Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਕਾਸ ਦੇ ਨਾਂਅ ਤੇ ਦਿੱਲੀ ਦੀ ਕਾਂਗਰਸ ਸਰਕਾਰ ਨੇ ਸਿਰਫ ਮਹਿੰਗਾਈ ਤੇ ਭ੍ਰਿਸ਼ਟਾਚਾਰ ਚ ਵਾਧਾ ਕੀਤਾ-ਮਨਜੀਤ ਸਿੰਘ ਜੀ.ਕੇ

ਹਰਮੀਤ ਸਿੰਘ ਕਾਲਕਾ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ-ਪ੍ਰੋ. ਚੰਦੂਮਾਜਰਾ, ਬਰਾੜ

ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਦੇ ਹੱਕ 'ਚ ਇਕ ਮੀਟਿੰਗ ਦੌਰਾਨ ਚੋਣ ਪ੍ਰਚਾਰ ਲਈ ਰਣਨੀਤੀ ਤਿਆਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਸੂਬੇ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ. ਚਰਨਜੀਤ ਸਿੰਘ ਬਰਾੜ।

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ/ਨਵੀਂ ਦਿੱਲੀ , 26 Nov 2013

Last updated on: Nov 26, 2013, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਸੂਬੇ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੇ ਅੱਜ ਇਥੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਅਤੇ ਦਿੱਲੀ ਦੀ ਸਰਕਾਰ ਨੇ ਆਪਸੀ ਮਿਲੀ ਭੁਗਤ ਦੇ ਚੱਲਦਿਆਂ ਦਿੱਲੀ ਦੇ ਵਿਕਾਸ ਦੇ ਨਾਂਅ 'ਤੇ ਸਿਰਫ ਮਹਿੰਗਾਈ ਤੇ ਭ੍ਰਿਸ਼ਟਾਚਾਰ 'ਚ ਹੀ ਵਾਧਾ ਕੀਤਾ ਹੈ।ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਸ. ਹਰਮੀਤ ਸਿੰਘ ਕਾਲਕਾ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਸ. ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਦਿੱਲੀ 'ਚ ਕਾਂਗਰਸ ਦੇ 15 ਸਾਲਾਂ ਦੇ ਰਾਜ ਦੇ ਬਾਵਜੂਦ ਦਿੱਲੀ ਜਿੱਥੇ ਅਜੇ ਵੀ ਬਿਜਲੀ, ਪਾਣੀ, ਆਵਾਜਾਈ ਤੇ ਸਾਫ-ਸਫਾਈ ਵਰਗੀਆਂ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੀ ਹੈ ਉਥੇ ਕਾਂਗਰਸੀ ਆਗੂਆਂ ਦੀ ਮਿਲੀਭੁਗਤ ਕਾਰਨ ਦਿੱਲੀ ਦੇ ਲੋਕਾਂ ਨੂੰ ਬਿਜਲੀ-ਪਾਣੀ ਲਈ ਕਈ ਗੁਣਾ ਵੱਧ ਮੁੱਲ ਤਾਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਂਅ 'ਤੇ ਦਿੱਲੀ ਦੀ ਸਤ੍ਹਾ 'ਤੇ ਵਾਰ-ਵਾਰ ਕਾਬਜ਼ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਦਿੱਲੀ ਦੇ ਲੋਕਾਂ ਵੱਲੋਂ ਪ੍ਰਗਟਾਏ ਭਰੋਸੇ ਨਾਲ ਵਿਸ਼ਵਾਸਘਾਤ ਕਰਦਿਆਂ ਮਹਿੰਗਾਈ ਤੇ ਭ੍ਰਿਸ਼ਟਾਚਾਰ ਦੇ ਨਵੇਂ ਕੀਰਤੀਮਾਨ ਸਥਾਪਤ ਕਰ ਦਿੱਤੇ। ਸ. ਜੀ.ਕੇ. ਨੇ ਕਿਹਾ ਕਿ ਹੁਣ ਸਿਰਫ ਦਿੱਲੀ 'ਚ ਹੀ ਨਹੀਂ ਬਲਕਿ ਪੂਰੇ ਦੇਸ਼ 'ਚ ਕਾਂਗਰਸ ਵਿਰੁੱਧ ਹਨ੍ਹੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਅਕਾਲੀ-ਭਾਜਪਾ ਦੀ ਗਠਜੋੜ ਸਰਕਾਰ ਬਨਣਾ ਤੈਅ ਹੈ ਅਤੇ ਸਤਾ 'ਚ ਆਉਂਦਿਆਂ ਹੀ ਜਿੱਥੇ ਅਕਾਲੀ-ਭਾਜਪਾ ਸਰਕਾਰ ਕਾਂਗਰਸ ਦੀਆਂ ਸਾਰੀਆਂ ਲੋਕ ਮਾਰੂ ਨੀਤੀਆਂ 'ਤੇ ਮੁਕੰਮਲ ਰੋਕ ਲਗਾ ਦੇਵੇਗੀ ਉਥੇ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਘੋਟਾਲਿਆਂ ਦਾ ਵੀ ਹਿਸਾਬ ਲਿਆ ਜਾਵੇਗਾ।

ਇਸ ਮੌਕੇ ਸ. ਕਾਲਕਾ ਦੇ ਹੱਕ 'ਚ ਚੋਣ ਪ੍ਰਚਾਰ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਸ. ਚਰਨਜੀਤ ਸਿੰਘ ਬਰਾੜ ਨੇ ਦਾਅਵਾ ਕੀਤਾ ਕਿ ਹਲਕੇ 'ਚ ਵਿਚਰਨ 'ਤੇ ਇਹ ਸਾਫ ਲੱਗਣ ਲੱਗ ਪਿਆ ਹੈ ਕਿ ਅਕਾਲੀ-ਭਾਜਪਾ ਉਮੀਦਵਾਰ ਸ. ਹਰਮੀਤ ਸਿੰਘ ਕਾਲਕਾ ਇਹ ਚੋਣ ਵੱਡੇ ਫਰਕ ਨਾਲ ਜਿੱਤਣਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਦਿੱਲੀ ਦੇ ਲੋਕ ਇੰਨੇ ਜਾਗਰੂਕ ਹਨ ਕਿ ਉਨ੍ਹਾਂ ਨੂੰ ਕੁਝ ਕਹਿਣ ਦੀ ਲੋੜ ਹੀ ਨਹੀਂ ਪੈ ਰਹੀ। ਉਨ੍ਹਾਂ ਕਿਹਾ ਕਿ ਪ੍ਰਚਾਰ ਦੌਰਾਨ ਜਦੋਂ ਉਹ ਲੋਕਾਂ ਤੱਕ ਪਹੁੰਚ ਕਰਦੇ ਹਨ ਤਾਂ ਲੋਕ ਅੱਗੋਂ ਉਨ੍ਹਾਂ ਨੂੰ ਕਾਂਗਰਸ ਦਾ ਮੁਕੰਮਲ ਸਫਾਇਆ ਕਰਨ ਦੀ ਹੱਲਾਸ਼ੇਰੀ ਦਿੰਦੇ ਹਨ। ਇਸ ਮੌਕੇ ਸ. ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਹਾਰ ਪਹਿਲਾਂ ਹੀ ਮੰਨ ਚੁੱਕੀ ਹੈ ਅਤੇ ਬੌਖਲਾਹਟ 'ਚ ਇਸ ਪਾਰਟੀ ਵੱਲੋਂ ਜਾਅਲੀ ਵੋਟਾਂ ਬਨਾਉਣ ਵਰਗੇ ਹੱਥਕੰਡੇ ਵੀ ਅਪਣਾਏ ਗਏ ਹਨ। ਉਨ੍ਹਾਂ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਖ਼ਬਰਦਾਰ ਕਰਦਿਆਂ ਕਿਹਾ ਕਿ ਉਹ ਲੋਕਤੰਤਰ ਦੀ ਧੱਜੀਆਂ ਉਡਾਉਣ ਦੀ ਆਪਣੀ ਪੁਰਾਣੀ ਆਦਤ ਤੋਂ ਬਾਝ ਆਉਣ ਕਿਉਂਕਿ ਹੁਣ ਲੋਕਾਂ ਦੇ ਰੋਹ ਅੱਗੇ ਉਨ੍ਹਾਂ ਦਾ ਕੋਈ ਹੱਥਕੰਡਾ ਕਾਮਯਾਬ ਨਹੀਂ ਹੋਵੇਗਾ।ਇਸ ਮੌਕੇ ਕਾਲਕਾਜੀ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਹ ਹਮੇਸ਼ਾਂ ਤੋਂ ਹੀ ਹਲਕੇ ਦੇ ਲੋਕਾਂ ਦੀ ਸੇਵਾ 'ਚ ਹਾਜਿਰ ਰਹੇ ਹਨ ਇਸ ਲਈ ਲੋਕਾਂ ਤੋਂ ਉਨ੍ਹਾਂ ਨੂੰ ਭਰਪੂਰ ਪਿਆਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਿਰਫ ਦੋ ਪਾਰਟੀਆਂ ਦਾ ਹੀ ਗਠਜੋੜ ਨਹੀਂ ਬਲਕਿ ਇਸ ਗਠਜੋੜ ਨੇ ਭਾਰਤੀ ਸਮਾਜ 'ਚ ਏਕਤਾ ਦੀ ਇੱਕ ਨਵੀਂ ਪਰਿਭਾਸ਼ਾ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸਮਾਜਕ ਤੇ ਆਰਥਕ ਵਿਕਾਸ ਲਈ ਵਚਨਬੱਧ ਹੈ।

 

Tags: prof. prem singh chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD