Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪ੍ਰਭਾਤ ਫੇਰੀਆਂ ਨਾਲ ਸੁਲਤਾਨਪੁਰ ਨੂੰ ਵਾਤਾਵਰਣ ਦਾ ਰੰਗ ਚੜ੍ਹਨ ਲੱਗਾ

ਸੰਤ ਸੀਚੇਵਾਲ ਨੇ ਧਾਰਮਿਕ ਮੁਹਵਾਰੇ ਰਾਹੀ ਵਾਤਾਵਰਣ ਦਾ ਦਿੱਤਾ ਹੋਕਾ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 14 Nov 2013

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਨੇ ਸੁਲਤਾਨਪੁਰ ਲੋਧੀ ਦੇ ਮਾਹੌਲ ਨੂੰ ਪੂਰੀ ਤਰ੍ਹਾਂ ਧਾਰਮਿਕ ਰੰਗ ਵਿੱਚ ਰੰਗ ਦਿੱਤਾ ਹੈ ਉਥੇ ਇਸ ਨਗਰੀ ਨੂੰ ਪ੍ਰਭਾਤਫੇਰੀਆਂ ਨਾਲ ਵਾਤਾਵਰਣ ਦਾ ਰੰਗ ਵੀ ਚੜਨ ਲੱਗ ਪਿਆ ਹੈ। ਪਿੱਛਲੇ ਤਿੰਨ ਦਿਨਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕੁਦਰਤ ਨਾਲ ਜੋੜਨ ਵਾਲੇ ਹਵਾਲੇ ਦੇ ਕੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆ ਹਨ।ਇੰਨ੍ਹਾਂ ਪ੍ਰਭਾਤ ਫੇਰੀਆਂ ਦੀ ਖਾਸੀਅਤ ਇਹ ਵੀ ਹੈ ਕਿ ਇੰਨ੍ਹਾਂ ਪ੍ਰਭਾਤ ਫੇਰੀਆਂ 'ਚ ਗੁਰਬਾਣੀ ਦੇ ਹਵਾਲਿਆਂ ਰਾਹੀ ਸਭ ਤੋਂ ਵੱਧ ਵਾਤਾਵਰਣ ਦੀ ਦੀ ਗੱਲ ਕੀਤੀ ਜਾ ਰਹੀ ਹੈ। ਰੋਜ਼ਾਨਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਤੋਂ ਦੁਧੀਆਂ ਲਾਈਟਾਂ 'ਚ ਸਜਾਈ ਜਾਂਦੀ ਟਰਾਲੀ 'ਚ ਵਾਤਾਵਰਣ ਦੇ ਖੂਬਸੂਰਤ ਨਾਆਰਿਆਂ ਵਾਲੇ ਬੋਰਡਾਂ ਲਾਏ ਗਏ ਹਨ।ਇਹ ਪੰਜਾਬ ਦੀ ਪਹਿਲੀ ਅਜਿਹੀ ਪ੍ਰਭਾਤ ਫੇਰੀ ਹੈ ਜਿਹੜੀ ਪੂਰੀ ਤਰ੍ਹਾਂ ਵਾਤਾਵਰਣ ਦਾ ਹੋਕਾ ਦਿੰਦੀ ਹੈ।ਜ਼ਿਕਰਯੋਗ ਹੈ ਕਿ ਵਾਤਾਵਰਣ ਪ੍ਰੇਮੀ ਦੇ ਤੌਰ 'ਤੇ ਜਾਣੇ ਜਾਂਦੇ ਸੰਤ ਬਲਬੀਰ ਸਿੰਘ ਜੀ ਦੀ ਅਗਵਾਈ ਹੇਠ ਹੀ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਕੀਤੀ ਜਾ ਰਹੀ ਹੈ।ਇਸੇ ਪਵਿੱਤਰ ਕਾਲੀ ਵੇਈਂ 'ਚ ਟੁੱਬੀ ਲਾ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਅਕਾਲ ਪੁਰਖ ਤੋਂ ਧੁਰ ਕੀ ਬਾਣੀ ਲੈਕੇ ਆਏ ਸਨ।ਇੱਥੇ ਉਨ੍ਹਾਂ ਨੇ ਆਪਣੀ ਭੈਣ ਬੇਬੇ ਨਾਨਕੀ ਕੋਲ ਰਹਿੰਦਿਆ ਸੁਲਤਾਨਪੁਰ ਲੋਧੀ 'ਚ 14 ਸਾਲ 9 ਮਹੀਨੇ 13 ਦਿਨ ਬੀਤਾਏ ਸਨ।ਇਹ ਪ੍ਰਭਾਤ ਫੇਰੀਆਂ ਤੁਰਦੀਆਂ ਸੰਗਤਾਂ ਦਾ ਨਗਰ ਵਾਸੀਆਂ ਵੱਲੋਂ ਥਾਂ-ਥਾਂ ਸਵਾਗਤ ਕੀਤਾ ਜਾਂਦਾ ਹੈ।ਪਹਿਲੀ ਪ੍ਰਭਾਤ ਫੇਰੀ ਤੋਂ ਹੀ ਸੰਤ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲੇ ਤੇ ਸੰਤ ਸੁਖਜੀਤ ਸਿੰਘ ਸੰਗਤਾਂ ਦੀਆਂ ਹਾਜ਼ਰੀਆਂ ਭਰਦੇ ਆ ਰਹੇ ਹਨ।ਲਗਤਾਰ ਚੱਲ ਰਹੀਆਂ ਪ੍ਰਭਾਤ ਫੇਰੀਆਂ ਗੁਰਦੁਆਰਾ ਬੇਰ ਸਾਹਿਬ, ਪੰਡੋਰੀ ਮਹੱਲਾ, ਗੁਰਦੁਆਰਾ ਅੰਤਰਜਾਮਤਾ ਸਾਹਿਬ, ਬੱਸ ਅੱਡਾ, ਆਰੀਆ ਸਮਾਜ ਚੌਂਕ,ਅਰੋੜਾ ਰਸਤਾ, ਗੁਰਦੁਆਰਾ ਹੱਟ ਸਾਹਿਬ, ਗੁਰਦੁਆਰਾ ਬੇਬੇ ਨਾਨਕੀ, ਸੈਂਟਰਲ ਟਾਊਨ, ਮਹੁੱਲਾ ਸਿੱਖਾਂ, ਚੌਂਕ ਚੇਲਿਆਂ, ਗੁਰਦੁਆਰਾ ਕੋਠੜੀ ਸਾਹਿਬ, ਗੁਰਦੁਆਰਾ ਸਿਹਰਾ ਸਾਹਿਬ, ਕਮੇਟੀ ਘਰ, ਬੀ.ਡੀ ਓ ਦਫਤਰ,ਰੈਸਟ ਹਾਊਸ 'ਚੋਂ ਹੁੰਦੀਆਂ ਹੋਈਆਂ ਨਿਰਮਲ ਕੁਟੀਆਂ ਆ ਕੇ ਸਮਾਪਿਤ ਹੁੰਦੀਆਂ ਹਨ।ਇਸ ਮੌਕੇ ਧਾਰਮਿਕ ਜਥੇਬੰਦੀਆਂ, ਸਮਾਜ ਸੇਵੀ ਅਤੇ ਸੰਗਤਾਂ ਵੱਲੋਂ ਪ੍ਰਭਾਤਫੇਰੀਆਂ ਦਾ ਪਵਿੱਤਰ ਸ਼ਹਿਰ 'ਚ ਥਾਂ ਥਾਂ ਨਿੱਘਾ ਸਵਾਗਤ ਕੀਤਾ ਗਿਆ। ਜਿਸ ਵਿੱਚ ਮੈਨੇਜਰ ਚਰਨ ਸਿੰਘ, ਮੈਨੇਜਰ ਬਲਵਿੰਦਰ ਸਿੰਘ, ਸੰਤ ਸੁਬੇਗ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਸੁੱਖਾ ਸਿੰਘ ਜੀ ਸਰਹਾਲੀ ਸਾਹਿਬ, ਸੁਖਵਿੰਦਰ ਸਿੰਘ ਮਾਹਲ, ਗੁਰਨਾਮ ਸਿੰਘ, ਡਾ ਸਵਰਨ ਸਿੰਘ,ਗੁਰਮਿੰਦਰ ਪਾਲ ਸਿੰਘ, ਦਰਸ਼ਨ ਸਿੰਘ, ਜੁਗਲ ਕਸ਼ੋਰ ਸਿੰਘ ਕੋਹਲੀ, ਜਗੀਰ ਸਿੰਘ, ਗੁਰਵਿੰਦਰ ਸਿੰਘ, ਅਜੀਤ ਸਿੰਘ ਭੌਰ ਅਤੇ ਪਵਿੱਤਰ ਸ਼ਹਿਰ ਵਾਸੀਆਂ ਵੱਲੋਂ ਪ੍ਰਭਾਤਫੇਰੀਆਂ ਨੂੰ ਜੀ ਆਇਆਂ ਨੂੰ ਕਿਹਾ ਗਿਆ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD