Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹੇ ਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਸਾਂਤੀ ਕਾਇਮ ਰੱਖਣਾ ਮੇਰੀ ਮੁੱਢਲੀ ਜਿਮੇਵਾਰੀ : ਇੰਦਰ ਮੋਹਨ ਸਿੰਘ

ਇੰਦਰ ਮੋਹਨ ਸਿੰਘ ਨੇ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੁਲਿਸ ਮੁਖੀ ਦੇ ਆਹੁਦੇ ਦਾ ਕਾਰਜਭਾਰ ਸੰਭਾਲਿਆ

ਇੰਦਰ ਮੋਹਨ ਸਿੰਘ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 18 Nov 2013

Last updated on: Nov 18, 2013, 00:00 IST

ਇੰਦਰ ਮੋਹਨ ਸਿੰਘ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿੱਤ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜਿਲ੍ਹਾ ਪੁਲਿਸ ਮੁਖੀ ਵੱਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਰੂਪਨਗਰ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦੇ ਤੌਰ ਤੇ ਤਾਇਨਾਤ ਸਨ। ਜਦ ਕਿ ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਬਠਿੰਡਾ ਵਿਖੇ ਕੀਤਾ ਗਿਆ ਹੈ। ਇੱਥੇ ਇਹ ਵਰਨਣਯੋਗ ਹੈ ਕਿ ਸ੍ਰੀ ਇੰਦਰ ਮੋਹਨ ਸਿੰਘ ਜਿੱਥੇ ਪੁਲਿਸ ਦੇ ਮੰਨੇ ਪ੍ਰਮੰਨੇ ਅਧਿਕਾਰੀਆਂ ਵਿੱਚੋਂ ਇੱਕ ਹਨ ਜਿਹਨਾਂ ਨੇ ਕਿ ਰੂਪਨਗਰ ਵਿਖੇ ਬਤੌਰ ਜਿਲ੍ਹਾ ਪੁਲਿਸ ਮੁਖੀ ਰਹਿ ਕੇ ਜ਼ਿਲ੍ਹੇ ਦੇ ਲੋਕਾਂ ਵਿੱਚ ਆਪਣੀ ਚੰਗੀ ਛਾਪ ਛੱਡੀ ਹੈ ਅਤੇ ਇਸ ਤੋਂ ਪਹਿਲਾਂ ਵੀ ਉਹਨਾਂ ਪੁਲਿਸ ਵਿਭਾਗ ਵਿੱਚ ਵੱਖ  ਵੱਖ ਅਹੁਦਿਆਂ ਤੇ ਰਹਿ ਕੇ ਵੀ ਚੰਗਾ ਨਾਮਣਾ ਖੱਟਿਆ ਹੈ ਅਤੇ ਉਹ ਜਦੋਂ ਐਸ.ਏ.ਐਸ.ਨਗਰ ਜ਼ਿਲ੍ਹਾ ਹੋਂਦ ਵਿੱਚ ਆਇਆ ਸੀ ਇਸ ਜ਼ਿਲ੍ਹੇ ਵਿੱਚ ਬਤੌਰ ਐਸ.ਪੀ. ਟਰੈਫਿਕ ਅਤੇ ਐਸ.ਪੀ. ਹੈੱਡਕੁਆਰਟਰ ਵੀ ਰਹੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇਸ ਜ਼ਿਲ੍ਹੇ ਦੇ ਲੋਕਾਂ ਦੇ ਸਹਿਯੋਗ ਨਾਲ ਅਮਨ ਕਾਨੂੰਨ ਦੀ ਵਿਵਸਥਾ ਅਤੇ ਸਾਂਤੀ ਬਣਾਈ ਰੱਖਣ ਨੂੰ ਪਹਿਲ ਦੇਣਗੇ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਅ ਜਾਵੇਗਾ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜ਼ਿਲ੍ਹੇ ਚ ਨਸ਼ਿਆਂ ਦੇ ਕਾਰੋਬਾਰ 'ਚ ਲੱਗੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆਂ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਉਹ ਪੁਲਿਸ ਅਤੇ ਪਬਲਿਕ ਦੇ ਦੋਸਤਾਨਾਂ ਸਬੰਧਾਂ ਨੂੰ ਹੋਰ ਮਜਬੂਤ ਕਰਨ ਲਈ ਆਪਣੀ ਪੂਰੀ ਵਾਹ ਲਗਾਉਣਗੇ ਅਤੇ ਪੁਲਿਸ ਨੂੰ ਲੋਕਾਂ ਅੱਗੇ ਜਵਾਬਦੇਹ ਬਣਾਇਆ ਜਾਵੇਗਾ। 

 

Tags: SSP Mohali Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD