Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸਿਫਰ ਕਾਲ ਨੂੰ ਹੋਰ ਉਪਯੋਗੀ ਤੇ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ: ਅਜਾਇਬ ਸਿੰਘ ਭੱਟੀ

ਡਿਪਟੀ ਸਪੀਕਰ ਵੱਲੋਂ ਭਾਰਤ ਦੀਆਂ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਈਡਿੰਗ ਅਫਸਰਾਂ ਦੀ 77ਵੀਂ ਕਾਨਫਰੰਸ ਵਿੱਚ ਪੰਜਾਬ ਦੀ ਨੁਮਾਇੰਦਗੀ

5 Dariya News

5 Dariya News

5 Dariya News

ਚੰਡੀਗੜ੍ਹ , 19 Dec 2019

Last updated on: Dec 19, 2019, 00:00 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਦੇਹਰਾਦੂਨ (ਉਤਰਾਖੰਡ) ਵਿਖੇ ਕਰਾਈ ਗਈ ਭਾਰਤ ਦੀਆਂ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 77ਵੀਂ ਕਾਨਫਰੰਸ ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ।ਇਸ ਦੋ-ਰੋਜ਼ਾ ਕਾਨਫਰੰਸ ਦੌਰਾਨ 'ਪਾਰਲੀਮਾਨੀ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਸਿਫਰ ਕਾਲ ਸਮੇਤ ਸਦਨ ਦੀ ਅੰਦਰੂਨੀ ਕਾਰਜਵਿਧੀ ਰਾਹੀਂ ਸਮਰਥਾ ਵਧਾਉਣ' ਬਾਰੇ ਵਿਸ਼ੇ ਉਤੇ ਵਿਚਾਰ ਵਟਾਂਦਰੇ ਦੌਰਾਨ ਡਿਪਟੀ ਸਪੀਕਰ ਨੇ ਕਿਹਾ ਕਿ ਕਾਨੂੰਨਸਾਜ਼ਾਂ ਦੀ ਪਾਰਲੀਮਾਨੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਹੁੰਦੀ ਹੈ। ਜਮਹੂਰੀਅਤ ਵਿੱਚ ਲੋਕਾਂ ਦੇ ਨੁਮਾਇੰਦਿਆਂ ਦੀ ਨਵੇਂ ਕਾਨੂੰਨ ਬਣਾਉਣ, ਬਜਟ ਮਨਜ਼ੂਰ ਕਰਨ ਅਤੇ ਦੇਸ਼ ਦੇ ਨਾਗਰਿਕਾਂ ਦੇ ਵਡੇਰੇ ਹਿੱਤਾਂ ਵਿੱਚ ਫੈਸਲੇ ਲੈਣ ਵਿੱਚ ਵੱਡੀ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਆਪਣੇ ਹਲਕੇ, ਰਾਜ ਅਤੇ ਦੇਸ਼ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਲਈ ਪ੍ਰਸ਼ਨ ਕਾਲ ਅਤੇ ਧਿਆਨ ਦਿਵਾਊ ਮਤਿਆਂ ਦੀ ਵਰਤੋਂ ਕਰਦੇ ਹਨ। ਇਨ੍ਹਾਂ ਵਿੱਚੋਂ ਸਿਫਰ ਕਾਲ ਲੋਕਾਂ ਦੇ ਮਸਲਿਆਂ 'ਤੇ ਰੰੋਸ਼ਨੀ ਪਾਉਣ ਵਾਲਾ ਬੇਹੱਦ ਅਹਿਮ ਸਮਾਂ ਹੁੰਦਾ ਹੈ, ਜੋ ਲੋਕਾਂ ਦੇ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਾਈ ਹੁੰਦਾ ਹੈ। ਸ. ਭੱਟੀ ਨੇ ਸੁਝਾਅ ਦਿੱਤਾ ਕਿ ਇਸ ਸਬੰਧੀ ਕੁਝ ਦਿਸ਼ਾ-ਨਿਰਦੇਸ਼ ਅਤੇ ਨਿਯਮ ਤਿਆਰ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਿਫਰ ਕਾਲ ਵਿੱਚ ਸਮੇਂ ਅਤੇ ਊਰਜਾ ਨੂੰ ਬਚਾਇਆ ਜਾ ਸਕੇ ਅਤੇ ਲੋਕਾਂ ਨਾਲ ਸਬੰਧਤ ਮਾਮਲਿਆਂ ਦਾ ਤੁਰੰਤ ਅਤੇ ਗੰਭੀਰਤਾ ਨਾਲ ਮੁਲਾਂਕਣ ਕੀਤਾ ਜਾ ਸਕੇ। ਸਿਫਰ ਕਾਲ ਦੌਰਾਨ ਸਿਰਫ਼ ਜਨਤਕ ਹਿੱਤਾਂ ਦੇ ਬੇਹੱਦ ਅਹਿਮ ਮਸਲਿਆਂ ਨੂੰ ਹੀ ਉਠਾਉਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਸ ਸਮੇਂ ਨੂੰ ਹੋਰ ਉਪਯੋਗੀ, ਪ੍ਰਭਾਵਸ਼ਾਲੀ ਅਤੇ ਲਾਭਕਾਰੀ ਬਣਾਇਆ ਜਾ ਸਕੇ।ਡਿਪਟੀ ਸਪੀਕਰ ਨੇ ਕਿਹਾ ਕਿ ਜਮਹੂਰੀਅਤ ਵਿੱਚ ਰਾਜਸੀ ਪਾਰਟੀਆਂ ਦੀਆਂ ਵਿਚਾਰਧਾਰਾਵਾਂ 'ਚ ਵੱਡੇ ਅੰਤਰ ਹੁੰਦੇ ਹਨ, ਜਿਨ੍ਹਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਕਾਨੂੰਨਸਾਜ਼ਾਂ ਦੇ ਵਿਚਾਰਾਂ ਅਤੇ ਨਜ਼ਰੀਏ ਵਿਚਲੀ ਵਿਭਿੰਨਤਾ ਅਤੇ ਇਸ ਵਿਭਿੰਨਤਾ ਦੇ ਪ੍ਰਗਟਾਵੇ ਦੀ ਆਜ਼ਾਦੀ ਹੀ ਲੋਕਤੰਤਰ ਦੀ ਅਸਲ ਭਾਵਨਾ ਹੈ, ਜਿਸ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।ਇਸ ਕਾਨਫਰੰਸ ਵਿੱਚ ਲੋਕ ਸਭਾ ਦੇ ਸਪੀਕਰ ਸ੍ਰੀ ਓਮ ਬਿਰਲਾ, ਉਤਰਾਖੰਡ ਦੇ ਰਾਜਪਾਲ ਸ੍ਰੀਮਤੀ ਬੇਬੀ ਰਾਣੀ ਮੌਰਿਯਾ, ਮੁੱਖ ਮੰਤਰੀ ਸ਼੍ਰੀ ਤ੍ਰਿਵੇਂਦਰ ਸਿੰਘ ਰਾਵਤ ਤੋਂ ਇਲਾਵਾ ਦੇਸ਼ ਦੀਆਂ ਤਕਰੀਬਨ ਸਾਰੀਆਂ ਵਿਧਾਨ ਸਭਾਵਾਂ ਦੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

 

Tags: Ajaib Singh Bhatti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD