Monday, 13 May 2024

 

 

ਖ਼ਾਸ ਖਬਰਾਂ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ

 

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਧੁੰਦ ਦੀ ਸਥਿਤੀ ਦੌਰਾਨ ਸੜਕੀ ਦੁਰਘਟਨਾਵਾਂ ਨੂੰ ਟਾਲਣ ਲਈ ਅਡਵਾਈਜ਼ਰੀ ਜਾਰੀ

5 Dariya News

5 Dariya News

5 Dariya News

ਚੰਡੀਗੜ੍ਹ , 20 Dec 2019

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਡਵਾਈਜ਼ਰੀ ਜਾਰੀ ਕਰਦਿਆਂ ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿੱਚ ਖ਼ਾਸ ਤੌਰ 'ਤੇ ਧੁੰਦ ਦੀ ਸਥਿਤੀ ਦੌਰਾਨ ਸੜਕੀ ਸੁਰੱਖਿਆ ਨੂੰ ਬਰਕਰਾਰ ਰੱਖਣਾ ਸੂਬਾ ਸਰਕਾਰ ਲਈ ਵੱਡੀ ਚੁਣੌਤੀ ਬਣ ਜਾਂਦੀ ਹੈ। ਸੜਕਾਂ 'ਤੇ ਹੋ ਰਹੇ ਜਾਨੀ ਨੁਕਸਾਨ ਦੇ ਮੱਦੇਨਜ਼ਰ  ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਾਰਥਕ ਕਦਮ ਚੁੱਕਣ ਦੀ ਲੋੜ ਹੈ। ਸੂਬੇ ਵਿੱਚ ਧੁੰਦ ਦੀ ਸਥਿਤੀ ਦੌਰਾਨ ਵਾਪਰਦੇ ਹਾਦਸਿਆਂ ਨੂੰ ਟਾਲਣ ਲਈ ਟਰਾਂਸਪੋਰਟ ਵਿਭਾਗ, ਪੁਲਿਸ, ਭਾਰਤੀ ਰਾਜ ਮਾਰਗ ਅਥਾਰਟੀ, ਲੋਕ ਨਿਰਮਾਣ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਹੋਰ ਚੁਕੰਨੇ ਰਹਿਣ ਅਤੇ ਹਾਦਸਾ ਵਾਪਰ ਜਾਣ ਦੀ ਸਥਿਤੀ ਵਿੱਚ ਸਮੇਂ ਸਿਰ ਬਚਾਅ ਕਾਰਜ ਵਿੱਢਣ ਦੀ ਸਲਾਹ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ 'ਤੇ ਚੁੱਕੇ ਜਾਣ ਵਾਲੇ ਕੁਝ ਉਪਾਅ ਸੁਝਾਏ ਗਏ ਹਨ। ਜਿਨ੍ਹਾਂ ਵਿਚ ਸੜਕਾਂ ਦੇ ਚੌਰਾਹੇ 'ਤੇ ਟ੍ਰੈਫਿਕ ਲਾਈਟਾਂ ਦਾ ਸਹੀ ਕੰਮ ਕਰਨਾ, ਐਮਰਜੈਂਸੀ ਵਾਹਨਾਂ ਜਿਵੇਂ ਐਂਬੂਲੈਂਸਾਂ ਅਤੇ ਰਿਕਵਰੀ ਵੈਨਾਂ ਦੀ ਉਪਲਬਧਤਾ ਦੇ ਨਾਲ-ਨਾਲ ਡਰਾਈਵਰਾਂ ਦੀ ਚੌਵੀ ਘੰਟੇ ਉਪਲਬਧਤਾ ਅਤੇ ਇਨ੍ਹਾਂ ਵਾਹਨਾਂ ਵਿੱਚ ਸਹਾਇਕ ਸਟਾਫ ਦੀ ਮੌਜੂਦਗੀ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਸਾਰੀਆਂ ਸਕੂਲ ਬੱਸਾਂ ਦੇ ਡਰਾਈਵਰਾਂ ਨੂੰ ਸਰਦੀਆਂ ਦੇ ਮੌਸਮ ਦੌਰਾਨ ਸੜਕੀ ਸੁਰੱਖਿਆ ਲਈ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਕੂਲ ਬੱਸ ਡਰਾਈਵਰਾਂ ਨੂੰ ਵਿਸ਼ੇਸ਼ ਤੌਰ 'ਤੇ ਨਿਰਦੇਸ਼ ਕੀਤਾ ਜਾਵੇ ਕਿ ਵਾਹਨਾਂ ਨੂੰ ਗਤੀ ਸੀਮਾ ਦੇ ਅੰਦਰ ਰੱਖਿਆ ਜਾਵੇ ਅਤੇ ਅਜਿਹੇ ਵਾਹਨਾਂ 'ਤੇ ਫੌਗ ਲਾਈਟਾਂ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।ਇਹ ਸੁਝਾਅ ਵੀ ਦਿੱਤਾ ਗਿਆ ਹੈ ਕਿ ਸੜਕਾਂ ਦੇ ਡਾਇਵਰਜ਼ਨ 'ਤੇ ਖ਼ਾਸਕਰ ਨਿਰਮਾਣ ਅਧੀਨ ਸੜਕ ਵਾਲੀਆਂ ਥਾਵਾਂ 'ਤੇ ਉਚਿਤ ਸੰਕੇਤ ਲਗਾਏ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਪੁਲਿਸ ਨਾਕਿਆਂ / ਬੈਰੀਅਰਾਂ ਕੋਲ ਰਿਫਲੈਕਟਰ / ਫਲੈਸ਼ਿੰਗ ਲਾਈਟਾਂ ਹੋਣੀਆਂ ਚਾਹੀਦੀਆਂ ਹਨ। ਸ੍ਰੀ ਪੰਨੂ ਨੇ ਦੱਸਿਆ ਕਿ  ਇਹ ਵੀ ਸਿਫਾਰਸ਼ ਕੀਤੀ ਗਈ ਹੈ ਕਿ ਸੜਕ ਦੇ ਕਿਨਾਰਿਆਂ, ਖ਼ਾਸਕਰ ਢਾਬਿਆਂ ਤੇ ਵਾਹਨਾਂ ਦੀ ਅਣਅਧਿਕਾਰਤ ਪਾਰਕਿੰਗ ਨੂੰ ਨਿਯਮਤ ਗਸ਼ਤ ਰਾਹੀਂ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਹਨ ਦੇ ਅਕਾਰ ਤੋਂ ਵੱਧ ਮਾਲ ਰੱਖਣ ਵਾਲੇ ਵਾਹਨ ਬੰਦ ਕੀਤੇ ਜਾਣ ਕਿਉਂਕਿ ਇਹਨਾਂ ਨੂੰ ਚਲਾਉਣ ਦੀ ਮੋਟਰ ਵਹੀਕਲ ਐਕਟ ਤਹਿਤ ਵੀ ਆਗਿਆ ਨਹੀਂ ਹੈ।ਅਡਵਾਈਜ਼ਰੀ ਵਿੱਚ  ਰਾਜ ਮਾਰਗਾਂ 'ਤੇ ਦੁਰਘਟਨਾਵਾਂ ਹੋਣ ਵਾਲੀਆਂ ਸੰਵੇਦਨਸ਼ੀਲ ਥਾਵਾਂ 'ਤੇ ਵਧੇਰੇ ਚੌਕਸੀ ਕਾਇਮ ਰੱਖਣ ਦਾ ਸੁਝਾਅ ਦਿੱਤਾ ਗਿਆ ਹੈ ਜਿਨ੍ਹਾਂ ਥਾਵਾਂ ਦੀ ਪਛਾਣ ਪਹਿਲਾਂ ਹੀ ਜ਼ਿਲ੍ਹਿਆਂ ਵਿਚ ਤਾਇਨਾਤ ਟ੍ਰੈਫਿਕ ਪੁਲਿਸ ਅਤੇ ਸੜਕ ਸੁਰੱਖਿਆ ਇੰਜੀਨੀਅਰਾਂ ਦੁਆਰਾ ਕੀਤੀ ਗਈ ਹੈ। ਪੰਨੂੰ ਨੇ ਕਿਹਾ ਕਿ ਅਵਾਰਾ ਪਸ਼ੂ ਹਾਦਸਿਆਂ ਦਾ ਵੱਡਾ ਕਾਰਨ ਹਨ। ਇਸ ਲਈ ਖ਼ਾਸਕਰ ਮੁੱਖ ਸੜਕਾਂ ਅਤੇ ਸ਼ਹਿਰਾਂ ਵਿਚ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਇਸ ਦੇ ਨਾਲ  ਇਹ ਵੀ ਕਿਹਾ ਗਿਆ ਹੈ ਕਿ ਹਾਦਸਾ ਗ੍ਰਸਤ ਵਾਹਨਾਂ ਨੂੰ ਹਾਈਵੇਅ ਤੋਂ ਤੁਰੰਤ ਹਟਾਇਆ ਜਾਵੇ ਤਾਂ ਜੋ ਉਹ ਹੋਰ ਤੇਜ਼ ਰਫਤਾਰ ਵਾਹਨਾਂ ਦੇ ਸੜਕੀ ਹਾਦਸਿਆਂ ਦਾ ਕਾਰਨ ਨਾ ਬਣਨ।ਸ੍ਰੀ ਪੰਨੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਸਰਦੀਆਂ ਵਿੱਚ ਧੁੰਦ ਵਾਲੀ ਸਥਿਤੀ ਦੌਰਾਨ ਸੜਕੀ ਹਾਦਸਿਆਂ ਨੂੰ ਰੋਕਣ ਲਈ ਸਾਰੇ ਭਾਈਵਾਲ ਵਿਭਾਗਾਂ ਨੂੰ ਜਾਗਰੂਕ ਕਰਨ ਦੇ ਮੱਦੇਨਜ਼ਰ ਜਲਦ ਹੀ  ਇਸ ਇੱਕ ਮੀਟਿੰਗ ਕੀਤੀ ਜਾਵੇ ।

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD