Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਕੇ.ਪੀ ਸਾਹਿਬ ਪਾਰਲੀਮੈਂਟ 'ਚ ਗਰੀਬਾਂ ਲਈ ਪੀਣ ਵਾਲੇ ਪਾਣੀ ਵਾਸਤੇ ਹੀ ਹਾਅ ਦਾ ਨਾਆਰਾ ਮਾਰ ਦੇਵੋ- ਸੰਤ ਸੀਚੇਵਾਲ

Web Admin

Web Admin

5 ਦਰਿਆ ਨਿਊਜ਼

ਸੀਚੇਵਾਲ , 23 Nov 2013

ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੈਂਬਰ ਪਾਰਲੀਮੈਂਟ ਸ਼੍ਰੀ ਮਹਿੰਦਰ ਸਿੰਘ ਕੇ.ਪੀ ਨੂੰ ਜ਼ੋਰਦਾਰ ਅਪੀਲ ਕਰਦਿਆ ਕਿਹਾ ਕਿ ਲੋਕ ਸਭਾ ਦੀ ਮਿਆਦ ਪੁਰੀ ਹੋਣ ਵਾਲੀ ਹੈ ਹੋਰ ਨਹੀਂ ਤਾਂ ਗਰੀਬਾਂ ਵਾਸਤੇ ਪੀਣ ਵਾਲੇ ਪਾਣੀ ਵਾਸਤੇ ਹੀ ਹਾਅ ਦਾ ਨਾਆਰਾ ਮਾਰ ਦੇਵੋ। ਸੰਤ ਸੀਚੇਵਾਲ ਤਿੰਨ ਦਿਨਾ ਖੇਡ ਮੇਲੇ ਦੇ ਆਖਰੀ ਦਿਨ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ।ਨਿਰਮਲ ਕੁਟੀਆ ਸੀਚੇਵਾਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਖੇਡ ਮੇਲੇ ਦੇ ਸਮਾਪਤੀ ਸਮਰੋਹ 'ਚ ਇਨਾਮਾਂ ਦੀ ਵੰਡ ਕਰਨ ਲਈ ਆਏ ਮੈਂਬਰ ਪਾਰਲੀਮੈਂਟ ਮਹਿੰਦਰ ਸਿੰਘ ਕੇ.ਪੀ ਉਚੇਚੇ ਤੌਰ 'ਤੇ ਆਏ ਹੋਏ ਸਨ।ਸੰਤ ਸੀਚੇਵਾਲ ਨੇ ਚਿੰਤਾ ਜ਼ਾਹਿਰ ਕਰਦਿਆ ਕਿਹਾ ਜਿਹੜਾ ਗਰੀਬ ਆਦਮੀ 35 ਰੁਪੈ ਕਿਲੋ ਦੁੱਧ ਨਹੀਂ ਲੈ ਸਕਦਾ ਉਹ ਭਲਾ 20 ਰੂਪੈ ਲੀਟਰ ਵਿਕਦਾ ਪਾਣੀ ਕਿਵੇਂ ਲੈਕੇ ਪੀ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਪਾਣੀਆਂ ਦੀ ਹਾਲਤ ਬੜੀ ਨਾਜ਼ੁਕ ਬਣੀ ਹੋਈ ਹੈ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼੍ਰੀ ਮਹਿੰਦਰ ਸਿੰਘ ਕੇ.ਪੀ ਨੂੰ ਯਾਦ ਕਰਵਾਉਂਦਿਆ ਕਿਹਾ ਕਿ ਜਦੋਂ 2009 'ਚ ਉਹ ਕਾਂਗਰਸ ਦੇ ਉਮੀਦਵਾਰ ਬਣੇ ਸਨ ਤਾਂ ਉਨ੍ਹਾਂ ਨੇ ਚੇਤਨਾ ਮਾਰਚ ਦੌਰਾਨ ਕਾਲਾ ਸੰਘਿਆ ਡਰੇਨ 'ਤੇ ਲੋਕਾਂ ਨਾਲ ਵਾਆਦਾ ਕੀਤਾ ਸੀ ਕਿ ਜੇ ਉਹ ਜਿੱਤ ਗਏ ਤਾਂ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਵਾ ਦੇਣਗੇ।ਇਹ ਮਸਲਾ ਪਾਰਲੀਮੈਂਟ 'ਚ ਉਠਾਉਣ ਦਾ ਵੀ ਵਾਆਦਾ ਕੀਤਾ ਸੀ।ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਵੋਟਾਂ ਮੁੜ ਆਉਣ ਵਾਲੀਆਂ ਹਨ ਪਰ ਕਾਲਾ ਸੰਘਿਆ ਡਰੇਨ ਦਾ ਮਾਮਲਾ ਹੱਲ ਨਹੀਂ ਹੋਇਆ।ਸੰਤ ਸੀਚੇਵਾਲ ਨੇ ਕਿਹਾ ਇਸ ਡਰੇਨ ਕੰਢੇ ਵੱਸਦੇ ਲੋਕ ਅੱਜ ਵੀ ਕੈਂਸਰ ,ਕਾਲਾ ਪੀਲੀਆ ਤੇ ਹੋਰ ਜਾਨ ਲੇਵਾ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਹੱਕ ਬਣਦਾ ਹੈ ਕਿ ਜਿਹੜੇ ਵਾਆਦੇ ਉਨ੍ਹਾਂ ਨਾਲ ਕੀਤੇ ਗਏ ਸਨ ਜਿੱਤਣ ਤੋਂ ਬਾਆਦ ਉਹ ਪੂਰੇ ਕੀਤੇ ਗਏ ਹਨ ਕਿ ਨਹੀਂ।ਉਨ੍ਹਾਂ ਕਿਹਾ ਕਿ ਸਾਫ ਸੁਥਰੇ ਪਾਣੀ ਦਾ ਮਾਮਲਾ ਲੋਕਾਂ ਦੇ ਜੀਵਨ ਨਾਲ ਜੁੜਿਆ ਹੋਇਆ ਹੈ।

ਸੰਤ ਸੀਚੇਵਾਲ ਨੇ ਇੱਥੋਂ ਤੱਕ ਵੀ ਕਿਹਾ ਕਿ ਜੇ ਵੋਟਰ ਹੀ ਗੰਦੇ ਪਾਣੀਆਂ ਨਾਲ ਮਰਦੇ ਰਹੇ ਤਾਂ ਫਿਰ ਰਾਜਸੀ ਪਾਰਟੀ ਕਿੰਨ੍ਹਾਂ 'ਤੇ ਰਾਜ ਕਰਨਗੀਆਂ।ਉਨ੍ਹਾਂ ਕਿਹਾ ਕਿ ਜੇ ਕੁਝ ਹੋਰ ਨਹੀਂ ਵੀ ਹੁੰਦਾ ਪੀਣ ਵਾਲੇ ਪਾਣੀ ਹੀ ਬਚਾਅ ਦੇਵੋ।ਉਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਉਹ ਲੋਕਾਂ ਨੂੰ ਅਪੀਲ ਕਰਨਗੇ ਕਿ ਉਸ ਆਗੂ ਦੀ ਹਮਾਇਤ ਕਰਨ ਜਿਹੜਾ ਆਗੂ ਪੀਣ ਵਾਲੇ ਪਾਣੀ ਦੇ ਮਸਲਿਆਂ ਨੂੰ ਹੱਲ ਕਰਵਾਏਗਾ।ਉਨ੍ਹਾਂ ਕਿਹਾ ਕਿ ਲੋਕ  ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਹੋ ਰਹੇ ਹਨ।ਇਸ ਦਾ ਅਸਰ ਆਉਣ ਵਾਲੀਆਂ ਚੋਣਾਂ 'ਚ ਦੇਖਣ ਨੂੰ ਮਿਲਣ ਦੀਆਂ ਪੂਰੀਆਂ ਸੰਭਾਵਨਾਵਾਂ ਬਣਦੀਆਂ ਜਾ ਰਹੀਆ ਹਨ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD