Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਪੰਜਾਬ ਸਰਕਾਰ ਵਲੋਂ ਸੈਰ ਸਪਾਟਾ ਖੇਤਰ ਨੂੰ ਨਵੀਂ ਉਦਯੋਗਿਕ ਨੀਤੀ ਤਹਿਤ ਵੱਡੀਆ ਰਿਆਇਤਾਂ: ਫਿਲੌਰ

ਪੰਜਾਬ ਘਰੇਲੂ ਸੈਰ ਸਪਾਟੇ ਵਿਚ ਗੋਆ ਅਤੇ ਹਿਮਾਚਲ ਨਾਲੋਂ ਅੱਗੇ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 13 Nov 2013

Last updated on: Nov 13, 2013, 00:00 IST

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸੈਰ ਸਪਾਟੇ ਨੂੰ ਹੋਰ ਵਿਕਸਤ ਕਰਨ ਦੇ ਲਈ ਕਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੀ ਪ੍ਰੋੜਤਾ ਇੰਡੀਆਂ ਟੂਰੀਜ਼ਮ-2012 ਵਲੋਂ ਜਾਰੀ ਕੀਤੇ ਅੰਕੜੇ ਹਨ।ਇੰਨ੍ਹਾਂ ਅੰਕੜਿਆਂ ਦੇ ਤਹਿਤ ਪੰਜਾਬ ਘਰੇਲੂ ਸੈਰ ਸਪਾਟੇ ਵਿਚ ਗੋਆ ਅਤੇ ਹਿਮਾਚਲ ਨਾਲੋਂ ਅੱਗੇ ਹੈ।ਪੰਜਾਬ ਵਿਚ ਸਾਲ 2012 ਦੌਰਾਨ ਘਰੇਲੂ ਸੈਲਾਨੀਆਂ ਦੀ ਸੂਬੇ ਦੀ ਕੁਲ ਅਬਾਦੀ ਦਾ 68.8 ਫੀਸਦੀ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸਰਵਨ ਸਿੰਘ ਫਿਲੌਰ ਨੇ ਦੱਸਿਆ ਕਿ ਸੂਬੇ ਵਿਚ ਸੈਲਾਨੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।ਪੰਜਾਬ ਵਿਚ 2009 ਵਿਚ ਘਰੇਲੂ ਸੈਲਾਨੀਆਂ ਦੀ ਗਿਣਤੀ 54 ਲੱਖ ਸੀ ਜੋ ਸਾਲ 2012 ਵਿਚ ਵਧ ਕੇ 191 ਲੱਖ ਹੋ ਗਈ।ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸਾਲ ਜੂਨ ਤੱਕ ਪੰਜਾਬ ਵਿਚ ਘਰੇਲੂ ਸੈਲਾਨੀਆਂ ਦੀ ਗਿਣਤੀ 111 ਲੱਖ ਪੁੱਜ ਗਈ ਹੈ ਅਤੇ ਵਿਦੇਸ਼ੀ ਸੈਲਾਨੀਆਂ ਦੀ ਜੂਨ ਤੱਕ 1.08 ਲੱਖ ਤੱਕ ਪੁੱਜ ਗਈ ਹੈ।ਉਨ੍ਹਾਂ ਨਾਲ ਕਿਹਾ ਕਿ ਇਸ ਸਾਲ ਘਰੇਲੂ ਅਤੇ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਸਾਲ 2012 ਦੌਰਾਨ ਕੁੱਲ 1.43 ਲੱਖ ਵਿਦੇਸ਼ੀ ਸੈਲਾਨੀ ਆਏ ਸਨ ਅਤੇ ਇਸ ਸਾਲ ਇਹ ਗਿਣਤੀ ਕਾਫੀ ਵਧਣ ਦੀ ਸੰਭਾਵਨਾ ਹੈ।ਸ੍ਰੀ ਫਿਲੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਾਲਸੀ ਸੈਲਾਨੀਆਂ ਨੂੰ ਅਕ੍ਰਸ਼ਿਤ ਕਰਨ ਵਾਲੀ ਹੈ ਅਤੇ ਸਰਕਾਰ ਵਲੋਂ ਨਵੀਂ ਉਦਯੋਗਿਕ ਨੀਤੀ ਦੇ ਤਹਿਤ ਸੂਬੇ ਵਿਚ ਸੈਰ ਸਪਾਟੇ ਨੂੰ ਹੋਰ ਉਤਸ਼ਾਹਿਤ ਕਰਨ ਲਈ ਸੈਰ ਸਪਾਟਾ ਖੇਤਰ ਨੂੰ ਕਈ ਨਵੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਨਾਲ ਹੀ ਦੱਸਿਆ ਕਿ ਦੇਸ਼ ਵਿਚ ਸੈਰ ਸਪਾਟਾ ਖੇਤਰ ਵਿਚ ਨੌਕਰੀਆਂ ਪੈਦਾ ਕਰਨ ਵਿਚ ਵੀ ਪੰਜਾਬ ਦੇਸ਼ ਵਿਚ ਦੂਜੇ ਨੰਬਰ 'ਤੇ ਹੈ।ਸ੍ਰੀ ਫਿਲੌਰ ਨੇ ਕਿਹਾ ਕਿ ਸੂਬੇ ਵਿਚ ਸੈਰ ਸਪਾਟਾ ਉਦਯੋਗ ਨੂੰ ਨਾਲ ਜੁੜੇ ਕਈ ਕਾਰੋਬਾਰਾਂ ਪ੍ਰਹੂਣਾਚਾਰੀ, ਆਵਾਜਾਈ, ਹਸਤਕਲਾ ਆਦਿ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵਲੋਂ ਕਈ ਕਦਮ ਉਠਾਏ ਜਾ ਰਹੇ ਹਨ।ਸੈਰ ਸਪਾਟਾ ਖੇਤਰ ਦਾ ਅਹਿਮ ਅੰਗ ਹੋਟਲ ਕਾਰੋਬਾਰ ਨੂੰ ਸਰਕਾਰ ਵਲੋਂ ਉਦਯੋਗਿਕ ਨੀਤੀ ਦੇ ਤਹਿਤ ਉਦਯੋਗ ਦਾ ਦਰਜਾ ਦਿੱਤਾ ਗਿਆ ਹੈ।

 

Tags: sarvan singh phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD