Sunday, 12 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ

 

ਸੰਗਤ ਦਰਸ਼ਨ ਨੂੰ ਲੈ ਕੇ ਹਲਕਾ ਵਿਧਾਇਕ ਮਿੱਤਲ ਨੇ ਕੀਤੀਆਂ ਵੱਖ ਵੱਖ ਵਾਰਡਾਂ ਚ ਮੀਟਿੰਗਾਂ

Web Admin

Web Admin

5 ਦਰਿਆ ਨਿਊਜ਼

ਮਾਨਸਾ , 13 Nov 2013

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ਬਠਿੰਡਾ ਵੱਲੋਂ ਮਾਨਸਾ ਵਿਖੇ ਹੋਣ ਵਾਲੇ ਸੰਗਤ ਦਰਸ਼ਨ ਪ੍ਰੋਗਰਾਮ ਨੂੰ ਲੈ ਕੇ ਹਲਕਾ ਵਿਧਾਇਕ ਪ੍ਰੇਮ ਮਿੱਤਲ ਨੇ ਵਾਰਡ ਨੰਬਰ 1 ਅਤੇ 6 ਦੀਆਂ ਮੀਟਿੰਗਾਂ ਸਥਾਨਕ ਮਹਾਰਾਜਾ ਅੱਗਰਸੈਨ ਭਵਨ ਵਿਖੇ ਕੀਤੀਆਂ। ਮੀਟਿੰਗਾਂ ਵਿੱਚ ਇਕੱਤਰ ਹੋਏ ਸ਼ਹਿਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰੇਮ ਮਿੱਤਲ ਨੇ ਕਿਹਾ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਆਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਜਲਦੀ ਹੀ ਮਾਨਸਾ ਸ਼ਹਿਰ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੰਗਤ ਦਰਸ਼ਨ ਰਾਹੀਂ ਸੁਨਣਗੇ। ਹਲਕਾ ਵਿਧਾਇਕ ਪ੍ਰੇਮ ਮਿੱਤਲ ਨੇ ਦੱਸਿਆ ਕਿ ਇਹ ਪਬਲਿਕ ਮੀਟਿੰਗਾਂ ਸਾਂਝੇ ਤੌਰ 'ਤੇ ਦੋ ਦੋ ਵਾਰਡਾਂ ਦੀਆਂ ਕੀਤੀਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਵਾਰਡਾਂ ਦੇ ਨੁਮਾਇੰਦਿਆਂ ਤੇ ਵਾਰਡ ਵਾਸੀਆਂ ਤੋਂ ਵਾਰਡਾਂ ਦੀਆਂ ਸਮੱਸਿਆਵਾਂ ਅਤੇ ਹੋਣ ਵਾਲੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਸਕੇ। ਇਹ ਮੀਟਿੰਗਾਂ ਅੱਜ ਵਾਰਡ ਨੰਬਰ 1 ਅਤੇ 6, ਵਾਰਡ ਨੰਬਰ 2 ਤੇ 3, ਵਾਰਡ ਨੰਬਰ 4 ਤੇ 5, ਵਾਰਡ ਨੰਬਰ 7 ਤੇ 8, ਵਾਰਡ ਨੰਬਰ 11 ਤੇ 12 ਦੀਆਂ ਕੀਤੀਆਂ ਗਈਆਂ ਹਨ। ਸ੍ਰੀ ਮਿੱਤਲ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਪਬਲਿਕ ਮੀਟਿੰਗਾਂ ਵਿੱਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਪਹਿਲ ਦੇ ਆਧਾਰ 'ਤੇ ਸੰਗਤ ਦਰਸ਼ਨ ਦੌਰਾਨ ਹੱਲ ਕਰਵਾਈਆਂ ਜਾ ਸਕਣ। ਇਸ ਮੌਕੇ ਅੰਗਰੇਜ ਮਿੱਤਲ ਸ਼ਹਿਰੀ ਪ੍ਰਧਾਨ, ਪ੍ਰੇਮ ਅਰੋੜਾ, ਮਿੱਠੂ ਮੋਫਰ, ਗੁਰਵਿੰਦਰ ਸਿੰਘ ਬਾਹੀਆ, ਹਰਬੰਸ ਪੰਮੀ, ਸਿਮਰਜੀਤ ਕੌਰ ਸਾਬਕਾ ਐਮ.ਸੀ. ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਹਿਰ ਦੇ ਪਤਵੰਤੇ ਹਾਜਰ ਸਨ।

 

Tags: prem mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD