Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਂ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਮੁਲਕ ਦੇ ਸਿਆਸੀ ਨਕਸ਼ੇ ਤੋਂ ਕਾਂਗਰਸ ਦੇ ਮੁਕੰਮਲ ਸਫਾਏ ਦਾ ਸੁਨੇਹਾਂ ਹੋਣਗੇ- ਸੁਖਬੀਰ ਬਾਦਲ

Web Admin

Web Admin

5 ਦਰਿਆ ਨਿਊਜ਼

ਬਠਿੰਡਾ , 23 Nov 2013

Last updated on: Nov 23, 2013, 00:00 IST

ਉਪ ਮੁਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੇ ਪੰਜ ਰਾਜਾਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਮੁਲਕ ਦੇ ਸਿਆਸੀ ਨਕਸ਼ੇ ਤੋਂ ਕਾਂਗਰਸ ਪਾਰਟੀ ਦੇ ਮੁਕੰਮਲ ਸਫਾਏ ਦਾ ਸੁਨੇਹਾਂ ਹੋਣਗੇ।ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਕਲਾਂ ਵਿਖੇ ਸ. ਬਾਦਲ ਅਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਉਣ ਵਾਲੀਆਂ ਪਾਰਲੀਮਾਨੀ ਚੋਣਾਂ ਦੇ ਨਤੀਜੇ ਇਤਿਹਾਸਕ ਹੋਣਗੇ ਅਤੇ ਇਨ੍ਹਾਂ ਵਿੱਚ ਕਾਂਗਰਸ ਪਾਰਟੀ ਨੂੰ ਪੂਰੇ ਮੁਲਕ ਵਿੱਚੋਂ 100 ਤੋਂ ਵੀ ਘੱਟ ਸੀਟਾਂ ਮਿਲਣਗੀਆਂ। ਸ. ਬਾਦਲ ਨੇ ਨਾਲ ਹੀ ਕਿਹਾ ਕਿ ਪੰਜਾਬ ਦੀਆਂ 13 ਦੀਆਂ 13 ਪਾਰਲੀਮਾਨੀ ਸੀਟਾਂ ਉੱਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਜਿੱਤ ਪ੍ਰਾਪਤ ਕਰੇਗਾ ਕਿਉੰਕਿ ਸੂਬੇ ਦੇ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸੱਤਾਂ ਸਾਲਾਂ ਦੌਰਾਨ ਪੰਜਾਬ ਅੰਦਰ ਕਰਵਾਏ ਜਾ ਰਹੇ ਵਿਕਾਸ ਨੂੰ ਪ੍ਰਤੱਖ ਰੂਪ ਵਿੱਚ ਵੇਖਿਆ ਹੈ।ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਨੂੰ ਮੁਲਕ ਦੀ ਆਰਥਿਕਤਾ ਨੂੰ ਪੂਰੀ ਤਰ੍ਹਾਂ ਡਾਵਾਂਡੋਲ ਕਰਨ ਲਈ ਜ਼ਿੰਮੇਵਾਰ ਕਰਾਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਮੁਲਕ ਦੀ ਆਰਥਿਕਤਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ ਅਤੇ ਇਸ ਕੇਂਦਰ ਸਰਕਾਰ ਨੇ ਮੁਲਕ ਦੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ। ਉਨ੍ਹਾਂ ਕਿਹਾ ਕਿ ,'' ਮੁਲਕ ਦੇ ਲੋਕ ਕੇਂਦਰ ਦੀ ਇਸ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਤੇ ਉਹ ਮੁਲਕ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਨੂੰ ਆਉਂਦੀਆਂ ਪਾਰਲੀਮਾਨੀ ਚੋਣਾਂ ਵਿੱਚ ਕਰੜੀ ਹਾਰ ਦੇਣ ਲਈ ਮਨ ਬਣਾਈ ਬੈਠੇ ਹਨ।''

ਬਾਦਲ ਨੇ ਕਿਹਾ ਕਿ 25 ਨਵੰਬਰ 2013 ਨੂੰ 600 ਮੈਗਾਵਾਟ ਪੈਦਾਵਾਰ ਵਾਲੇ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ ਦੇ ਉਦਘਾਟਨ ਨਾਲ ਪੰਜਾਬ ਵਿੱਚ ਬਿਜਲੀ ਦੀ ਪੈਦਾਵਾਰ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਅਗਲੇ ਮਹੀਨੇ ਪੰਜਾਬ ਪਾਵਰ ਸਰਪਲੱਸ ਸਟੇਟ ਬਣ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਵਾਧੂ ਬਿਜਲੀ ਦੀ ਪੈਦਾਵਾਰ ਸੂਬੇ ਦੀ ਆਰਥਿਕਤਾ ਨੂੰ ਹੋਰ ਵੀ ਮਜਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਇਹ ਆਧੂਨਿਕ ਤਕਨੀਕ ਨਾਲ ਬਣਿਆ ਥਰਮਲ ਪਾਵਰ ਪਲਾਂਟ ਆਪਣੀ ਕਿਸਮ ਦਾ ਮੁਲਕ ਦਾ ਪਹਿਲਾ ਪ੍ਰਾਜੈਕਟ ਹੈ ਜੋ ਪ੍ਰਦੂਸ਼ਣ ਰਹਿਤ ਹੋਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਪੰਜਾਬ ਪੁਲੀਸ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਨਸ਼ਿਆਂ ਦੀ ਤਸਕਰੀ ਜਾਂ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸੰਗਤ ਦਰਸ਼ਨ ਪ੍ਰੋਗਰਾਮਾ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਨਗਰ ਕੌਂਸਲ ਮੌੜ ਦੇ ਵੱਖ-ਵੱਖ ਵਾਰਡਾਂ ਦੇ ਸੀਵਰੇਜ, ਗਲੀਆਂ ਨਾਲੀਆਂ ਪੱਕੀਆਂ ਕਰਨ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਕੰਮ ਬਹੁਤ ਜਲਦ ਮੁਕੰਮਲ ਕਰ ਦਿੱਤੇ ਜਾਣਗੇ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਸਿੰਚਾਈ ਮੰਤਰੀ ਪੰਜਾਬ ਸ. ਜਨਮੇਜਾ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ। 

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD