Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਬਾਇਲ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਮੋਬਾਇਲ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਨੌਜਵਾਨ ਪੀੜੀ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਉਪਰਾਲਾ: ਕੇਵਲ ਸਿੰਘ ਢਿੱਲੋਂ

5 Dariya News

5 Dariya News

5 Dariya News

ਬਰਨਾਲਾ , 21 Dec 2019

Last updated on: Dec 21, 2019, 00:00 IST

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਤ ਤਿੰਨ ਰੋਜ਼ਾ ਮੋਬਾਇਲ ਡਿਜੀਟਲ ਮਿਊਜ਼ੀਅਮ ਅਤੇ ਦੋ ਦਿਨ ਵਿਖਾਇਆ ਗਿਆ ਲਾਈਟ ਐਂਡ ਸਾਊਂਡ ਸ਼ੋਅ ਸਥਾਨਕ ਦਾਣਾ ਮੰਡੀ ਵਿਖੇ ਆਪਣੀਆਂ ਅਮਿੱਟ ਯਾਦਾਂ ਅਤੇ ਲੋਕ ਮਨਾਂ ਵਿਚ ਡੂੰਘੀ ਛਾਪ ਛੱਡਦਾ ਹੋਇਆ ਸਮਾਪਤ ਹੋ ਗਿਆ। ਲਾਇਟ ਐਂਡ ਸਾਊਂਡ ਸ਼ੋਅ ਦੇ ਦੂਜੇ ਤੇ ਆਖਰੀ ਦਿਨ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੀਨੀਅਰ ਵਾਇਸ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਪ੍ਰੋਗਰਾਮ ਰਾਹੀਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਲੋਕਾਂ ਖ਼ਾਸ ਕਰਕੇ ਨੌਜਵਾਨ ਪੀੜੀ ਤੱਕ ਪੁੱਜਦਾ ਕਰਨ ਲਈ ਬਹੁਤ ਵਧੀਆ ਤੇ ਵੱਡਾ ਉਪਰਾਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਮਾਧਿਅਮ ਰਾਹੀਂ ਸਾਡੀ ਨਵੀਂ ਪੀੜੀ ਸਾਡੇ ਮਹਾਨ ਗੁਰੂਆਂ ਦੇ ਦਰਸਾਏ ਮਾਰਗਾਂ ’ਤੇ ਚੱਲ ਕੇ ਮਾਨਵਤਾ ਦੀ ਭਲਾਈ ਲਈ ਅੱਗੇ ਆਵੇਗੀ ਅਤੇ ਨਾਲ ਹੀ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਵੀ ਹੋ ਸਕੇਗੀ। ਉਨਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਮਾਜਿਕ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।ਸ. ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ, ਚੰਡੀਗੜ ਸਮੇਤ ਪੰਜਾਬ ਦੇ ਸਮੂਹ ਜ਼ਿਲਿਆਂ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਡਿਜੀਟਲ ਅਜਾਇਬਘਰ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਣਾ ਵੀ ਕਾਬਿਲ ਏ ਤਾਰੀਫ਼ ਹੈ। 

ਉਨਾਂ ਕਿਹਾ ਕਿ ਇਸ ‘ਲਾਈਟ ਐਂਡ ਸਾਊਂਡ’ ਸ਼ੋਅ ਦੌਰਾਨ ਇਲਾਕਾ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਇਸ ਤੋਂ ਪਤਾ ਚਲਦਾ ਹੈ ਕਿ ਇਸ ਸਮਾਗਮ ਨੂੰ ਕਰਵਾਉਣ ਦਾ ਮੁੱਖ ਮੰਤਵ ਵੀ ਸਫ਼ਲ ਹੋਇਆ ਹੈ।ਸ. ਢਿੱਲੋਂ ਨੇ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਮੋਬਾਇਲ ਡਿਜੀਟਲ ਮਿਊਜੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਨੂੰ ਸ਼ਰਧਾ ਨਾਲ ਦੇਖਣ ਅਤੇ ਸੰਗਤਾਂ ਵੱਲੋਂ ਦਿੱਤੇ ਸਹਿਯੋਗ ਬਦਲੇ ਵਿਸ਼ੇਸ਼ ਧੰਨਵਾਦ ਵੀ ਕੀਤਾ। ਉਨਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਾਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਅਸੀਂ ਆਪਸੀ ਏਕਤਾ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰ ਸਕਦੇ ਹਾਂ ਅਤੇ ਉਨਾਂ ਵੱਲੋਂ ਦਿੱਤੇ ਸੰਦੇਸ਼ ਸਰਬੱਤ ਦੇ ਭਲੇ ਨੂੰ ਘਰ-ਘਰ ਤੱਕ ਪਹੁੰਚਾ ਸਕਦੇ ਹਾਂ। ਉਨਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਵੀ ਅਪਣਾਉਣ ਅਤੇ ਗੁਰੂ ਜੀ ਵੱਲੋਂ ਦਿੱਤੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ਨੂੰ ਵੀ ਲਾਗੂ ਕਰਨਾ ਚਾਹੀਦਾ ਹੈ।ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰੂਹੀ ਦੁੱਗ, ਐਸ.ਪੀ. ਸੁਖਦੇਵ ਸਿੰਘ ਵਿਰਕ, ਚੇਅਰਮੈਨ ਨਗਰ ਸੁਧਾਰ ਟਰੱਸਟ ਮੱਖਣ ਸ਼ਰਮਾ, ਇੰਚਾਰਜ ਜੀ.ਓ.ਜੀ. ਕਰਨਲ ਲਾਭ ਸਿੰਘ, ਰਾਜੀਵ ਲੂਬੀ, ਜ਼ਿਲਾ ਪ੍ਰੀਸ਼ਦ ਮੈਂਬਰ ਕੁਲਦੀਪ ਧਾਲੀਵਾਲ, ਵਿਵੇਕ, ਮਹਿੰਦਰਪਾਲ ਪੱਖੋਂ, ਜਸਮੇਲ ਡੇਅਰੀ ਵਾਲਾ, ਨਰਿੰਦਰ ਸ਼ਰਮਾ, ਦਰਸ਼ਨ ਸਿੰਘ ਸੰਘੇੜਾ, ਹਰਦੀਪ ਸੋਢੀ, ਗੁਰਜਿੰਦਰ ਸਿੰਘ ਪੱਪੀ, ਹਰਦੀਪ ਜਾਗਲ, ਜਸਪਾਲ ਸਿੰਘ ਗਾਂਧੀ ਜਾਗਲ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਤੇ ਸ਼ਹਿਰਾਂ ਤੋਂ ਆਈ ਸੰਗਤ ਵੀ ਹਾਜ਼ਰ ਸਨ।

   

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD