਗਿਆਨ ਵੀ ਉਪਲਬਧ ਕਰਵਾਉਣ : ਪ੍ਰੋ. ਆਦਰਸ਼ ਪਾਲ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ

5 Dariya News

5 Dariya News

5 Dariya News

ਅੰਮ੍ਰਿਤਸਰ , 18 Dec 2019

Last updated on: Dec 18, 2019, 00:00 IST

ਬਹੁ ਰਾਸ਼ਟਰੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਜ਼ ਵੱਲੋਂ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਪਲੇਸਮੈਂਟ ਵਿਭਾਗ ਦੀ ਨਿਗਰਾਨ ਹੇਠ ਕੀਤਾ ਗਿਆ। ਕੰਪਿਊਟਰ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਵਿਭਾਗ, ਕੰਪਿਊਟਰ ਸਾਇੰਸ ਵਿਭਾਗ ਅਤੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਰਿੰਗ ਵਿਭਾਗ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਹ ਪ੍ਰੋਗਰਾਮ ਦਾ ਆਯੋਜਨ ਮਨੁੱਖੀ ਸਰੋਤ ਅਤੇ ਵਿਕਾਸ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਟਾਟਾ ਕੰਸਲਟੈਂਸੀ ਸਰਵਿਸਜ਼, ਨਵੀਂ ਦਿੱਲੀ ਦੇ ਸਰਵਿਸ ਮੈਨੇਜਮੈਂਠ ਪ੍ਰੈਕਟਿਸ ਦੇ ਮੁਖੀ, ਸ਼੍ਰੀ ਅਪੂਰਵ ਅਗਰਵਾਲ ਅਤੇ ਅਕਾਦਮਿਕ ਮੈਨੇਜਰ ਨਾਰਥ ਸ੍ਰੀ ਰਜਿਤ ਸਿੱਕਾ ਇਸ ਮੌਕੇ ਮੁੱਖ ਵਕਤਾ ਸਨ। ਉਨਾਂਹ ਇਸ ਮੌਕੇ ਸੂਚਨਾ ਅਤੇ ਤਕਨਾਲੋਜੀ ਦੇ ਖੇਤਰ ਵਿਚ ਨਵੀਆਂ ਕਾਢਾਂ ਅਤੇ ਹੋ ਰਹੀਆਂ ਤਬਦੀਲੀਆਂ ਬਾਰੇ ਜਾਣੂ ਕਰਵਾਉਂਦਿਆਂ ਬਿਜ਼ਨੈਸ ੪.੦ ਅਤੇ ਕਲਾਊਡ ਇਨਫਰਾਸਟਰਕਚਰ ਬਾਰੇ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਵਿਸ਼ਾ ਇੰਡਸਟਰੀ ਟਰਮ ਇੰਡਸਟਰੀ ੪.੦ ਨਾਲ ਸਬੰਧਤ ਹੈ।ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ ਦੇ ਡਾਇਰੈਕਟਰ ਪ੍ਰੋ. ਆਦਰਸ਼ ਪਾਲ ਵਿਗ ਨੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਕਿਹਾ ਕਿ ਲਗਾਤਾਰ ਸਿਖਦੇ ਰਹਿਣਾ ਹੀ ਜ਼ਿੰਦਗੀ ਦਾ ਨਾਂ ਹੈ ਅਤੇ ਸਾਨੂੰ ਆਪਣੇ ਖੇਤਰ ਵਿਚ ਨਿਪੁੰਨਤਾ ਹਾਸਲ ਕਰਨ ਲਈ ਲਗਾਤਾਰ ਸਿਖਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਸ਼ੇ ਵਿਚ ਗਹਿਰਾਈ ਵਿਚ ਜਾਣਾ ਹੀ ਸਿਖਿਆ ਦੀ ਸਿਖਰ ਨੂੰ ਪਾਉਣਾ ਹੈ। ਆਧੁਨਿਕ ਸਿਖਿਆ ਤੰਤਰ ਨੂੰ ਪਰੰਪਰਾ ਦੇ ਨਾਲ ਜੋੜ ਕੇ ਹੀ ਸੰਤੁਲਿਤ ਆਧੁਨਿਕ ਪਹੁੰਚ ਨਾਲ ਹੀ ਵਿਦਿਆਰਥੀਆਂ ਨੂੰ ਤਿਆਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਡਿਗਰੀਆਂ ਤਾਂ ਹਾਸਲ ਕਰ ਲੈਂਦੇ ਹਨ ਪਰ ਉਨ੍ਹਾਂ ਨੂੰ ਖੇਤਰ ਵਿਚ ਕੰਮ ਕਰਨ ਸਮੇਂ ਗੰਭੀਰ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਲਗਾਤਾਰ ਸਿਖਿਆ ਅਤੇ ਤਕਨਾਲੋਜੀ ਦੇ ਖੇਤਰ ਵਿਚ ਹੋ ਰਹੀਆਂ ਤਬਦੀਲੀਆਂ ਦਾ ਅਧਿਐਨ ਕਰਕੇ ਹੀ ਵਿਦਿਆਰਥੀਆਂ ਨੂੰ ਤਿਆਰ ਕਰਨ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਤੋਂ ਬਾਅਦ ਆਉਣ ਵਾਲੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।ਪਲੇਸਮੈਂਟ ਆਫੀਸਰ ਡਾ. ਅਮਿਤ ਚੋਪੜਾ ਨੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਦਿਆਂ ਪਲੇਸਮੈਂਟ ਵਿਭਾਗ ਬਾਰੇ ਜਾਣਕਾਰੀ ਦਿੱਤੀ। ਡਾ. ਸੰਦੀਪ ਸ਼ਰਮਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਿਛਲੇ ਲੰਮੇ ਸਮੇਂ ਤੋਂ ਖਾਸ ਕਰਕੇ ਆਈ ਟੀ ਖੇਤਰ ਦੀਆਂ ਮੰਗਾਂ ਦੇ ਆਧਾਰ 'ਤੇ ਵਿਦਿਆਰਥੀਆਂ ਦੀ ਪੜ੍ਹਾਈ ਕਰਵਾ ਰਹੀ ਹੈ ਜਿਸ ਦਾ ਵਿਦਿਆਰਥੀਆਂ ਅਤੇ ਆਈ ਟੀ ਖੇਤਰ ਨੂੰ ਬਹੁਤ ਲਾਭ ਪੁੱਜ ਰਿਹਾ ਹੈ।

 

Tags: Guru Nanak Dev University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD