Saturday, 11 May 2024

 

 

ਖ਼ਾਸ ਖਬਰਾਂ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ

 

ਹੁਣ ਲੱਲੂਆਣਾ ਰੋਡ ਦਾ ਨਾਂ ਹੋਵੇਗਾ ਭਗਤ ਨਾਮਦੇਵ ਮਾਰਗ

ਲੋਕਾਂ ਵਿਚ ਖੁਸ਼ੀ, ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਵਿਧਾਇਕ ਪ੍ਰੇਮ ਮਿੱਤਲ ਨੇ ਕੀਤਾ ਉਦਘਾਟਨ

Web Admin

Web Admin

5 ਦਰਿਆ ਨਿਊਜ਼

ਮਾਨਸਾ , 13 Nov 2013

ਮਾਨਸਾ ਦੇ ਨਾਲ ਲੱਗਦੇ ਪਿੰਡ ਲੱਲੂਆਣਾ ਦੇ ਨਾਂ ਨਾਲ ਜਾਣਿਆ ਜਾਂਦਾ ਸਥਾਨਕ ਲੱਲੂਆਣਾ ਰੋਡ ਹੁਣ ਭਗਤ ਨਾਮਦੇਵ ਮਾਰਗ ਨਾਲ ਜਾਣਿਆ ਜਾਵੇਗਾ। ਇਸ ਦਾ ਨਾਂ ਨਗਰ ਕੌਂਸਲ ਵੱਲੋਂ ਬਦਲ ਦਿੱਤਾ ਗਿਆ ਹੈ। ਇਸ ਲਈ ਵਿਧਾਇਕ ਮਾਨਸਾ ਪ੍ਰੇਮ ਮਿੱਤਲ ਕੋਲ ਲੋਕਾਂ, ਦੁਕਾਨਦਾਰਾਂ ਨੇ ਮੰਗ ਰੱਖ ਕੇ ਨਾਂ ਬਦਲਣ ਦੀ ਗੱਲ ਰੱਖੀ ਸੀ, ਜਿਸ ਤੋਂ ਬਾਅਦ ਇਸ ਤੇ ਅਮਲ ਕੀਤਾ ਗਿਆ। ਅੱਜ ਇਸ ਰੋਡ ਤੇ ਸਥਾਪਿਤ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਰਕਾਰ ਨੇ ਲੋਕਾਂ ਨੂੰ ਇਸ ਦਾ ਨਾਂ ਬਦਲ ਕੇ ਭਗਤ ਨਾਮਦੇਵ ਮਾਰਗ ਰੱਖਣ ਦਾ ਤੌਹਫਾ ਦਿੱਤਾ ਹੈ।ਸਥਾਨਕ ਖਾਲਸਾ ਹਾਈ ਸਕੂਲ ਤੋਂ ਲੈ ਕੇ ਸ਼ਹਿਰ ਦੇ ਪਾਰ ਤੱਕ ਇਹ ਰੋਡ ਲੱਲੂਆਣਾ ਰੋਡ ਨਾਂ ਨਾਲ ਜਾਣਿਆ ਜਾਂਦਾ ਹੈ। ਪਹਿਲਾਂ ਦੇ ਮੁਕਾਬਲੇ ਇਸ ਰੋਡ ਤੇ ਆਬਾਦੀ, ਦੁਕਾਨਦਾਰਾਂ , ਸ਼ੋਅ ਰੂਮ ਵੀ ਸਥਾਪਿਤ ਹੋ ਗਏ ਹਨ। ਜਿਸ ਤੋਂ ਬਾਅਦ ਇਸ ਦਾ ਨਾਂ ਬਦਲਣ ਬਾਰੇ ਸੇਵਾ ਭਾਰਤੀ ,ਭਗਤ ਨਾਮਦੇਵ ਸਭਾ, ਟਾਂਕ ਕਸ਼ੱਤਰੀ ਸਭਾ ਨੇ ਵੀ ਸੁਝਾਅ ਰੱਖੇ ਤੇ ਇਸ ਦਾ ਨਾਂ ਭਗਤ ਨਾਮਦੇਵ ਜੀ ਦੇ ਨਾਂ ਦੇ ਰੱਖਣ ਦੀ ਮੰਗ ਨਗਰ ਕੌਂਸਲ ਕੋਲ ਰੱਖੀ।

ਵਿਧਾਇਕ ਪ੍ਰੇਮ ਮਿੱਤਲ ਨੇ ਅੱਜ ਇਸ ਰੋਡ ਦਾ ਭਗਤ ਨਾਮਦੇਵ ਮਾਰਗ ਵਜੋਂ ਨਾਰੀਅਲ ਤੋੜ ਕੇ ਉਦਘਾਟਨ ਕਰ ਦਿੱਤਾ ਹੈ। ਇਸ ਮੌਕੇ ਉਨਾਂ ਨਾਮਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਆਪਣੇ ਅਖਤਿਆਰੀ ਕੋਟੇ ਵਿਚੋਂ 50 ਹਜ਼ਾਰ ਰੁਪਏ ਦੇਣ ਦਾ ਵੀ ਐਲਾਨ ਕੀਤਾ।ਵਿਧਾਇਕ ਪ੍ਰੇਮ ਮਿੱਤਲ ਨੇ ਕਿਹਾ ਕਿ ਭਗਤ ਨਾਮਦੇਵ ਮਾਨਵਤਾ ਦੇ ਰਹਿਬਰ ਸਨ ਤੇ ਇਸ ਮਾਰਗ ਦਾ ਨਾਂ ਉਨਾਂ ਦੇ ਪਵਿੱਤਰ ਤੇ ਪੂਜਨ ਯੋਗ ਨਾਂ ਤੇ ਜਾਣਿਆ ਜਾਵੇ ਤਾਂ ਇਸ ਤੋਂ ਵਧੀਆ ਕੀ ਗੱਲ ਹੋ ਸਕਦੀ ਹੈ। ਉਨਾਂ ਨੇ ਇਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਹੁਣ ਇਹ ਰੋਡ ਭਗਤ ਨਾਮਦੇਵ ਮਾਰਗ ਦੇ ਨਾਂ ਨਾਲ ਜਾਣਿਆ ਜਾਵੇਗਾ। ਨਗਰ ਕੌਂਸਲ ਮਾਨਸਾ ਦੇ ਈ.À. ਵਿਜੈ ਕੁਮਾਰ ਨੇ ਕਿਹਾ ਕਿ ਲੋਕਾਂ ਦੀ ਮੰਗ ਤੇ ਤਜ਼ਵੀਜ਼ ਰੱਖ ਕੇ ਲੱਲੂਆਣਾ ਰੋਡ ਦਾ ਨਾਂ ਬਦਲ ਦਿੱਤਾ ਗਿਆ ਹੈ। ਇਸ ਮੌਕੇ ਉਨਾਂ ਨਾਲ ਸਾਬਕਾ ਕੌਂਸਲਰ ਹਰਪਾਲ ਸਿੰਘ ਪਾਲੀ, ਸੇਵਾ ਭਾਰਤੀ ਦੇ ਸੰਜੀਵ ਪਿੰਕਾ, ਕ੍ਰਿਸ਼ਨ ਸਿੰਘ, ਮੇਲਾ ਸਿੰਘ, ਜਗਦੀਸ਼ ਸਿੰਘ, ਬਲਵੀਰ ਅਗਰੋਈਆ, ਜਸਪਾਲ ਜੱਸਾ, ਸੰਜੀਵ ਗਰਗ, ਅੰਗਰੇਜ ਮਿੱਤਲ, ਹਰਜਿੰਦਰ ਮੋਹਲ, ਗੁਰਬਖਸ਼ ਸਿੰਘ, ਗੁਰਸੇਵਕ ਮੋਹਲ, ਸਾਧੂ ਸਿੰਘ, ਸਰਬਜੀਤ ਸਿੰਘ, ਅਮਰ ਪੀ ਪੀ, ਰਵਿੰਦਰ ਮੋਹਨ ਆਦਿ ਦੁਕਾਨਦਾਰ ਹਾਜ਼ਿਰ ਸਨ।

 

Tags: prem mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD