Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਸਿਆਸੀ, ਧਾਰਮਿਕ, ਸਮਾਜਿਕ ਤੇ ਪੱਤਰਕਾਰੀ ਖੇਤਰ ਦੀਆਂ ਨਾਮਵਰ ਹਸਤੀਆਂ ਪੁੱਜੀਆਂ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 21 Dec 2019

ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਉੱਘੇ ਪੱਤਰਕਾਰ ਤੇ ਚਾਰ ਅਖ਼ਬਾਰਾਂ ਦੇ ਸੰਪਾਦਕ ਰਹੇ ਸ਼ੰਗਾਰਾ ਸਿੰਘ ਭੁੱਲਰ ਨਮਿੱਤ ਪਾਠ ਦਾ ਭੋਗ ਤੇ ਅੰਤਮ ਅਰਦਾਸ ਅੱਜ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਨੇੜੇ ਆਰਮੀ ਇੰਸਟੀਚਿਟ ਆਫ਼ ਲਾਅ) ਸੈਕਟਰ-69 ਵਿੱਚ ਹੋਈ। ਇਸ ਮੌਕੇ ਉੱਘੀਆਂ ਸਿਆਸੀ, ਸਮਾਜਿਕ ਤੇ ਧਾਰਮਿਕ ਖੇਤਰ ਦੀਆਂ ਹਸਤੀਆਂ ਨੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਧੀਕ ਡਾਇਰੈਕਟਰ ਲੋਕ ਸੰਪਰਕ ਵਿਭਾਗ ਸ. ਉਪਿੰਦਰ ਸਿੰਘ ਲਾਂਬਾ ਰਾਹੀਂ ਭੇਜਿਆ ਗਿਆ ਸ਼ੋਕ ਸੰਦੇਸ਼ ਪੜਿਆ ਗਿਆ, ਜਿਸ ਵਿੱਚ ਜਿੱਥੇ ਸਰਦਾਰ ਭੁੱਲਰ ਦੇ ਵਿਛੋੜੇ ਨੂੰ ਪਰਿਵਾਰ ਤੇ ਸਕੇ ਸਬੰਧੀਆਂ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਗਿਆ, ਉਥੇ ਇਸ ਨੂੰ ਪੱਤਰਕਾਰੀ ਖੇਤਰ ਲਈ ਵੱਡਾ ਘਾਟਾ ਦੱਸਿਆ ਗਿਆ। ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ. ਭੁੱਲਰ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਪੱਤਰਕਾਰੀ ਖੇਤਰ ਨੂੰ ਸਮਰਪਿਤ ਕੀਤਾ, ਜਿਨਾਂ ਚਾਰ ਅਖ਼ਬਾਰਾਂ ਪੰਜਾਬੀ ਟਿ੍ਰਬਿਨ, ਪੰਜਾਬੀ ਜਾਗਰਣ, ਰੋਜ਼ਾਨਾ ਸਪੋਕਸਮੈਨ ਅਤੇ ਦੇਸ਼ ਵਿਦੇਸ਼ ਟਾਈਮਜ਼ ਦੇ ਸੰਪਾਦਕ ਦੇ ਤੌਰ ਉਤੇ ਕੰਮ ਕੀਤਾ। ਉਹ ਬਹੁ ਪੱਖੀ ਕਾਲਮ ਨਵੀਸ ਹੋਣ ਦੇ ਨਾਲ ਨਾਲ ਪੰਜਾਬੀ ਸੱਭਿਆਚਾਰ, ਸੂਬੇ ਦੇ ਸਮਾਜਿਕ, ਆਰਥਿਕ ਤੇ ਧਾਰਮਿਕ ਦਿ੍ਰਸ਼ਟੀਕੋਣਾਂ ਤੋਂ ਚੰਗੀ ਤਰਾਂ ਜਾਣੂੰ ਸਨ। ਪੱਤਰਕਾਰੀ ਖੇਤਰ ਵਿੱਚ ਸਮਰਪਿਤ ਭਾਵਨਾ, ਲਗਨ ਤੇ ਤਨਦੇਹੀ ਨਾਲ ਨਿਭਾਈ ਜ਼ਿੰਮੇਵਾਰੀ ਸਦਕਾ ਉਨਾਂ ਨੂੰ ‘ਸ਼ੋ੍ਰਮਣੀ ਪੱਤਰਕਾਰ’ ਦਾ ਐਵਾਰਡ ਵੀ ਮਿਲਿਆ। ਉਨਾਂ ਦੇ ਤੁਰ ਜਾਣ ਨਾਲ ਪੱਤਰਕਾਰੀ ਖੇਤਰ ਵਿੱਚ ਪਏ ਖਲਾਅ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕੇਗਾ।ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨਾਂ ਨਾਲ ਬਿਤਾਏ ਸਮੇਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨਾਂ ਸ. ਭੁੱਲਰ ਨੂੰ ਸਹਿਜ ਤੇ ਸਮਰਪਣ ਦੀ ਮੂਰਤ ਦੱਸਦਿਆਂ ਪੱਤਰਕਾਰੀ ਖੇਤਰ ਦਾ ਧਰੂ ਤਾਰਾ ਦੱਸਿਆ, ਜੋ ਅੱਜ ਸਾਡੇ ਤੋਂ ਦੂਰ ਹੋ ਗਿਆ ਹੈ। 

ਉਨਾਂ ਕਿਹਾ ਕਿ ਸ. ਸ਼ੰਗਾਰਾ ਸਿੰਘ ਭੁੱਲਰ ਦੇ ਤੁਰ ਜਾਣ ਦਾ ਘਾਟਾ ਉਨਾਂ ਦੇ ਪਰਿਵਾਰ ਨੂੰ ਨਹੀਂ, ਸਗੋਂ ਸਮੁੱਚੇ ਜਗਤ ਨੂੰ ਹੈ ਕਿਉਂਕਿ ਉਹ ਇਕ ਮਨੁੱਖ ਨਹੀਂ, ਸਗੋਂ ਇਕ ਸੰਸਥਾ ਸਨ, ਜਿਨਾਂ ਪੱਤਰਕਾਰੀ ਖੇਤਰ ਦੇ ਨਾਲ ਨਾਲ ਸਮਾਜਿਕ ਖੇਤਰ ਵਿੱਚ ਵੀ ਕਈ ਵਿਅਕਤੀਆਂ ਤੇ ਸੰਸਥਾਵਾਂ ਦੀ ਸਰਪ੍ਰਸਤੀ ਕੀਤੀ।ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਰਾਜ ਯੋਜਨਾਬੰਦੀ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ, ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸੇਵਾ ਸਿੰਘ ਸੇਖਵਾਂ, ਵਿਧਾਇਕ ਕੰਵਰ ਸੰਧੂ, ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਦੈਨਿਕ ਜਾਗਰਣ ਗਰੁੱਪ ਦੇ ਚੀਫ਼ ਜਨਰਲ ਮੈਨੇਜਰ ਗਰੇਟਰ ਪੰਜਾਬ ਮੋਹਿੰਦਰ ਕੁਮਾਰ, ‘ਰੋਜ਼ਾਨਾ ਸਪੋਕਸਮੈਨ’ ਦੀ ਐਮ.ਡੀ. ਜਗਜੀਤ ਕੌਰ, ਪੰਜਾਬੀ ਟਿ੍ਰਬਿਨ ਦੇ ਸੰਪਾਦਕ ਸਵਰਾਜਬੀਰ ਸਿੰਘ, ਪੰਜਾਬੀ ਜਾਗਰਣ ਦੇ ਸੰਪਾਦਕ ਵਰਿੰਦਰ ਵਾਲੀਆ, ਪੰਜਾਬੀ ਟਿ੍ਰਬਿਨ ਦੇ ਸਾਬਕਾ ਸੰਪਾਦਕ ਸਿੱਧੂ ਦਮਦਮੀ ਤੇ ਸੁਰਿੰਦਰ ਸਿੰਘ ਤੇਜ, ਕਿਸਾਨ ਆਗੂ ਭੁਪਿੰਦਰ ਸਾਂਬਰ, ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਅਜੀਤ ਕੰਵਲ ਸਿੰਘ ਤੇ ਰਣਦੀਪ ਸਿੰਘ ਆਹਲੂਵਾਲੀਆ, ਮੁਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਜ਼ਿਲਾ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਵਿੰਦਰ ਸਿੰਘ ਧੜਾਕ, ਪੰਜਾਬ ਐਂਡ ਚੰਡੀਗੜ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਜੈ ਸਿੰਘ ਛਿੱਬੜ, ਉੱਘੇ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ, ਫਿਲਮ ਅਦਾਕਾਰ ਵਿਜੈ ਟੰਡਨ, ਪੰਜਾਬ ਪਬਲਿਕ ਅਫ਼ਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਤੇ ਜਨਰਲ ਸਕੱਤਰ ਇਕਬਾਲ ਸਿੰਘ ਬਰਾੜ ਅਤੇ ਹੋਰਾਂ ਨੇ ਸ਼ਰਧਾਂਜਲੀ ਭੇਟ ਕੀਤੀ।

 

Tags: Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD