Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਜੀਠੀਆ ਵੱਲੋਂ ਅੰਮ੍ਰਿਤਸਰ ਵਿਖੇ ਕੈਪੀਟਲ ਲੋਕਲ ਏਰੀਆ ਬੈਂਕ ਦੀ ਨਵੀਂ ਸ਼ਾਖਾ ਦਾ ਉਦਘਾਟਨ

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 24 Nov 2013

Last updated on: Nov 24, 2013, 00:00 IST

ਅੱਜ ਅੰਮ੍ਰਿਤਸਰ ਵਿਖੇ ਕੈਪੀਟਲ ਲੋਕਲ ਏਰੀਆ ਬੈਂਕ ਦਾ ਉਦਘਾਟਨੀ ਸਮਾਰੋਹ ਉਸ ਸਮੇਂ ਹੋਰ ਵੀ ਯਾਦਗਾਰੀ ਤੇ ਖੁਸ਼ਗਵਾਰ ਹੋ ਗਿਆ ਜਦੋਂ ਉਦਘਾਟਨ ਸਮੇਂ ਪੰਜਾਬ ਦੇ ਲੋਕ ਸੰਪਰਕ ਮੰਤਰੀ  ਬਿਕਰਮ ਸਿੰਘ ਮਜੀਠੀਆ ਨਾਲ ਕਾਂਗਰਸ ਦੇ ਸਾਬਕਾ ਮੰਤਰੀ ਸ. ਅਮਰਜੀਤ ਸਿੰਘ ਸਮਰਾ, ਪ੍ਰਮੁੱਖ ਕਾਂਗਰਸੀ ਆਗੂ ਵੀ ਆ ਗਏ। ਬੈਂਕ ਦੇ ਉਦਘਾਟਨ ਤੋਂ ਬਾਅਦ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਕਾਂਗਰਸ ਦੇ ਸਾਬਕਾ ਮੰਤਰੀ ਸ. ਅਮਰਜੀਤ ਸਿੰਘ ਸਮਰਾ, ਕਾਂਗਰਸੀ ਵਿਧਾਨਕਾਰ ਸ੍ਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੇਂਦਰੀ ਮੰਤਰੀ ਸ੍ਰੀ ਰਘੁਨੰਦਨ ਲਾਲ ਭਾਟੀਆ, ਸਾਬਕਾ ਵਿਧਾਇਕ ਸ. ਜਸਬੀਰ ਸਿੰਘ ਡਿੰਪਾ ਤੇ ਹੋਰ ਪ੍ਰਮੁੱਖ ਕਾਂਗਰਸੀ ਵਿਧਾਇਕਾਂ ਨੇ ਇਕੱਠਿਆਂ ਚਾਹ ਦਾ ਪਿਆਲਾ ਪੀਤਾ ਅਤੇ ਆਪਸੀ ਵਿਚਾਰਾਂ ਦੀ ਸਾਂਝ ਪਾਈ। ਸੱਤਾ ਧਿਰ ਅਤੇ ਵਿਰੋਧੀ ਧਿਰ ਵੱਲੋਂ ਜਿਸ ਪਿਆਰ ਅਤੇ ਸਦਭਾਵਨਾਂ ਨਾਲ ਸਾਂਝੇ ਤੌਰ 'ਤੇ ਇਸ ਬੈਂਕ ਦਾ ਉਦਘਾਟਨ ਕੀਤਾ ਗਿਆ ਉਸ ਤੋਂ ਮੀਡੀਆ ਅਤੇ ਹਾਜ਼ਰ ਲੋਕ ਵੀ ਹੈਰਾਨ ਸਨ।

ਇਸ ਮੌਕੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਕੈਪੀਟਲ ਲੋਕਲ ਏਰੀਆ ਬੈਂਕ ਦੀ ਅੰਮ੍ਰਿਤਸਰ ਬ੍ਰਾਂਚ ਦਾ ਉਦਘਾਟਨ ਕਰਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਸ. ਮਜੀਠੀਆ ਨੇ ਕਿਹਾ ਕਿ ਉਹ ਸ. ਅਮਰਜੀਤ ਸਿੰਘ ਸਮਰਾ ਦਾ ਉਹ ਬਹੁਤ ਸਤਿਕਾਰ ਕਰਦੇ ਹਨ ਅਤੇ ਸਮਰਾ ਸਾਹਿਬ ਵੱਲੋਂ ਦਿੱਤੇ ਉਦਘਾਟਨ ਦੇ ਸੱਦੇ ਨੂੰ ਉਹ ਮੋੜ ਨਹੀਂ ਸੀ ਸਕਦੇ। ਸ. ਮਜੀਠੀਆ ਨੇ ਕਿਹਾ ਕਿ ਬੈਂਕ ਦੇ ਉਦਘਾਟਨ ਮੌਕੇ ਕਾਂਗਰਸ ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਦਾ ਇਕੱਠਿਆਂ ਸ਼ਾਮਲ ਹੋਣਾ ਇੱਕ ਸ਼ੁਭ ਸ਼ਗਨ ਹੈ ਅਤੇ ਇਸ ਨਾਲ ਰਾਜਨੀਤੀਵਾਨਾਂ 'ਚ ਆਪਸੀ ਪਿਆਰ ਤੇ ਸਦਭਾਵਨਾ ਵਧੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜਿਕ ਕਾਰਜਾਂ ਵਿੱਚ ਸਾਰਿਆਂ ਦੇ ਸਾਂਝੇ ਯਤਨਾਂ ਦੀ ਲੋੜ ਹੁੰਦੀ ਹੈ ਅਤੇ ਅਜਿਹੇ ਸਾਂਝੇ ਯਤਨ ਹਮੇਸ਼ਾਂ ਹੀ ਚੰਗੇ ਨਤੀਜੇ ਸਾਹਮਣੇ ਲਿਆਉਂਦੇ ਹਨ। ਸ. ਮਜੀਠੀਆ ਨੇ ਕਿਹਾ ਕਿ ਜਿਸ ਤਰਾਂ ਦੇ ਸਦਭਾਵਨਾਂ ਭਰੇ ਮਾਹੌਲ ਵਿੱਚ ਇਸ ਬੈਂਕ ਦੀ ਸ਼ੁਰੂਆਤ ਹੋਈ ਹੈ, ਕਿਹਾ ਜਾ ਸਕਦਾ ਹੈ ਕਿ ਇਹ ਬੈਂਕ ਕਾਮਯਾਬੀ ਦੀਆਂ ਨਵੀਆਂ ਮੰਜ਼ਿਲਾਂ ਨੂੰ ਛੂਹੇਗੀ।

ਇਸ ਮੌਕੇ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਕੈਪੀਟਲ ਲੋਕਲ ਏਰੀਆ ਬੈਂਕ ਨੇ ਅੰਮ੍ਰਿਤਸਰ 'ਚ ਆਪਣੀ ਸ਼ਾਖਾ ਖੋਲ੍ਹੀ ਹੈ। ਉਨ੍ਹਾਂ ਕਿਹਾ ਕਿ 14 ਸਾਲ ਪਹਿਲਾਂ ਪੰਜਾਬ ਦੇ ਦੁਆਬਾ ਖੇਤਰ ਤੋਂ ਸ਼ੁਰੂ ਹੋਈ ਇਸ ਬੈਂਕ ਨੇ ਜਿਥੇ ਸ਼ਹਿਰੀ ਲੋਕਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਹਨ ਉਥੇ ਇਸ ਬੈਂਕ ਨੇ ਪੇਂਡੂ ਇਲਾਕਿਆਂ ਵਿੱਚ ਵੀ ਆਪਣੀਆਂ ਬੇਮਿਸਾਲ ਬੈਂਕਿੰਗ ਸਹੂਲਤਾਂ ਦਿੱਤੀਆਂ ਹਨ। 

ਇਸ ਮੌਕੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਸ. ਸਰਵਜੀਤ ਸਿੰਘ ਸਮਰਾ ਨੇ ਦੱਸਿਆ ਕਿ ਕੈਪੀਟਲ ਲੋਕਲ ਏਰੀਆ ਬੈਂਕ ਨੇ ਆਪਣਾ ਕਾਰੋਬਾਰ 14 ਜਨਵਰੀ 2000 ਨੂੰ ਸ਼ੁਰੂ ਕੀਤਾ ਸੀ ਅਤੇ ਪਿਛਲੇ 14 ਸਾਲਾਂ ਤੋਂ ਇਸ ਬੈਂਕ ਵੱਲੋਂ ਪੰਜਾਬ ਦੇ ਦੁਆਬਾ ਖੇਤਰ 'ਚ ਬੈਂਕਿੰਗ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਬੈਂਕ ਨੇ ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਵੀ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ। ਸ. ਸਮਰਾ ਨੇ ਕਿਹਾ ਕਿ ਅੰਮ੍ਰਿਤਸਰ ਦੀ ਇਸ ਬ੍ਰਾਂਚ ਸਮੇਤ ਬੈਂਕ ਦੀਆਂ 31 ਬਰਾਚਾਂ ਪੰਜਾਬ ਵਿੱਚ ਕੰਮ ਕਰ ਰਹੀਆਂ ਅਤੇ 2,37,000 ਬੈਂਕ ਦੇ ਗ੍ਰਾਹਕ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਬੈਂਕ ਦਾ ਕੁੱਲ ਕਾਰੋਬਾਰ 1800 ਕਰੋੜ ਰੁਪਏ ਨੂੰ ਪਾਰ ਕਰ ਚੁੱਕਾ ਹੈ। ਉਨ੍ਹਾਂ ਕਿਹਾ ਛੇਤੀ ਹੀ ਬੈਂਕ ਵੱਲੋਂ ਪਿੰਡਾਂ ਵਿੱਚ ਵੀ ਆਪਣੀਆਂ ਸ਼ਾਖਾਵਾਂ ਵਧਾਈਆਂ ਜਾਣਗੀਆਂ।ਇਸ ਮੌਕੇ ਮੇਅਰ ਅੰਮ੍ਰਿਤਸਰ ਸ੍ਰੀ ਬਖਸ਼ੀ ਰਾਮ ਅਰੋੜਾ, ਕਾਂਗਰਸੀ ਵਿਧਾਨਕਾਰ ਸ੍ਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੇਂਦਰੀ ਮੰਤਰੀ ਸ੍ਰੀ ਰਘੁਨੰਦਨ ਲਾਲ ਭਾਟੀਆ, ਸਾਬਕਾ ਵਿਧਾਇਕ ਸ. ਜਸਬੀਰ ਸਿੰਘ ਡਿੰਪਾ, ਬੈਂਕ ਦੇ ਅਧਿਕਾਰੀ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਹਾਜ਼ਰ ਸਨ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD