Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਨੂੰ ਹੋਰ ਪ੍ਰਫੂਲਤ ਕਰਨ ਲਈ ਪੁਰੀ ਤਰ੍ਹਾਂ ਬਚਨ ਵੱਧ : ਸਿਕੰਦਰ ਸਿੰਘ ਮਲੂਕਾ

ਕੇਂਦਰੀ ਕਾਂਗਰਸੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੀ ਮਾਂ ਬੋਲੀ ਨਾਲ ਹਮੇਸ਼ਾਂ ਵਿਤਕਰਾ ਕੀਤਾ।

ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ੍ਰ: ਸਿਕੰਦਰ ਸਿੰਘ ਮਲੂਕਾ ਐਸ.ਏ.ਐਸ.ਨਗਰ ਵਿਖੇ ਭਾਸਾ ਵਿਭਾਗ ਪੰਜਾਬ ਦਾ ਝੰਡਾ ਲਹਿਰਾ ਕੇ ਪੰਜਾਬੀ ਸਪਤਾਹ ਦਾ ਉਦਘਾਟਨ ਕਰਦੇ ਹੋਏ। ਉਨ੍ਹਾਂ ਨਾਲ ਉਚੇਰੀ ਸਿੱਖਿਆ ਵਿਭਾਗ ਦੇ ਵਿਸੇਸ ਸਕੱਤਰ ਸ੍ਰੀ ਜੀ.ਐਸ ਘੁੰਮਣ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 22 Nov 2013

Last updated on: Nov 22, 2013, 00:00 IST

ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਨੂੰ ਹੋਰ ਪ੍ਰਫੂਲਤ ਕਰਨ ਲਈ ਪੁਰੀ ਤਰ੍ਹਾਂ ਬਚਨ ਵੱਧ ਹੈ  ਅਤੇ ਭਾਸ਼ਾ ਵਿਭਾਗ ਪੰਜਾਬ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਵਿਭਾਗ ਵਿੱਚ ਪਈਆਂ ਖਾਲੀ ਅਸਾਮੀਆਂ ਨੂੰ ਜਲਦੀ ਹੀ ਭਰਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ ਨੇ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਭਾਸ਼ਾ ਵਿਭਾਗ ਪੰਜਾਬ ਦਾ ਝੰਡਾ ਲਹਿਰਾਕੇ ਪੰਜਾਬੀ ਸਪਤਾਹ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸਿੱਖਿਆ ਮੰਤਰੀ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੇਂਦਰੀ ਕਾਂਗਰਸੀ ਸਰਕਾਰਾਂ ਨੇ ਜਿਥੇ ਪੰਜਾਬ ਨਾਲ ਹਮੇਸ਼ਾਂ ਧ੍ਰਰੋਅ ਕਮਾਇਆ ਹੈ ਉਥੇ ਸਾਡੀ ਮਾਂ ਬੋਲੀ ਪੰਜਾਬੀ ਨਾਲ ਵੀ ਹਮੇਸਾ ਵਿਤਕਰਾ ਕੀਤਾ ਹੈ ਅਤੇ ਦੇਸ਼ ਵਿੱਚ ਧਰਮ ਦੇ ਨਾਂ ਤੇ ਜਬਾਨਾਂ ਨੂੰ ਵੀ ਵੰਡਣ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬੀ ਮਹਾਨ ਹਨ ਜਿਨ੍ਹਾਂ ਨੇ ਕਿ ਪੂਰੇ ਵਿਸ਼ਵ ਵਿੱਚ ਆਪਣਾ ਲੋਹਾ ਮਨਾਇਆ ਹੈ ਉਥੇ ਸਾਡੀ ਮਾਂ ਬੋਲੀ ਪੰਜਾਬੀ ਵੀ ਮਹਾਨ ਹੈ । ਜਿਹੜੀ ਕਿ ਸਾਡੇ ਮਹਾਨ ਗੁਰੂਆਂ ਪੀਰਾਂ ਦੀ ਬਖਸ਼ਿਸ਼ ਹੈ। ਉਨ੍ਹਾਂ ਇਸ ਮੋਕੇ ਸਮੂੱਚੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਪ੍ਰਫੂਲਤਾ ਲਈ ਵਿਅਕਤੀਗਤ ਭਾਵਨਾ ਅਪਣਾਉਣ ਦੀ ਲੋੜ ਹੈ । ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਜਿਥੇ ਸਰਕਾਰੀ ਅਦਾਰਿਆਂ ਵਿੱਚ ਕੰਮ-ਕਾਜ ਪੰਜਾਬੀ ਵਿੱਚ ਕਰਨ ਨੂੰ ਯਕੀਨੀ ਬਣਾਇਆ ਹੈ ਉਥੇ ਹੁਣ ਵਿਧਾਨ ਸਭਾ ਵਿੱਚ ਵੀ ਸਾਰੀ ਕਾਰਵਾਈ ਪੰਜਾਬੀ ਵਿੱਚ ਚਲਾਈ ਜਾਂਦੀ ਹੈ ਜਦਕਿ ਕਾਂਗਰਸ ਸਰਕਾਰ ਵੇਲੇ ਵਿਧਾਨ ਸਭਾ ਵਿੱਚ ਅੰਗਰੇਜੀ ਬੋਲੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਸਾਡੀ ਬਦਕਿਸਮਤੀ ਹੈ ਕਿ ਬਹੁਤ ਸਾਰੇ ਪੰਜਾਬੀ ਅੱਜ ਆਪਣੀ ਜਬਾਨ ਨੂੰ ਅੱਖੋ ਪਰੋਖੇ ਕਰਕੇ ਅੰਗਰੇਜੀ ਵਿੱਚ ਗੱਲ ਕਰਨ ਨੂੰ ਆਪਣੀ ਸ਼ਾਨ ਸਮਝਦੇ ਹਨ। ਪੰਜਾਬੀ ਜਬਾਨ ਨੂੰ ਚੁਣੋਤੀਆਂ ਤਾਂ ਹਨ ਪਰੰਤੂ ਇਸ ਨੂੰ ਕਦੇ ਵੀ ਖਤਮ ਨਹੀਂ ਕੀਤਾ ਜਾ ਸਕਦਾ ਵਿਸ਼ਵ ਵਿੱਚ 14 ਕਰੋੜ ਲੋਕ ਪੰਜਾਬੀ ਬੋਲਦੇ ਹਨ । ਉਨ੍ਹਾਂ ਕਿਹਾ ਕਿ ਭਾਵੇ ਸਾਇੰਸ ਦੇ ਅਜੋਕੇ ਯੁੱਗ ਵਿੱਚ ਇਨਸਾਨ ਨੂੰ ਹੋਰ ਭਾਸਾਵਾਂ ਦੇ ਵੀ ਗਿਆਨ ਦੀ ਲੋੜ ਹੈ ਪਰੰਤੂ ਸਾਨੂੰ ਆਪਣੀ ਮਾਂ ਬੋਲੀ ਨੂੰ ਵਿਸਾਰਨਾ ਨਹੀਂ ਚਾਹੀਦਾ ਸਗੋ ਹਰ ਥਾਂ ਆਪਣੀ ਜਬਾਨ ਪੰਜਾਬੀ ਵਿੱਚ ਗੱਲ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। 

ਸਿੱਖਿਆ ਮੰਤਰੀ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਬੋਲੀ ਨੂੰ ਹੋਰ ਪ੍ਰਫੂਲਤ ਕਰਨ ਲਈ ਪੰਜਾਬੀ ਦੇ ਮਹਾਨ ਵਿਦਵਾਨਾਂ, ਲਿਖਾਰੀਆਂ, ਸਹਿਤਕਾਰਾਂ ਅਤੇ ਕਵੀਆਂ ਦੇ ਸੁਝਾਅ ਲਏ ਜਾਣਗੇ ਤਾਂ ਜੋ ਉਨ੍ਹਾਂ ਤੇ ਅਮਲ ਕਰਕੇ ਪੰਜਾਬੀ ਜਬਾਨ ਨੂੰ ਹੋਰ ਵਿਸ਼ਾਲ ਬਣਾਇਆ ਜਾ ਸਕੇ। ਸਿੱਖਿਆ ਮੰਤਰੀ ਪੰਜਾਬ ਨੇ ਇਸ ਮੌਕੇ ਬਲਦਿਆਂ ਕਿਹਾ ਕਿ ਸਾਲ 2011 ਅਤੇ ਸਾਲ 2012 ਲਈ ਸਹਿਤਕਾਰਾਂ, ਲੇਖਕਾਂ, ਬੁਧੀਜੀਵੀਆਂ ਅਤੇ ਕਵੀਆਂ ਨੂੰ ਪੁਰਸਕਾਰ ਦੇਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ । ਪੁਰਸਕਾਰਾਂ ਦੀ ਰਾਸ਼ੀ ਨੂੰ ਦੁਗਣਾ ਕੀਤਾ ਗਿਆ ਹੈ। ਮਾਰਚ 2014 ਤੋਂ ਪਹਿਲਾਂ ਇਹ ਪੁਰਸਕਾਰ ਦੇ ਦਿੱਤੇ ਜਾਣਗੇ। ਸਿੱਖਿਆ ਮੰਤਰੀ ਪੰਜਾਬ ਨੇ ਇਸ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਛਪਾਈਆਂ ਗਈਆਂ ਪੁਸਤਕਾਂ ਬਾਬਾ ਸ੍ਰੀ ਚੰਦ ਜੀਵਨੀ, ਬਾਲ ਸਹਿਤ, ਜਿਥੇ ਚਾਹ ਅਤੇ ਉਥੇ ਰਾਹ, ਮਿਹਨਤ ਦੇ  ਰੰਗ, ਕਲਮ ਏਕ ਰੰਗ ਅਨੇਕ ਵੀ ਜਾਰੀ ਕੀਤੀਆਂ। ਉਨ੍ਹਾਂ ਇਸ ਮੌਕੇ ਉਘੇ ਸਹਿਤਕਾਰ ਸ੍ਰ:  ਜਸਵੰਤ ਸਿੰਘ ਕੰਵਲ, ਸ੍ਰ: ਏ.ਐਸ ਭੁੱਲਰ ਸੰਪਾਦਕ ਹਮਦਰਦ ਕਨੇਡਾ, ਪ੍ਰੋ: ਗੁਰਬਖਸ ਸਿੰਘ ਬਾਹਲਾ ਟਰਾਂਟੋ,  ਸ੍ਰ: ਸੁਰਿੰਦਰ ਸਿੰਘ ਗਿੱਲ ਕਨੇਡਾ, ਸ੍ਰ: ਮੋਹਨ ਸਿੰਘ  ਕਨੇਡਾ ਪੰਜਾਬੀ ਦੇ ਲਿਖਾਰੀਆਂ ਨੂੰੇ ਸਨਮਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬੀ ਜੁਬਾਨ ਦਾ ਪੁਰੇ ਵਿਸ਼ਵ ਵਿੱਚ 12ਵਾਂ ਸਥਾਨ ਹੈ ਅਤੇ ਪੰਜਾਬੀ ਜੁਬਾਨ 150 ਮੁਲਕਾਂ ਵਿੱਚ ਬੋਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਈ ਮੁਲਕਾਂ ਵਿੱਚ ਪੰਜਾਬੀ ਜੁਬਾਨ ਦਾ ਖਾਸ ਮੁਕਾਮ ਹੈ। ਪਰੰਤੂ ਪੰਜਾਬੀ ਜੁਬਾਨ ਨੂੰ ਹੋਰ ਮੁਕਾਮ ਤੇ ਲੈ ਜਾਣ ਲਈ ਬਹੁਤ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬੀ ਜੁਬਾਨ ਦੀ ਪ੍ਰਫੂਲਤਾਂ ਲਈ ਪੰਜਾਬੀ ਮੈਗਜੀਨ ਅਤੇ ਅਖਬਾਰਾਂ ਆਦਿ ਪੜਨ ਵਿੱਚ ਰੂਚੀ ਲੈਣੀ ਚਾਹੀਦੀ ਹੈ। ਪਰੰਤੂ ਪੰਜਾਬੀਆਂ ਵਿੱਚ ਪੰਜਾਬੀ ਸਾਹਿਤ ਪੜਨ ਦੀ ਘੱਟਦੀ ਰੂਚੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜੁਬਾਨ ਤੇ ਸਭਿਆਚਾਰ ਵੀ ਗੁਲਾਮੀ ਦੇ ਦੌਰ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੇ ਨਾਂ ਤੇ ਜੋ ਅੱਜ ਟੀ.ਵੀ ਤੇ ਪੇਸਕਾਰੀ ਹੋ ਰਹੀਂ ਹੈ  ਉਹ ਸਾਡੇ ਲਈ ਸ਼ਰਮ ਵਾਲੀ ਗੱਲ ਹੈ ਅਤੇ ਪੰਜਾਬੀ ਸਭਿਆਚਾਰ ਤੇ ਕਲੰਕ ਹੈ ਮਾੜੀ ਪੇਸ਼ਕਾਰੀ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਇਸ ਮੌਕੇ ਪੰਜਾਬੀ ਯੂਨੀਵਰਸਿਟੀ ਵੱਲੋ ਮਾਂ ਬੋਲੀ ਪੰਜਾਬੀ ਅਤੇ ਪੰਜਾਬੀ ਸਭਿਆਚਾਰ ਪ੍ਰਤੀ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। 

ਸਮਾਗਮ ਵਿੱਚ ਡਾ. ਗੁਰਬਚਨ ਸਿੰਘ ਰਾਹੀ ਨੇ ਆਪਣੇ ਮੁੱਖ ਭਾਸਣ ਵਿੱਚ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਪ੍ਰਫੂਲਤਾ ਵਿਸ਼ੇ ਤੇ ਬੋਲਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਪ੍ਰਫੂਲਤਾ ਲਈ ਸਾਨੂੰ ਸਾਰਿਆਂ ਨੂੰ ਵਿਵਹਾਰਕ ਤੌਰ ਤੇ ਕੰਮ ਕਰਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸੋਚੀ ਸਮਝੀ ਸਾਜਿਸ ਤਹਿਤ ਖਤਮ ਕਰਨ ਦੀਆਂ ਵਿਊਤਾਂ ਬਣਾਈਆਂ ਜਾ ਰਹੀਆਂ ਹਨ ਪਰ ਇਸ ਨੂਂ ਕਦੇ ਖਤਮ ਨਹੀਂ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਵਿਗਿਆਨਿਕ ਲੀਹਾਂ ਤੇ ਪੜਾਉਣ ਅਤੇ ਪੜਨ ਦੀ ਲੋੜ ਹੈ ਸਾਨੂੰ ਪੰਜਾਬੀ ਪ੍ਰਤੀ ਸੂਚੇਤ ਰਹਿਣ ਦੀ ਲੋੜ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਉਘੇ ਸਹਿਤਕਾਰ ਜਸਵੰਤ ਸਿੰਘ ਨੇ ਵੀ ਪੰਜਾਬੀ ਭਾਸ਼ਾ ਨੂੰ ਆ ਰਹੀਆਂ ਚੁਣੋਤੀਆਂ ਦਾ ਟਾਕਰਾ ਕਰਨ ਲਈ ਸੱਦਾ ਦਿੱਤਾ।ਇਸ ਤੋਂ ਪਹਿਲਾ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਡਾ. ਬਲਬੀਰ ਕੌਰ ਨੇ ਸਿੱਖਿਆ ਮੰਤਰੀ ਪੰਜਾਬ ਅਤੇ ਪੰਜਾਬ ਦੇ ਕੋਨੋ-ਕੋਨੇ ਤੋਂ ਆਏ ਸਹਿਤਕਾਰਾਂ ਨੂੰ ਜੀ ਆਇਆ ਆਖਿਆ ਅਤੇ ਵਿਭਾਗ ਵੱਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬੀ ਸਪਤਾਹ ਦੇ ਸਮਾਗਮ ਇੱਕ ਮਹੀਨਾ ਚਲਣਗੇ ਅਤੇ ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਥਾਵਾਂ ਤੇ ਕਵੀ ਦਰਬਾਰ, ਕੁਇਜ ਮੁਕਾਬਲੇ, ਲੋਕ ਗਾਇਕੀ ਤੇ ਮੁਕਾਬਲੇ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ। ਇਸ ਮੌਕੇ ਵਿਸ਼ੇਸ ਸਕੱਤਰ ਉਚੇਰੀ ਸਿੱਖਿਆ ਸ੍ਰੀ ਜੀ.ਐਸ ਘੁੰਮਣ, ਚੰਡੀਗੜ੍ਹ ਦੀ ਸਾਬਕਾ ਮੇਅਰ ਸ੍ਰੀਮਤੀ ਹਰਜਿੰਦਰ ਕੌਰ, ਸ੍ਰ: ਨਿਰਪਿੰਦਰ ਸਿੰਘ ਰਤਨ, ਸ੍ਰ: ਗੁਰਨਾਮ ਸਿੰਘ ਬਿਜਲੀ, ਸ੍ਰ: ਮਨਮੋਹਨ ਸਿੰਘ ਦਾਓ, ਸ੍ਰ: ਜੋਗਿੰਦਰ ਸਿੰਘ ਸਲੈਚ ਪ੍ਰਧਾਨ ਅਕਾਲੀ ਜਥਾ ਸਹਿਰੀ, ਸ੍ਰੀ ਕਮਲਜੀਤ ਸਿੰਘ ਰੂਬੀ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਐਸ.ਏ.ਐਸ.ਨਗਰ, ਪ੍ਰੋ ਮੇਹਰ ਸਿੰਘ ਮੱਲ੍ਹੀ, ਡਾ. Îਮਨਮੋਹਨ ਸਿੰਘ ਸਹਿਗੱਲ, ਡਾ. ਇੰਦੂਬਾਲੀ, ਡਾ. ਦਰਸ਼ਨ ਸਿੰਘ ਅਰਸਟ, ਸ੍ਰੀ ਫੁੱਲ ਚੰਦ ਮਾਨਵ,  ਸ੍ਰ: ਸੁਰਜੀਤ ਮਰਜਾਰਾ, ਸ੍ਰੀ ਦੀਪਕ ਮਨਮੋਹਨ, ਭਾਸ਼ਾ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰੀ ਚੇਤਨ ਸਿੰਘ, ਡਿਪਟੀ ਡਾਇਰੈਕਟਰ ਵਿਸ਼ਵ ਕੀਰਤੀ, ਸ੍ਰੀ ਵੀਰਪਾਲ, ਮਨਜੀਤ ਕੌਰ, ਸਤਨਾਮ ਸਿੰਘ, ਬਲਜਿੰਦਰ ਕੌਰ (ਸਾਰੇ ਸਹਾਇਕ ਡਾਇਰੈਕਟਰ), ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ: ਮੇਵਾ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਲਲਿਤ ਘਈ, ਪ੍ਰਵੀਨ ਕੁਮਾਰ , ਭੁਪਿੰਦਰ ਪਾਲ ਸਿੰਘ, ਤੇਜਿੰਦਰ ਸਿੰਘ, ਸਤਨਾਮ ਸਿੰਘ (ਸਾਰੇ ਖੋਜ ਅਫ਼ਸਰ) , ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD