Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਵਿੱਚ 14 ਹਜ਼ਾਰ ਅਧਿਆਪਕਾਂ ਦੀ ਨਵੀਂ ਭਰਤੀ ਕਰਨ ਦੀ ਪ੍ਰਕ੍ਰਿਆ ਸ਼ੁਰੂ : ਸਿੱਖਿਆ ਮੰਤਰੀ ਪੰਜਾਬ

ਸਿੱਖਿਆ ਮੰਤਰੀ ਪੰਜਾਬ ਨੇ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਜੇਤੂਆਂ ਨੂੰ ਵੰਡੇ ਇਨਾਮ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 21 Nov 2013

Last updated on: Nov 21, 2013, 00:00 IST

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ ਅਤੇ ਅਧਿਆਪਕਾਂ ਦੀ ਭਰਤੀ ਲਈ ਰੈਗੂਲਰ ਭਰਤੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਰਾਜ ਵਿੱਚ 14 ਹਜ਼ਾਰ ਹੋਰ ਨਵੇਂ ਅਧਿਆਪਕ ਭਰਤੀ ਕਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਇਸ ਗੱਲ ਦੀ ਜਾਣਕਾਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ੍ਰ ਸਿੰਕਦਰ ਸਿੰਘ ਮਲੂਕਾ ਨੇ ਖਰੜ ਨੇੜੇ ਰਿਆਤ –ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸਹੌੜਾ ਵਿਖੇ ਚਾਰ ਰੋਜਾ 42ਵੀਂ ਪੰਜਾਬ ਰਾਜ ਵਿਦਿਆਰਥੀ ਸਾਇੰਸ ਪ੍ਰਦਰਸ਼ਨੀ ਅਤੇ ਪਹਿਲੇ ਕਿਸ਼ੋਰ ਮੇਲੇ ਦੇ ਜੇਤੂਆਂ ਨੂੰ ਇਨਾਮ ਵੰਡਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।

ਸਿੱਖਿਆ ਮੰਤਰੀ ਪੰਜਾਬ ਨੇ ਦੱਸਿਆ ਕਿ ਹਾਲ ਹੀ ਵਿੱਚ ਹੋਏ ਸਰਵੇਖਣ ਮੁਤਾਬਿਕ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਮਿੱਡ -ਡੇ -ਮੀਲ ਸਕੀਮ ਅਧੀਨ ਸਕੂਲੀ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਸਾਫ਼ ਸੁਥਰਾ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਉਣ ਵਿੱਚ ਪੰਜਾਬ ਦੇਸ਼ 'ਚ ਦੂਜੇ ਨੰਬਰ ਤੇ ਹੈ। ਪੱਤਰਕਾਰਾਂ ਵੱਲੋਂ ਕੁਝ ਸਕੂਲਾਂ ਵਿੱਚ ਠੇਕੇਦਾਰੀ ਸਿਸਟਮ ਰਾਹੀਂ ਮਿੱਡ –ਡੇ-ਮੀਲ ਸਕੀਮ ਅਧੀਨ ਉਪਲੱਬਧ ਕਰਵਾਏ ਜਾ ਰਹੇ ਦੁਪਹਿਰ ਦੇ ਖਾਣੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਸਮੇਂ ਸਮੇਂ ਤੇ ਦੁਪਹਿਰ ਦੇ ਖਾਣੇ ਦੀ ਸਕੂਲਾਂ ਵਿੱਚ ਅਚਨਚੇਤੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਉਹਨਾਂ ਵੱਲੋਂ ਖੁਦ ਹੁਣ ਤੱਕ 100 ਸਕੂਲਾਂ ਦੀ ਚੈਕਿੰਗ ਕੀਤੀ ਗਈ ਜਿਹਨਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਪਾਈ ਗਈ । ਉਹਨਾਂ ਕਿਹਾ ਕਿ ਜੇਕਰ ਕੋਈ ਫਰਮ ਅਣਗਹਿਲੀ ਕਰਦੀ ਹੈ ਤਾਂ ਉਸ ਫਰਮ ਦਾ ਕੰਮ ਤੁਰੰਤ ਬੰਦ ਕਰ ਦਿੱਤਾ ਜਾਵੇਗਾ। ਸਿੱੱਖਿਆ ਮੰਤਰੀ ਪੰਜਾਬ ਨੇ ਪੱਤਰਕਾਰਾਂ ਵੱਲੋਂ ਸਿੱਖਿਆ ਵਿਭਾਗ ਦੇ ਹਾਲ ਹੀ ਵਿੱਚ 200 ਕਲਰਕ ਜਿਹਨਾਂ ਨੂੰ ਕਿ ਅਧਿਆਪਕ ਬਣਾਇਆ ਗਿਆ ਹੈ ਉਹਨਾਂ ਦੀ ਨਿਯੁਕਤੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ  ਆਖਿਆ ਕਿ ਇੱਕ ਹਫਤੇ ਦੇ ਅੰਦਰ ਅੰਦਰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ । 

ਸਿੱਖਿਆ ਮੰਤਰੀ ਪੰਜਾਬ ਨੇ ਦੱਸਿਆ ਕਿ ਰਾਜ ਵਿੱਚ ਸਾਇੰਸ ਵਿਸ਼ੇ ਨੂੰ ਹੋਰ ਬੜਾਵਾ ਦੇਣ ਲਈ ਜਿਹੜੇ ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਰਕਾਰੀ ਸਕੂਲਾਂ ਵਿੱਚ ਸਾਇੰਸ ਲੈਬਾਰਟਰੀਆਂ ਨਹੀਂ ਹਨ  ਉਹਨਾਂ ਸਕੂਲਾਂ ਵਿੱਚ ਨਵੀਂਆਂ ਸਾਇੰਸ ਲੈਬਾਰਟਰੀਆਂ ਖੋਲ੍ਹੀਆਂ ਜਾਣਗੀਆਂ ਅਤੇ ਕੋਈ ਵੀ ਸਕੂਲ ਲੈਬਾਰਟਰੀ ਪੱਖੋਂ ਵਿਹੂਣਾ ਨਹੀਂ ਰਹੇਗਾ ਅਤੇ ਸਰਕਾਰੀ ਸਕੂਲਾਂ ਦੀਆਂ ਲੈਬਾਰਟਰੀਆਂ ਨੂੰ ਅਧੁਨਿਕ ਸਾਜੋ ਸਮਾਨ ਨਾਲ ਲੈਸ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਭਾਵੇਂ ਪ੍ਰਾਇਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਵਿੱਚ ਸੀਮਤ ਸਾਧਨ ਹਨ ਪ੍ਰੰਤੂ ਹੁਣ ਪਹਿਲਾਂ ਨਾਲੋਂ ਵੱਡਾ ਸੁਧਾਰ ਆਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵਿੱÎਦਿਆ ਦੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ। ਉਹਨਾਂ ਕਿਹਾ ਕਿ ਇਸ ਚਾਰ ਰੋਜਾ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਵੱਲੋਂ ਬੜੀ ਦਿਲਚਸਪੀ ਨਾਲ ਹਿੱਸਾ ਲਿਆ ਹੈ ਅਤੇ ਉਹਨਾਂ ਵੱਲੋਂ ਨਵੇਂ ਮਾਡਲ ਪ੍ਰਦਰਸਿਤ ਕਰਕੇ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਵਧੀਆ ਮੁਜ਼ਾਹਰਾ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਸਾਇਸ ਵਿਸ਼ੇ ਦੇ ਬੱਚਿਆਂ ਨੂੰ ਹੋਰ ਉਤਸਾਹਿਤ ਕਰਨ ਲਈ ਹਰ ਸੰਭਵ ਸਹਾਇਤਾ ਕਰੇਗੀ। 

ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਹਰ ਸਾਲ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾਇਆ ਕਰੇਗਾ  ਕਿਉਂਕਿ ਅਜਿਹੀਆਂ ਪ੍ਰਦਰਸ਼ਨੀਆਂ ਰਾਜ ਵਿੱਚ ਸਾਇੰਸ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਾਹੇਵੰਦ ਸਾਬਿਤ ਹੁੰਦੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਪ੍ਰਦਰਸ਼ਨੀਆਂ ਵਿੱਚ ਰਾਜ ਦੇ ਕਿਸਾਨਾਂ ਅਤੇ ਉਦਯੋਗ ਨਾਲ ਜੁੜੇ ਲੋਕਾਂ ਨੂੰ ਵੇਖਣ ਲਈ ਸੱਦਾ ਦਿੱਤਾ ਜਾਇਆ ਕਰੇਗਾ ਤਾਂ ਜੋ ਇਸ ਪ੍ਰਦਰਸ਼ਨੀ ਵਿੱਚ ਪ੍ਰਦਰਸਿਤ ਮਾਡਲਾਂ ਨੂੰ ਦੇਖ ਕੇ ਉਹ ਜੈਵਿਕ, ਲਾਹੇਵੰਦ ਖੇਤੀ ਕਰਨ ਲਈ ਪ੍ਰੇਰਿਤ ਹੋਣ ਅਤੇ ਉਦਯੋਗਾਂ ਨਾਲ ਜੁੜੇ ਵਿਅਕਤੀਆਂ ਨੂੰ ਪ੍ਰਦੂਸ਼ਣ ਨੂੰ ਰੋਕਣ ਲਈ ਢੁਕਵੇਂ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਹੋ ਸਕੇ। ਸਿੱਖਿਆ ਮੰਤਰੀ ਪੰਜਾਬ ਨੇ ਇਸ ਤੋਂ ਪਹਿਲਾਂ ਲਗਾਈ ਗਈ ਪ੍ਰਦਰਸ਼ਨੀ ਦਾ ਮੁਆਇਨਾ ਵੀ ਕੀਤਾ।  ਇਸ ਤੋਂ ਉਪਰੰਤ ਉਹਨਾਂ ਵਿਗਿਆਨ ਪ੍ਰਦਰਸ਼ਨੀ ਅਤੇ ਪਹਿਲੇ ਕਿਸ਼ੋਰ ਮੇਲੇ ਦੇ ਜੇਤੂਆਂ ਨੂੰ ਇਨਾਮ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕਾ ਯੁੱਗ ਸਾਇੰਸ ਦਾ ਯੁੱਗ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਡੇ ਸਾਹਮਣੇ  ਬਹੁਤ ਚੁਣੌਤੀਆਂ ਹਨ । ਜਿਹਨਾਂ ਦਾ ਕਿ ਸਾਇੰਸ ਦੀ ਤਰੱਕੀ ਤੋਂ ਬਿਨਾਂ ਮੁਕਾਬਲਾ ਨਹੀਂ ਕੀਤਾ ਜਾ ਸਕਦਾ । ਉਹਨਾਂ ਕਿਹਾ ਕਿ ਸਾਨੂੰ ਸਾਇੰਸ ਦੇ ਖੇਤਰ 'ਚ ਹੋਰ ਅੱਗੇ ਹੋ ਕੇ ਕੰਮ ਕਰਨ ਦੀ ਲੋੜ ਹੈ। ਉਹਨਾਂ ਇਸ ਮੌਕੇ ਲਗਾਈ ਗਈ ਸਾਇੰਸ ਪ੍ਰਦਰਸ਼ਨੀ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਉਹਨਾਂ ਪ੍ਰਦਰਸ਼ਨੀ ਦੇ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ। ਸਿੱÎਖਿਆ ਮੰਤਰੀ ਪੰਜਾਬ ਨੇ ਇਸ ਮੌਕੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਐਸ.ਏ.ਐਸ.ਨਗਰ ਦੀ ਵੈਬਸਾਇਟ ਵੀ ਲਾਂਚ ਕੀਤੀ। 

ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਦੇ ਡਾਇਰੈਕਟਰ ਸ੍ਰੀ ਰੋਸ਼ਨ ਸੂਦ ਨੇ ਦੱਸਿਆ ਕਿ ਇਸ ਚਾਰ ਰੋਜਾ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਅਤੇ ਪਹਿਲੇ ਕਿਸੋਰ ਮੇਲੇ ਵਿੱਚ ਪੰਜਾਬ ਦੇ 22 ਜ਼ਿਲ੍ਹਿਆਂ ਦੇ ਵੱਖ ਵੱਖ ਸਕੂਲਾਂ ਦੇ 750 ਵਿਦਿਆਰਥੀਆਂ ਅਤੇ 450 ਅਧਿਆਪਕਾਂ ਨੇ ਭਾਗ ਲਿਆ ਅਤੇ ਪ੍ਰਦਰਸ਼ਨੀ ਵਿੱਚ 310 ਵਿਗਿਆਨਕ ਮਾਡਲ ਪ੍ਰਦਰਸਿਤ ਕੀਤੇ ਗਏ ਅਤੇ ਇਸ ਪ੍ਰਦਰਸ਼ਨੀ ਨੂੰ ਜਿੱਥੇ ਆਮ ਲੋਕਾਂ ਨੇ ਵੀ ਦੇਖਿਆ  ਉਥੇ ਇਸ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ 3000 ਤੋਂ ਵੱਧ ਸਕੂਲੀ ਬੱਚਿਆਂ ਨੇ ਵੀ ਬੜੇ ਗਹੁ ਨਾਲ ਵੇਖਿਆ। ਇਸ ਤੋਂ ਪਹਿਲਾਂ ਡਾਇਰੈਕਟਰ ਰਿਆਤ –ਬਾਹਰਾ ਮੋਹਾਲੀ ਕੈਂਪਸ ਦੀ ਡਾਇਰੈਕਟਰ ਇਨੂ ਰਿਹਾਨੀ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਜੀ ਆਇਆ ਆਖਿਆ । ਉਹਨਾਂ ਵਿਸ਼ਵਾਸ ਦਵਾਇਆ ਕਿ ਰਿਆਤ-ਬਾਹਰਾ ਗਰੁੱਪ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਅਜਿਹੇ ਕੰਮਾਂ ਲਈ ਪੂਰਾ ਸਹਿਯੋਗ ਦਿੰਦਾ ਰਹੇਗਾ। ਇਸ ਮੌਕੇ ਸ੍ਰ ਅਜਮੇਰ ਸਿੰਘ ਖੇੜਾ, ਸ੍ਰ ਚਰਨਜੀਤ ਸਿੰਘ ਕਾਲੇਵਾਲ ਦੋਵੇਂ ਮੈਂਬਰ ਐਸ.ਜੀ.ਪੀ.ਸੀ., ਸੀਨੀਅਰ ਅਕਾਲੀ ਆਗੂ ਸ ਹਰਪਾਲ ਸਿੰਘ ਦਤਾਰਪੁਰ, ਸ੍ਰੀਮਤੀ ਦਰਸ਼ਨ ਕੌਰ ਡੀ.ਪੀ.ਆਈ (ਐਲੀਮੈਂਟਰੀ), ਚੇਅਰਮੈਨ ਰਿਆਤ –ਬਾਹਰਾ ਗਰੁੱਪ ਸ੍ਰੀ ਗੁਰਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ੍ਰੀ ਜਗਤਾਰ ਸਿੰਘ ਕੁਲੜੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਮੇਵਾ ਸਿੰਘ ਸਿੱਧੂ, ਡਾ. ਗੁਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਐਸ.ਏ.ਐਸ.ਨਗਰ ਸਮੇਤ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਸਾਇੰਸ ਪ੍ਰਦਰਸ਼ਨੀ ਮੁਕਾਬਲਿਆਂ 'ਚ ਖੇਤੀਬਾੜੀ 'ਚ ਸੈਂਕਡਰੀ 'ਚ ਸੰਜੈ ਵਰਮਾਨੀ ਨਵਾਂ ਸਹਿਰ  ਅਤੇ ਸੀਨੀਅਰ ਸੈਕਂਡਰੀ ਵਿੱਚ ਗੁਰਸਿਮਰਨ ਕੌਰ ਜਲੰਧਰ ਟੀਚਰ ਸੀਮਾ ਚੋਪੜ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾ ਹੀ ਦੂਸਰਾ ਸਥਾਨ ਸੈਕਡਂਰੀ ਵਿੱਚ ਉਰਵਸ਼ੀ ਲੁਧਿਆਣਾ ਅਤੇ ਸੈਕਡਂਰੀ ਦਵਿੰਦਰ ਸਿੰਘ ਨਵਾ ਸਹਿਰ ਅਤੇ ਅਨਿਲ ਕੁਮਾਰ ਨੇ ਹਾਸਲ ਕੀਤਾ। ਇਸ ਤਰ੍ਹਾ ਹੀ ਸੈਕਂਡਰੀ ਵਿੱਚ ਵਰੁਨਿਕਾ ਸੰਗਰੂਰ ਅਤੇ ਸੀਨੀਅਰ ਸੈਕਂਡਰੀ ਵਿੱਚ ਲਵਲੀਨ ਕੌਰ ਮੋਹਾਲੀ ਅਤੇ ਜਸਵਿੰਦਰ ਕੌਰ ਨੇ ਹਾਸਲ ਕੀਤਾ।ਊਰਜ਼ਾ ਸੈਕਡਰੀ ਵਿੱਚ ਕੋਮਲ, ਸਰਿਤਾ ਦੇਵੀ  ਜਲੰਧਰ ਨੇ ਪਹਿਲਾ ਪ੍ਰੀਤੀ , ਮਨਪ੍ਰੀਤ ਕੌਰ  ਕਪੂਰਥਲਾ ਨੇ ਦੂਸਰਾ ਅਤੇ ਆਯੂਸ਼ ਖੰਨਾ ਜਸਵਿੰਦਰ ਸਿੰਘ ਲੁਧਿਆਣਾ, ਮਨਜੀਤ ਕੌਰ, ਵੁਰਵਿੰਦਰ ਸਿੰਘ ਗੁਰਦਾਸਪੁਰ ਨੇ ਹਾਸਲ ਕੀਤਾ। ਇਸ ਤਰ੍ਹਾ ਹੀ ਸੀਨੀਅਰ ਸੈਕਡਰੀ ਵਿੱਚ ਕਰਨਦੀਪ ਸਿੰਘ, ਸੰਦੀਪ ਕੁਮਾਰ ਮੋਗਾ ਨੇ ਪਹਿਲਾ, ਗੁਲਸ਼ਨ ਗੋਇਲ, ਬਲਵਿੰਦਰ ਸਿੰਘ ਮਾਨਸਾ ਨੇ ਦੂਜਾ, ਅਰੁਣ ਸਿਧਾਰਥ, ਰਾਜੀਵ ਜਸਪਾਲ ਨਵਾ ਸਹਿਰ ਨੇ ਤੀਸਰਾ, ਟਵਿੰਕਲ, ਜਸਵਿੰਦਰ ਕੌਰ ਮੋਹਾਲੀ ਨੇ ਹਾਸਲ ਕੀਤਾ।ਸਿਹਤ ਵਿੱਚ ਯਾਦਵਿੰਦਰ ਸਿੰਘ ਅਮਿੰਤਪਾਲ ਕੌਰ ਮੋਗਾ ਸੈਂਕਡਰੀ 'ਚ ਪਹਿਲਾ, ਹਿਨਾ ਬੇਗਮ, ਵੰਦਨਾ ਨੇ ਦੂਸਰਾ ਅਤੇ ਸਤਪਾਲ ਕੌਰ, ਸ਼ੈਲੀ ਜੈਨ ਫ਼ਰੀਦਕੋਟ ਨੇ ਤੀਸਰਾ ਸਥਾਨ ਹਾਸਲ ਕੀਤਾ। ਸੀਨੀਅਰ ਸੈਂਕਡਰੀ ਵਿੱਚ ਦੀਪ ਅਰਸ਼, ਵਿਸ਼ਾਲ ਬਾਸਲ ਮਾਨਸਾ ਨੇ ਪਹਿਲਾ, ਸਿਮਰਨ ਕੌਰ , ਜਵਤਿੰਦਰ ਕੌਰ ਰੋਪੜ ਨੇ ਦੂਸਰਾ ਅਤੇ ਗੁਰਪ੍ਰੀਤ ਸ਼ਿੰਘ , ਸੁਰਿੰਦਰ ਕੌਰ ਕਪੂਰਥਲਾ ਨੇ ਤੀਸਰਾ ਸਥਾਨ ਹਾਸਲ ਕੀਤਾ।ਵਾਤਾਵਰਨ ਸੈਂਕਡਰੀ 'ਚ ਅਰੁਣਪੀ੍ਰਤ ਕੌਰ, ਨਵਨੀਤ ਕੌਰ ਸੰਗਰੂਰ ਨੇ ਪਹਿਲਾ, ਮਨਕਰਨ ਸਿੰਘ, ਹਰਜੀਤ ਚਾਵਲਾ ਅਮ੍ਰਿਤਸਰ ਨੇ ਦੂਸਰਾ, ਜੈਸ਼ਿਕਾ, ਜਸਪ੍ਰੀਤ ਕੌਰ ਬਠਿੰਡਾ ਨੇ ਤੀਸਰਾ ਸਥਾਨ ਹਾਸਲ ਕੀਤਾ। ਸੀਨੀਅਰ ਸੈਂਕਡਰੀ 'ਚ ਮੀਨਾਕਸ਼ੀ, ਸਰਬਤੇਜ ਸਿੰਘ ਕਪੂਰਥਲਾ ਨੇ ਪਹਿਲਾ, ਜਸਕਿਰਨ ਕੌਰ ਮਨਦੀਪ ਕੌਰ ਫ਼ਤਿਹਗੜ ਸਾਹਿਬ ਦੂਸਰਾ ਅਤੇ ਹਰਮਨਜੀਤ ਸਿੰਘ, ਸ਼ਰਨਜੀਤ ਕੌਰ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ।ਕੈਟਾਗਿਰੀ ਐਲੀਮੈਂਟਰੀ 'ਚ ਅਰਫ਼ਾਨ ਖਾਨ, ਸਰਬਜੀਤ ਸਿੰਘ ਲੁਧਿਆਣਾ ਪਹਿਲਾ, ਅਰਸ਼ਪੀ੍ਰਤ ਸਿੰਘ, ਡਾ ਰਾਜਿੰਦਰ ਸਿੰਘ ਫ਼ਤਿਹਗੜ ਸਾਹਿਬ ਦੂਸਰਾ ਅਤੇ ਲਵਿਸ਼ ਬਾਸਲ, ਗਰੀਸ਼ ਕੁਮਾਰ ਬਰਨਾਲਾ ਨੇ ਤੀਸਰਾ ਸਥਾਨ ਹਾਸਲ ਕੀਤਾ।ਟੀਚਿੰਗ ਐਡ 'ਚ ਨਵਦੀਪ ਕੌਰ ਤਰਨਤਾਰਨ ਨੇ ਪਹਿਲਾ, ਗੁਰਵਿੰਦਰ ਕੌਰ ਲੁਧਿਆਣਾ ਨੇ ਦੂਸਰਾ ਅਤੇ ਬਲਜਿੰਦਰ ਕੌਰ ਬਰਨਾਲਾ ਨੇ ਤੀਸਰਾ ਸਥਾਨ ਹਾਸਲ ਕੀਤਾ। 

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD