Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਸਮਰਾਲਾ ਬਾਈਪਾਸ ’ਤੇ ਪੁੱਲ ਬਣਵਾਉਣ ਲਈ 12 ਕਰੋੜ ਮਨਜ਼ੂਰ - ਡਾ. ਅਮਰ ਸਿੰਘ

ਧਰਨੇ ਦੇ 111ਵੇਂ ਦਿਨ ’ਤੇ ਪੁੱਜ ਕੇ ਕੀਤਾ ਐਲਾਨ, ਕਿਹਾ! ਜਲਦ ਹੋਵੇਗੀ ਪੁਲ ਦੀ ਉਸਾਰੀ

5 Dariya News

5 Dariya News

5 Dariya News

ਸਮਰਾਲਾ , 21 Dec 2019

ਸਮਰਾਲਾ ਬਾਈਪਾਸ ਉੱਤੇ ਝਾੜ ਸਾਹਿਬ ਰੋਡ ਉੱਪਰ ਓਵਰਬਿ੍ਰੱਜ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 4 ਮਹੀਨਿਆਂ ਤੋਂ ਸੰਘਰਸ਼ ਕਰ ਰਹੇ 40 ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ, ਜਦੋਂ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਸੰਸਦ ਡਾ. ਅਮਰ ਸਿੰਘ ਨੇ ਧਰਨੇ ਵਾਲੀ ਜਗ੍ਹਾ ’ਤੇ ਪੁੱਜ ਕੇ ਇਸ ਪੁਲ ਲਈ 12 ਕਰੋੜ ਰੁਪਏ ਮਨਜ਼ੂਰ ਹੋਣ ਦਾ ਐਲਾਨ ਕਰ ਦਿੱਤਾ। ਇਸ ਪੁਲ ਦੀ ਮੰਗ ਨੂੰ ਲੈ ਕੇ ਵੱਖ-ਵੱਖ 40 ਪਿੰਡਾਂ ਦੇ ਲੋਕਾਂ ਅਤੇ ਵੱਖ-ਵੱਖ ਪਾਰਟੀਆਂ ਦੀ ਬਣੀ ਸੰਘਰਸ਼ ਕਮੇਟੀ ਪਿਛਲੇ 111 ਦਿਨਾਂ ਤੋਂ ਲਗਾਤਾਰ ਧਰਨੇ ’ਤੇ ਬੈਠੀ ਸੀ।ਧਰਨਾਕਾਰੀਆਂ ਅਤੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਲੋਕਾਂ ਦੀ ਇਸ ਮੁਸ਼ਕਿਲ ਤੋਂ ਭਲੀਂ-ਭਾਂਤ ਜਾਣੂ ਸਨ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਇਸ ਮੰਗ ਦੀ ਪੂਰਤੀ ਨੂੰ ਲੈ ਕੇ ਉਹ ਕੇਂਦਰ ਦੇ ਇਸ ਪ੍ਰੋਜੈਕਟ ਨਾਲ ਸਬੰਧਿਤ ਮਹਿਕਮਿਆਂ ਨਾਲ ਮੀਟਿੰਗਾਂ ਕਰਕੇ ਫ਼ਤਹਿਗੜ੍ਹ ਸਾਹਿਬ ਹਲਕੇ ਦੀ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਰਹੇ। ਇਸ ਸੜਕ ’ਤੇ ਸ਼੍ਰੀ ਆਨੰਦਪੁਰ ਸਾਹਿਬ, ਚਮਕੌਰ ਸਾਹਿਬ, ਕੀਰਤਪੁਰ ਸਾਹਿਬ ਅਤੇ ਸ਼੍ਰੀ ਨੈਣਾ ਦੇਵੀ ਆਦਿ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਹੋਣ ਵਾਲੀ ਦਿੱਕਤ ਦਾ ਵਿਸਥਾਰਪੂਰਵਕ ਵਰਨਣ ਕੀਤਾ।ਡਾ. ਅਮਰ ਸਿੰਘ ਨੇ ਇਸ ਪ੍ਰਾਪਤੀ ’ਤੇ ਸ਼੍ਰੀ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੇ ਚਾਰੇ ਸਾਹਿਬਜ਼ਾਦਿਆਂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਰ ਸਦਕਾ ਉਹ ਇਸ ਪ੍ਰੋਜੈਕਟ ਨੂੰ ਪ੍ਰਵਾਨ ਕਰਵਾਉਣ ਵਿੱਚ ਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਮਨਜ਼ੂਰੀ ਵਿੱਚ ਪੰਜਾਬ ਦੇ ਜੰਮਪਲ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਚੇਅਰਮੈਨ ਸੁਖਵੀਰ ਸਿੰਘ ਸੰਧੂ ਵੀ ਸਹਾਈ ਹੋਏ ਹਨ। ਇਸ ਮੌਕੇ ’ਤੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੇ ਵੀ ਇਸ ਪ੍ਰੋਜੈਕਟ ਦੀ ਮਨਜ਼ੂਰੀ ਸਬੰਧੀ ਮਿਲੇ ਸੁਨੇਹੇ ਦੀ ਪੁਸ਼ਟੀ ਕੀਤੀ।ਇਸ ਮੌਕੇ ’ਤੇ ਵਿਚਾਰ ਪ੍ਰਗਟ ਕਰਦਿਆਂ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਅਤੇ ਸੰਘਰਸ਼ ਕਮੇਟੀ ਦੀਆਂ ਸਾਰੀਆਂ ਮੰਗਾਂ ਨੂੰ ਉਹ ਹੂ-ਬ-ਹੂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੂੰ ਪਹੰੁਚਾਉਂਦੇ ਰਹੇ ਹਨ, ਜਿਸ ਦੇ ਸਿੱਟੇ ਵਜੋਂ ਅੱਜ ਅਸੀਂ ਬਹੁ-ਕਰੋੜੀ ਇਹ ਪੁਲ ਮਨਜ਼ੂਰ ਕਰਵਾਉਣ ਵਿੱਚ ਸਫ਼ਲ ਹੋਏ ਹਾਂ।ਸ. ਰਾਜੇਵਾਲ ਨੇ ਆਪਣੇ ਸੰਬੋਧਨ ’ਚ ਡਾ. ਅਮਰ ਸਿੰਘ ਦੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਦੀ ਗਲਤ ਰਿਪੋਰਟ ਬਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਉਹ ਪਹਿਲਾਂ ਹੀ ਮੰਗ ਕਰ ਚੁੱਕੇ ਹਨ।ਇਸ ਮੌਕੇ ਕਾਮਿਲ ਬੋਪਾਰਾਏ, ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ, ਚੇਅਰਮੈਨ ਅਜਮੇਰ ਸਿੰਘ ਪੂਰਬਾ, ਜਤਿੰਦਰ ਸਿੰਘ ਜੋਗਾ ਬਲਾਲਾ ਪ੍ਰਧਾਨ ਟਰੱਕ ਯੂਨੀਅਨ ਸਮਰਾਲਾ, ਆੜ੍ਹਤੀ ਐਸੋ. ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਚੇਅਰਮੈਨ ਸੁਖਵੀਰ ਸਿੰਘ ਪੱਪੀ, ਯੂਥ ਆਗੂ ਕਰਨਵੀਰ ਸਿੰਘ ਢਿੱਲੋਂ, ਕੌਂਸਲਰ ਜਸਵੀਰ ਸਿੰਘ ਢਿੱਲੋਂ, ਕੌਂਸਲਰ ਸੰਨੀ ਦੂਆ, ਜਸਵਿੰਦਰ ਸਿੰਘ ਗੋਗੀ, ਅਮਰਜੀਤ ਸਿੰਘ ਬਾਲਿਉਂ, ਅਵਤਾਰ ਸਿੰਘ ਗਹਿਲੇਵਾਲ, ਸ਼ਕਤੀ ਆਨੰਦ, ਸੁਰਿੰਦਰ ਕੁੰਦਰਾ, ਕਸਤੂਰੀ ਲਾਲ ਮਿੰਟੂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਅਤੇ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD