Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸੰਤ ਸੀਚੇਵਾਲ ਵੱਲੋਂ ਪਵਿੱਤਰ ਸ਼ਹਿਰ ਚ ਵਿਸ਼ਾਲ ਨਗਰ ਕੀਰਤਨ ਦਾ ਅਯੋਜਨ

ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 17 Nov 2013

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਅੱਜ ਪੂਰੀ ਤਰ੍ਹਾਂ ਗੁਰੂ ਨਾਨਕਮਈ ਹੋ ਗਈ । ਹਰ ਗੁਰੁ ਘਰ ਤੇ ਹਰ ਗਲੀ ਕੂਚੇ 'ਚੋਂ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬਾਰੇ ਹੀ ਸਿਫਤ ਸਲਾਹ ਹੋ ਰਹੀ ਸੀ।ਨਿਰਲਮ ਕੁਟੀਆਂ ਸੁਲਤਾਨਪੁਰ ਲੋਧੀ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਵੇਰੇ ਨਗਰ ਕੀਤਰਨ ਸ਼ੁਰੂ ਹੋਇਆ।ਇਹ ਨਗਰ ਕੀਰਤਨ ਪਵਿੱਤਰ ਕਾਲੀ ਵੇਈ ਦੇ ਕੰਢੇ-ਕੰਢੇ ਹੁੰਦਿਆ ਹੋਇਆ ਗੁਰਦੁਆਰਾ ਬੇਰ ਸਾਹਿਬ ,ਗੁਰਦੁਆਰਾ ਹੱਟ ਸਾਹਿਬ,ਗੁਰਦੁਆਰਾ ਬੇਬੇ ਨਾਨਕੀ,ਮਹੁੱਲਾਂ ਸਿੱਖਾਂ ,ਚੌਂਕ ਚੇਲ੍ਹਿਆਂ ,ਗੁਰਦੁਆਰਾ ਗੁਰੂ ਕਾ ਬਾਗ,ਸ਼ਹੀਦ ਉਧਮ ਸਿੰਘ ਚੌਂਕ,ਗੁਰਦੁਆਰਾ ਸੰਤ ਘਾਟ ਤੋਂ ਹੁੰਦਾ ਹੋਇਆ ਮੁੜ ਨਿਰਮਲ ਕੁਟੀਆ ਆ ਕੇ ਸੰਪੂਰਨ ਹੋਇਆ।ਪਾਲਕੀ ਸਾਹਿਬ ਦੇ ਪਿੱਛੇ-ਪਿੱਛੇ ਚੱਲ ਰਹੀ ਇੱਕ ਵੱਖਰੀ ਟਰਾਲੀ 'ਚ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਸਾਰੇ ਨਗਰ ਕੀਰਤਨ ਦੌਰਾਨ ਗੁਰੁ ਨਾਨਕ ਜੀ ਦੇ ਜੀਵਨ ਬਾਰੇ ਤੇ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਬਾਰੇ ਦੱਸਿਆ।ਉਨ੍ਹਾਂ ਗੁਰਬਾਣੀ ਦੇ ਹਵਾਲੇ ਦੇ-ਦੇ ਕੇ ਵਾਤਾਵਰਣ ਬਾਰੇ ਵੀ ਸੰਗਤਾਂ ਨੂੰ ਜਾਗਰਿਤ ਕੀਤਾ।ਉਨ੍ਹਾਂ ਕਿਹਾ ਕਿ ਜੇ ਪਾਣੀ ਦੇ ਕੁਦਰਤੀ ਸਰੋਤ ਨਹੀਂ ਬਚਣਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਵੱਡਾ ਸੰਕਟ ਖੜਾ  ਹੋ ਜਾਵੇਗਾ।ਇਸ ਮੌਕੇ ਥਾਂ-ਥਾਂ ਸ਼ਹਿਰ ਵਾਸੀਆਂ ਵੱਲੋਂ ਸੰਤ ਸੀਚੇਵਾਲ ਜੀ ਨੂੰ ਸਨਮਾਨਿਤ ਕੀਤਾ ਗਿਆ।ਇਸ ਨਗਰ ਕੀਰਤਨ ਵਿੱਚ ਸੰਤ ਦਇਆ ਸਿੰਘ ਜੀ ਟਾਹਲੀ ਸਾਹਿਬ, ਸੰਤ ਅਮਰੀਕ ਸਿੰਘ ਜੀ ਖੁਖਰੈਣ, ਸੰਤ ਅਜੈਬ ਸਿੰਘ ਲੋਪੋ, ਕੈਬਨਿਟ ਮੰਤਰੀ ਅਜੀਤ ਸਿੰਘ ਕੌਹਾੜ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ। ਨਗਰ ਕੀਰਤਨ ਦੌਰਾਨ ਸਾਰੇ ਗੁਰਧਾਮਾਂ ਵੱਲੋਂ,ਮਿਸਲ ਬਿਧੀਚੰਦੀਏ, ਸੰਤ ਸੁੱਖਾ ਸਿੰਘ ਜੀ ਦੇ ਸੇਵਾਦਾਰ, ਸੁਖਵਿੰਦਰ ਸਿੰਘ ਮਾਹਲ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ ਖੁਰਾਣਾ, ਦਰਸ਼ਨ ਸਿੰਘ, ਗੁਰਨਾਮ ਸਿੰਘ ਅਤੇ ਸ਼ਹਿਰ ਵਾਸੀਆਂ ਵੱਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ, ਪੰਜ ਪਿਆਰੇ, ਚਾਰ ਸਾਹਿਬਜ਼ਾਦੇ ਅਤੇ ਮਹਾਂਪੁਰਸ਼ਾ ਦਾ ਸਨਮਾਨ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ਼ ਤੇ ਸਕੂਲ, ਸੰਤ ਅਵਤਾਰ ਸਿੰਘ ਤਕਨੀਕੀ ਖੋਜ ਕੇਂਦਰ, ਨਿਰਮਲ ਨੂਰ ਸੇਵਾ ਕੇਂਦਰ, ੴ ਸਮਾਜ ਭਲਾਈ ਸੰਸਥਾ, ੴ ਚੈਰੀਟੇਬਲ ਟਰੱਸਟ, ਸੰਤ ਅਵਤਾਰ ਸਿੰਘ ਯਾਦਗਾਰੀ ਗੱਤਕਾ ਅਖਾੜਾ, ਐਸ ਬੀ ਕੰਸਟਰਕਸ਼ਨ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਨਗਰ ਕੀਰਤਨ ਨੂੰ ਸਫਲਤਾ ਪੂਰਨ ਨੇਪਰੇ ਚਾੜਨ ਲਈ ਭਰਪੂਰ ਸਹਿਯੋਗ ਦਿੱਤਾ ਗਿਆ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD