ਮਲੂਕਾ ਵਲੋਂ ਰਾਸ਼ਟਰੀ ਪੱਧਰ ਤੇ ਸਕੂਲ ਖੇਡਾਂ 'ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ 25 ਵਾਧੂ ਅੰਕ ਦੇਣ ਦਾ ਐਲਾਨ
Web Admin
5 ਦਰਿਆ ਨਿਊਜ਼
ਚੰਡੀਗੜ੍ਹ , 14 Nov 2013
Last updated on: Nov 14, 2013, 00:00 IST
ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਲਈ ਰਾਜ ਪੱਧਰ ਦੀਆਂ ਸਕੂਲ ਖੇਡਾਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ 15 ਵਾਧੂ ਅੰਕ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਸਕੂਲ ਖੇਡਾਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾ ਲੈੜ ਵਾਲੇ ਖਿਡਾਰੀਆਂ ਨੂੰ 25 ਅੰਕ ਵਾਧੂ ਦੇਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੋ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਸ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਮਹਾਰਾਸ਼ਟਰ ਅਤੇ ਗੋਆ ਰਾਜ ਦੀ ਤਰਜ਼ ਤੇ ਪੰਜਾਬ ਸਰਕਾਰ ਨੇ ਵੀ ਸਾਲ 2013-14 ਦੇ ਸ਼ੈਸ਼ਨ ਤੋਂ ਰਾਜ ਪੱਧਰ ਦੇ ਪਹਿਲੀਆਂ ਤਿੰਨ ਪੁਜੀਸ਼ਨਾ ਹਾਸਲ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ 15 ਅੰਕ ਅਤੇ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ਤੇ ਜੇਤੂ ਖਿਡਾਰੀਆਂ ਨੂੰ 25 ਅੰਕਾਂ ਦਾ ਲਾਭ ਦੇਣ ਦੇ ਨਾਲ ਉਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ।ਸਿੱਖਿਆ ਮੰਤਰੀ ਨੇ ਕਿਹਾ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਨੂੰ ਖੇਡਾਂ 'ਚ ਮੋਹਰੀ ਸੂਬਾ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਹੀ ਸਕੂਲੀ ਪੱਧਰ ਤੋਂ ਇਹ ਫੈਸਲਾ ਲਾਗੂ ਕੀਤਾ ਗਿਆ ਹੈ। ਸ. ਮਲੂਕਾ ਨੇ ਕਿਹਾ ਕਿ ਖਿਡਾਰੀਆਂ ਦੀ ਹੋਸਲਾ ਅਫਜਾਈ ਲਈ ਜਿੱਥੇ ਰਾਜ ਸਰਕਾਰ ਵਲੋਂ ਨਗਦ ਇਨਾਮ ਅਤੇ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਸਿੱਖਿਆ ਵਿਭਾਗ ਵਲੋਂ ਵੀ ਸਕੂਲੀ ਪੱਧਰ ਤੋਂ ਖਿਡਾਰੀਆਂ ਦੀ ਨਵੀਂ ਪੀੜੀ ਤਿਆਰ ਕਰਨ ਵੱਲ ਯਤਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਖੇਡਾਂ ਨੂੰ ਲਾਜਮੀ ਵਿਸੇ ਵਜੋ ਲਾਗੂ ਕੀਤਾ ਜਾ ਰਿਹਾ ਹੈ।