Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸੁਖਬੀਰ ਵਲੋਂ ਲੋਕ ਸਭਾ ਵਿਚ ਯੂ.ਪੀ.ਏ. ਸਰਕਾਰ ਨੂੰ ਚਲਦਾ ਕਰਨ ਦਾ ਸੱਦਾ,25 ਨਵੰਬਰ ਤੋਂ ਬਣਨਗੇ ਨੀਲੇ ਕਾਰਡ

ਨਹਿਰੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਅਗਲੇ ਬਜਟ ਵਿਚ ਪ੍ਰਾਜੈਕਟ ਨੂੰ ਮਿਲੇਗੀ ਪ੍ਰਵਾਨਗੀ,8 ਦਸੰਬਰ ਨੂੰ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਐਲਾਨਿਆ ਜਾਵੇਗਾ

Web Admin

Web Admin

5 ਦਰਿਆ ਨਿਊਜ਼

ਮੂਣਕ, ਛਾਜਲੀ, ਲਹਿਰਾਗਾਗਾ, ਖਨੌਰੀ (ਸੰਗਰੂਰ) , 22 Nov 2013

Last updated on: Nov 22, 2013, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਵਿਚ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੇ ਦੇਸ਼ ਨੂੰ ਮਹਿੰਗਾਈ, ਭ੍ਰਿਸ਼ਟਾਚਾਰ ਤੋਂ ਬਿਨ੍ਹਾਂ ਕੁਝ ਨਹੀਂ ਦਿੱਤਾ ਹੈ, ਜਿਸ ਕਰਕੇ ਦੇਸ਼ ਨੂੰ ਬਚਾਉਣ ਲਈ ਆਜਾਦੀ ਪਿੱਛੋਂ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਨੂੰ ਅਗਲੀਆਂ ਲੋਕ ਸਭਾ ਚੋਣਾਂ ਵਿਚ ਚਲਦਾ ਕਰ ਦਿੱਤਾ ਜਾਵੇ।ਅੱਜ ਇੱਥੇ ਸੰਗਰੂਰ ਜਿਲ੍ਹੇ ਵਿਚ 88 ਕਰੋੜ ਰੁਪੈ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਪਿੱਛੋਂ ਮੂਣਕ ਵਿਖੇ ਭਾਰੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਅਰਥਸ਼ਾਸ਼ਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਆਮ ਵਰਤੋਂ ਵਾਲੀਆਂ ਵਸਤਾਂ ਤੋਂ ਲੈ ਕੇ ਯੂਰੀਆ, ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹ ਦਿੱਤੇ ਹਨ। ਉਨ੍ਹਾਂ ਕਿਹਾ ਕਿ 'ਹਾਲਤ ਇਹ ਹੋ ਗਈ ਹੈ ਕਿ ਗੰਢੇ ਤੇਲ ਨਾਲੋਂ ਮਹਿੰਗੇ ਹੋ ਗਏ ਹਨ'।ਪੰਜਾਬ ਕਾਂਗਰਸ ਨੂੰ ਨਜ਼ਰੀਆ ਰਹਿਤ ਦੱਸਦਿਆਂ ਸ. ਬਾਦਲ ਨੇ ਕਿਹਾ ਕਿ 'ਮੈਂ ਆਪਣੀ ਊਰਜਾ ਪੰਜਾਬ ਦੇ ਵਿਕਾਸ ਲਈ ਵਰਤਦਾ ਹਾਂ ਜਦਕਿ ਪੰਜਾਬ ਦੇ ਕਾਂਗਰਸੀਆਂ ਕੋਲ ਸਾਨੂੰ ਸਬਕ ਦਿਖਾਉਣ ਦੇ ਦਾਅਵਿਆਂ 'ਤੇ ਜ਼ੋਰ ਲਾਉਣ ਤੋਂ ਬਿਨ੍ਹਾਂ ਕੋਈ ਕੰਮ ਨਹੀਂ'। ਉਨ੍ਹਾਂ ਕਿਹਾ ਕਿ 11000 ਕਰੋੜ ਦੀ ਲਾਗਤ ਵਾਲੇ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਉਦਘਟਾਨ 25 ਨਵੰਬਰ ਨੂੰ ਕੀਤਾ ਜਾ ਰਿਹਾ ਹੈ ਅਤੇ 8 ਦਸੰਬਰ ਨੂੰ ਰਾਜਪੁਰਾ ਥਰਮਲ ਪਲਾਂਟ ਦੇ ਉਦਘਾਟਨ ਪਿੱਛੋਂ ਪੰਜਾਬ ਦੇਸ਼ ਦਾ ਪਹਿਲਾ ਵਾਧੂ ਬਿਜਲੀ ਵਾਲਾ ਸੂਬਾ ਐਲਾਨ ਕਰ ਦਿੱਤਾ ਜਾਵੇਗਾ। 

ਸ. ਬਾਦਲ ਨੇ ਨਾਲ ਹੀ ਐਲਾਨ ਕੀਤਾ ਕਿ 25 ਨਵੰਬਰ ਤੋਂ ਸਾਰੇ ਜਿਲਿਆਂ ਵਿਚ ਨੀਲੇ ਕਾਰਡ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਪਹਿਲੀ ਦਸੰਬਰ ਤੋਂ ਇਕ ਰੁਪੈ ਕਿਲੋ ਆਟਾ ਦੇਣ ਦਾ ਕੰਮ ਸ਼ੁਰੂ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਸੰਗਰੂਰ, ਬਰਨਾਲਾ ਤੇ ਹੋਰਨਾਂ ਮਾਲਵਾ ਜਿਲਿਆਂ ਵਿਚ ਨਹਿਰੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਅਗਲੇ ਬਜਟ ਵਿਚ ਰਜਬਾਹਿਆਂ, ਸੂਇਆਂ ਦੇ ਨਵੀਨੀਕਰਨ ਤੇ ਸਿੰਚਾਈ ਸਮਰੱਥਾ 25 ਫੀਸਦੀ ਤੱਕ  ਵਧਾਉਣ  ਲਈ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਰੈਲੀ ਨੂੰ ਸੰਬੋਧਨ ਕਰਨ ਪਿੱਛੋਂ ਪ੍ਰੈਸ ਕਾਨਫਰੰਸ ਦੌਰਾਨ ਬਾਜਵਾ ਵਿਰੁੱਧ ਸ਼ਾਮਲਾਟ ਜ਼ਮੀਨ ਦੱਬਣ ਦੇ ਮਾਮਲੇ ਸਬੰਧੀ ਇਕ ਸਵਾਲ ਦਾ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਇਸ ਸਬੰਧੀ ਜਾਂਚ ਮਾਲ ਵਿਭਾਗ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਨਾਲ ਲੜ ਰਿਹਾ ਹੈ ਤੇ ਕੱਲ ਤੋਂ ਪਾਰਟੀ ਦੇ  ਵਿਧਾਨਕਾਰ ਤੇ ਅਹੁਦੇਦਾਰ ਦਿੱਲੀ ਵਿਚ ਚੋਣ ਪ੍ਰਚਾਰ ਆਰੰਭ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਚਾਰੇ ਉਮੀਦਵਾਰ ਮਜ਼ਬੂਤ ਸਥਿਤੀ ਵਿਚ ਹਨ। ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਬਾਰੇ ਸ. ਬਾਦਲ ਨੇ ਕਿਹਾ ਕਿ ਉਸਦਾ ਹਸ਼ਰ ਵੀ ਮਨਪ੍ਰੀਤ ਸਿੰਘ ਬਾਦਲ ਦੀ ਪੀ.ਪੀ.ਪੀ. ਵਰਗਾ ਹੋਵੇਗਾ। ਸਰਨਾ ਭਰਾਵਾਂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਕਾਂਗਰਸ ਨੂੰ ਸਮਰਥਨ ਦੇਣ ਦੇ ਐਲਾਨ ਬਾਰੇ ਸ. ਬਾਦਲ ਨੇ ਕਿਹਾ ਕਿ ਇਸ ਵਿਚ ਨਵਾਂ ਕੁਝ ਵੀ ਨਹੀਂ ਅਤੇ ਸਰਨਾ ਭਰਾ ਤਾਂ ਸ਼ੁਰੂ ਤੋਂ ਹੀ ਕਾਂਗਰਸ ਦੇ ਏਜੰਟ ਹਨ। 

ਸ. ਬਾਦਲ  ਨੇ ਅੱਜ ਖਨੌਰੀ, ਮੂਣਕ ਤੇ ਲਹਿਰਾਗਾਗਾ ਵਿਖੇ 100 ਫੀਸਦੀ ਸੀਵਰੇਜ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਇਨ੍ਹਾਂ ਤਿੰਨ੍ਹਾਂ ਸ਼ਹਿਰਾਂ ਵਿਖੇ (23.08+25.88+38.44) ਕੁਲ 87.04 ਕਿਲੋਮੀਟਰ ਲੰਮੀਆਂ ਸੀਵਰੇਜ ਲਾਇਨਾਂ ਵਿਛਾਉਣ ਅਤੇ ਕਰੀਬ 78 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ (3+3+4) ਕੁਲ 10 ਐਮ.ਐਲ.ਡੀ. ਸੀਵੇਜ਼ ਟਰੀਟਮੈਂਟ ਪਲਾਂਟਾਂ ਦਾ ਨੀਂਹ ਪੱਥਰ ਰੱਖੇ। ਇਸ ਤੋਂ ਇਲਾਵਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਦੀ ਵਿਸ਼ੇਸ਼ ਪਹਿਲਕਦਮੀ 'ਤੇ ਪਿੰਡ ਛਾਜਲੀ ਵਿਖੇ 19 ਕਰੋੜ ਰੁਪਏ ਦੀ ਲਾਗਤ ਨਾਲ ਲੋਕ ਨਿਰਮਾਣ ਵਿਭਾਗ ਵੱਲੋਂ ਸੁਨਾਮ-ਲਹਿਰਾ-ਜਾਖਲ ਸੜ੍ਹਕ ਉਪਰ ਨਵੇਂ ਉਸਾਰੇ ਗਏ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦਾ ਉਦਘਾਟਨ ਵੀ ਕੀਤਾ। 800 ਮੀਟਰ ਲੰਬਾ ਇਹ ਪੁਲ ਧੂਰੀ-ਜਾਖਲ ਰੇਲਵੇ ਲਾਇਨ ਉਪਰ ਕਰਾਸਿੰਗ 84-ਸੀ 'ਤੇ ਉਸਾਰਿਆ ਗਿਆ ਹੈ, ਜਿਸ ਕਾਰਨ ਇੱਥੇ ਬੇਰੋਕ ਆਵਾਜਾਈ ਬਹਾਲ ਹੋਣ ਨਾਲ ਲਹਿਰਾ-ਜਾਖਲ-ਸੁਨਾਮ-ਬੁਢਲਾਡਾ ਜਾਣ ਵਾਲੇ ਵਾਹਨਾਂ ਅਤੇ ਨੇੜਲੇ ਇਲਾਕਿਆਂ ਨੂੰ ਵੱਡੀ ਪੱਧਰ 'ਤੇ ਲਾਭ ਪੁੱਜੇਗਾ।

ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਜ ਸਭਾ ਮੈਂਬਰ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਦਾ ਤਜ਼ਰਬਾ ਤੇ ਸ. ਸੁਖਬੀਰ ਸਿੰਘ ਬਾਦਲ ਦੀ ਨਵੀਂ ਸੋਚ ਦੇ ਸੁਮੇਲ ਨਾਲ ਪੰਜਾਬ ਤੇਜ ਤਰੱਕੀ ਦੇ ਨਾਲ-ਨਾਲ ਸਮਾਜ ਭਲਾਈ ਦੇ ਖੇਤਰ ਵਿਚ ਲਾਮਿਸਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਦੱਸਣ ਕਿ ਉਨ੍ਹਾਂ ਪੰਜਾਬ ਲਈ ਕੀ ਕੀਤਾ ਹੈ? 

ਪੰਜਾਬ ਦੇ ਖਜ਼ਾਨੇ ਬਾਰੇ ਰੌਲਾ ਪਾਉਣ ਵਾਲੇ ਪੰਜਾਬ ਦੇ ਕਾਂਗਰਸੀਆਂ 'ਤੇ ਵਰਦਿਆਂ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਯੂ.ਪੀ.ਏ. ਸਰਕਾਰ ਵਲੋਂ ਪੰਜਾਬ ਨੂੰ ਕੇਂਦਰੀ ਗਰਾਂਟਾਂ ਦੇਣ ਵਿਚ ਵੱਡੀ ਵਿਤਕਰੇ ਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਜਿੱਥੇ ਬਿਹਾਰ ਨੂੰ 70 ਫੀਸਦੀ , ਯੂ.ਪੀ. ਨੂੰ 50 ਫੀਸਦੀ  ਤੇ ਉੰਤਰ ਪੂਰਬੀ ਰਾਜਾਂ ਨੂੰ ਕੇਂਦਰੀ ਗਰਾਂਟਾਂ ਵਿਚੋਂ 90 ਫੀਸਦੀ ਹਿੱਸਾ ਦਿੱਤਾ ਜਾ ਰਿਹਾ ਹੈ, ਉੱਥੇ ਪੰਜਾਬ ਨੂੰ ਸਿਰਫ 19 ਫੀਸਦੀ ਗਰਾਂਟ ਹੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਘੱਟੋ ਘੱਟ 50 ਫੀਸਦੀ ਗਰਾਂਟ ਦਿੱਤੀ ਜਾਵੇ।ਇਸ ਤੋਂ ਪਹਿਲਾਂ ਹਲਕਾ ਲਹਿਰਾ ਦੇ ਇੰਚਾਰਜ ਸ. ਸੁਖਵੰਤ ਸਿੰਘ ਸਰਾਉ ਨੇ ਸ. ਬਾਦਲ ਅਤੇ ਸ. ਢੀਂਡਸਾ ਨੂੰ ਜੀ ਆਇਆਂ ਆਖਦਿਆਂ ਹਲਕੇ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਤੋਂ ਉੱਪ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਮੰਗ ਰੱਖੀ ਕਿ ਹਲਕਾ ਲਹਿਰਾ ਵਿਖੇ ਖੇਤੀਬਾੜੀ ਲਈ ਪਾਣੀ ਮਾੜਾ ਹੋਣ ਕਾਰਨ ਇੱਥੇ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਸ ਸਬੰਧੀ ਜਮੀਨਦੋਜ਼ ਪਾਇਪਾਂ ਪਾਉਣ ਸਮੇਤ ਹਲਕੇ ਦੇ ਸਕੂਲਾਂ 'ਚ ਅਧਿਆਪਕਾਂ ਦੀ ਘਾਟ, ਡਾਕਟਰਾਂ ਦੀ ਕਮੀ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਦੀ ਮੰਗ ਕੀਤੀ, ਇਸ ਤੋਂ ਬਿਨ੍ਹਾਂ ਲਹਿਰਾਗਾਗਾ ਵਿਖੇ ਪੱਕੀ ਮੰਡੀ ਬਣਾਈ ਜਾਵੇ। ਇਸ ਦੌਰਾਨ ਸ. ਸਰਾਉ ਅਤੇ ਹੋਰ ਆਗੂਆਂ ਨੇ ਲਹਿਰਾ ਹਲਕੇ ਵੱਲੋਂ ਉਪ ਮੁੱਖ ਮੰਤਰੀ ਸ. ਬਾਦਲ ਅਤੇ ਸ. ਢੀਂਡਸਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ।ਇਸ ਮੌਕੇ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਣਸ, ਹਲਕਾ ਲਹਿਰਾ ਦੇ ਇੰਚਾਰਜ ਸ. ਸੁਖਵੰਤ ਸਿੰਘ ਸਰਾਉ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਸ. ਰਾਮਪਾਲ ਸਿੰਘ ਬਹਿਣੀਵਾਲ ਮੌਜੂਦ ਸਨ। 

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD