Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਵਿਧਾਇਕ ਮਿੱਤਲ ਨੇ ਵੰਡੇ 14 ਲੱਖ 70 ਹਜਾਰ ਦੀ ਰਾਸ਼ੀ ਦੇ ਚੈੱਕ

ਲੋੜਵੰਦਾਂ ਨੂੰ ਮਕਾਨ ਉਸਾਰੀ ਅਤੇ ਮੁਰੰਮਤ ਲਈ ਦਿੱਤੀ ਸਹਾਇਤਾ ਰਾਸ਼ੀ

Web Admin

Web Admin

5 ਦਰਿਆ ਨਿਊਜ਼

ਮਾਨਸਾ , 14 Nov 2013

ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮਕਾਨਾਂ ਦੀ ਨਵੀਂ ਉਸਾਰੀ ਅਤੇ ਪੁਰਾਣੇ ਮਕਾਨਾਂ ਦੀ ਮੁਰੰਮਤ ਲਈ ਦਿੱਤੀ ਜਾਂਦੀ ਸ਼ਹਾਇਤਾ ਰਾਸ਼ੀ ਤਹਿਤ ਅੱਜ ਵਿਧਾਇਕ ਪ੍ਰੇਮ ਮਿੱਤਲ ਨੇ ਆਪਣੇ ਹਲਕੇ ਅਧੀਨ ਪੈਂਦੇ ਸੱਤ ਪਿੰਡਾਂ ਦੇ 74 ਵਿਅਕਤੀਆਂ ਨੂੰ 29 ਲੱਖ 40 ਹਜਾਰ ਦੀ ਰਾਸ਼ੀ ਵਿਚੋਂ 14 ਲੱਖ 70 ਹਜਾਰ ਦੀ ਰਕਮ ਦੇ 120 ਚੈੱਕ ਵੰਡੇ। ਹਲਕਾ ਵਿਧਾਇਕ ਪ੍ਰੇਮ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਲੋਕਾਂ ਦੇ ਭਲੇ ਲਈ ਸੋਚਿਆ ਹੈ ਅਤੇ ਕੰਮ ਕੀਤਾ ਹੈ। ਉਹਨਾਂ ਦੱਸਿਆ ਕਿ ਪਿੰਡ ਭੈਣੀਬਾਘਾ, ਨਰਿੰਦਰਪੁਰਾ, ਸਹਾਰਨਾ, ਖਿਆਲਾ ਕਲਾਂ, ਚਕੇਰੀਆਂ, ਉੱਭਾ ਅਤੇ ਬੁਰਜ ਹਰੀ ਦੇ 74 ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਮਕਾਨਾਂ ਦੀ ਨਵੀਂ ਉਸਾਰੀ ਅਤੇ ਪੁਰਾਣੇ ਮਕਾਨਾਂ ਦੀ ਮੁਰੰਮਤ ਲਈ 29 ਲੱਖ 40 ਹਜਾਰ ਦੀ ਰਾਸ਼ੀ ਪ੍ਰਾਪਤ ਹੋਈ ਹੈ, ਜਿਸ ਵਿੱਚੋਂ 14 ਲੱਖ 70 ਹਜਾਰ ਦੀ ਰਕਮ ਦੇ ਚੈੱਕ ਲੋੜਵੰਦਾਂ ਨੂੰ ਦੇ ਦਿੱਤੇ ਹਨ। ਉਹਨਾਂ ਦੱਸਿਆ ਕਿ ਨਵੇਂ ਉਸਾਰੀ ਕੀਤੇ ਜਾਣ ਵਾਲੇ ਮਕਾਨਾਂ ਲਈ 35 ਹਜਾਰ ਦੀ ਪਹਿਲੀ ਕਿਸ਼ਤ ਦਿੱਤੀ ਗਈ ਹੈ ਜਦੋਂਕਿ ਪੁਰਾਣੇ ਮਕਾਨਾਂ ਦੀ ਮੁਰੰਮਤ ਲਈ 15 ਹਜਾਰ ਰੁਪਏ ਦੀ ਰਕਮ ਦਿੱਤੀ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ ਨਵੇਂ ਮਕਾਨ ਦੀ ਉਸਾਰੀ ਲਈ ਪਹਿਲਾਂ 45 ਹਜਾਰ ਰੁਪਏ ਦੀ ਰਕਮ ਦਿੱਤੀ ਜਾਂਦੀ ਸੀ ਜੋ ਕਿ ਹੁਣ ਵਧਾ ਕੇ 70 ਹਜਾਰ ਰੁਪਏ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਨਵੇਂ ਮਕਾਨਾਂ ਲਈ ਬਾਕੀ ਰਕਮ ਇਸ ਰਕਮ ਦੇ ਖਰਚ ਹੋਣ ਤੋਂ ਬਾਅਦ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਪੈਸੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਹੋਣਗੇ ਅਤੇ ਬਾਕੀ ਰਹਿੰਦੀ ਰਾਸ਼ੀ ਲੋੜ ਅਨੁਸਾਰ ਜਾਰੀ ਕੀਤੀ ਜਾਵੇਗੀ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਜਗਤਾਰ ਸਿੰਘ, ਐਸ.ਈ.ਪੀ.ਓ. ਵਿਜੈ ਕੁਮਾਰ, ਯੂਥ ਆਗੂ ਨਰੇਸ਼ ਮਿੱਤਲ, ਪਵਨ ਕੋਟਲੀ, ਸਰਪੰਚ ਅਜੈਬ ਸਿੰਘ ਬੁਰਜ ਹਰੀ, ਸੁਖਦੇਵ ਸਿੰਘ ਉੱਭਾ, ਮਨਪ੍ਰੀਤ ਸਿੰਘ ਭੈਣੀਬਾਘਾ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਪਤਵੰਤੇ ਹਾਜਰ ਹੋਏ।

 

Tags: prem mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD