Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੀ ਸਾਲਾਨਾ ਚੋਣ ਸਰਵਸੰਮਤੀ ਨਾਲ ਸੰਪੰਨ, ਨਿੱਕੂਵਾਲ ਪ੍ਰਧਾਨ, ਚਾਨਾ ਸਕੱਤਰ ਅਥੇ ਸ਼ਰਮਾਂ ਚੇਅਰਮੈਨ ਬਣੇ

5 Dariya News

5 Dariya News

5 Dariya News

ਸ੍ਰੀ ਅਨੰਦਪੁਰ ਸਾਹਿਬ , 22 Dec 2019

Last updated on: Dec 22, 2019, 00:00 IST

ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੀ ਸਾਲਾਨਾ ਚੋਣ ਸਰਵਸੰਮਤੀ ਨਾਲ ਸੰਪੰਨ ਹੋ ਗਈ, ਜਿਸ ਵਿੱਚ ਸੀਨੀਅਰ ਪੱਤਰਕਾਰ ਜਰਨੈਲ ਸਿੰਘ ਨਿੱਕੂਵਾਲ ਨੂੰ ਪ੍ਰਧਾਨ, ਬੀ ਐਸ ਚਾਨਾ ਨੂੰ ਜਨਰਲ ਸਕੱਤਰ ਅਤੇ ਗੋਪਾਲ ਕ੍ਰਿਸ਼ਨ ਸ਼ਰਮਾਂ ਨੂੰ ਚੇਅਰਮੈਨ ਚੁਣਿਆਂ ਗਿਆ ਹੈ। ਜਾਣਕਾਰੀ ਅਨੁਸਾਰ 2020-21 ਦੀ ਚੋਣ ਲਈ ਹੋਈ ਮੀਟਿੰਗ ਦੋਰਾਨ ਕਲੱਬ ਦੇ ਮੋਜੂਦਾ ਪ੍ਰਧਾਨ ਸੁਖਵਿੰਦਰਪਾਲ ਸਿੰਘ ਸੁੱਖੂ ਵਲੋਂ ਸਾਲਾਨਾ ਕਾਰਗੁਜਾਰੀ ਰਿਪੋਰਟ ਪੜ੍ਹੀ ਗਈ, ਜਿਸਦੀ ਮੀਟਿੰਗ ਵਿੱਚ ਮੋਜੂਦ ਪੱਤਰਕਾਰ ਭਾਈਚਾਰੇ ਵਲੋਂ ਪੁਰਜੋਰ ਸ਼ਬਦਾਂ 'ਚ ਸ਼ਲਾਘਾ ਕੀਤੀ ਗਈ। ਮੀਟਿੰਗ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਕਲੱਬ ਦੇ ਸਕੱਤਰ ਸੁਰਿੰਦਰ ਸਿੰਘ ਸੋਨੀ ਵਲੋਂ ਬੀਤੇ ਸਾਲ ਦੇ ਕੀਤੇ ਕੰਮਾਂਕਾਰਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਭਵਿੱਖ ਲਈ ਸਮੂਹ ਮੈਂਬਰਾਂ ਨੂੰ ਇੱਕਜੁਟ ਹੋ ਕੇ ਕਲੱਬ ਦੀ ਬਿਹਤਰੀ ਲਈ ਕੰਮ ਕਰਨ ਦਾ ਅਹਿਦ ਲਿਆ ਗਿਆ। ਉਪਰੰਤ ਹੋਈ ਸਾਲਾਨਾ ਚੋਣ ਵਿੱਚ ਸਰਵਸੰਮਤੀ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਜਰਨੈਲ ਸਿੰਘ ਨਿੱਕੂਵਾਲ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸੇ ਤਰ੍ਹਾਂ ਬੀ ਐਸ ਚਾਨਾ ਨੂੰ ਜਨਰਲ ਸਕੱਤਰ ਅਤੇ ਗੋਪਾਲ ਕ੍ਰਿਸ਼ਾਨ ਸ਼ਰਮਾਂ ਨੂੰ ਚੇਅਰਮੈਨ ਚੁਣਿਆ ਗਿਆ ਹੈ। ਪ੍ਰਧਾਨ ਚੁਣੇ ਜਾਣ ਉਪਰੰਤ ਜਰਨੈਲ ਸਿੰਘ ਨਿੱਕੂਵਾਲ ਨੇ ਜਿੱਥੇ ਸਮੂਹ ਮੈਂਬਰਾਂ ਦਾ ਉਨ੍ਹਾਂ ਤੇ ਪ੍ਰਗਟਾਏ ਵਿਸ਼ਵਾਸ਼ ਲਈ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਭਵਿੱਖ ਲਈ ਯਕੀਨ ਦਿਵਾਇਆ ਕਿ ਉਹ ਕਲੱਬ ਦੀ ਬਿਹਤਰੀ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸਤੋਂ ਬਾਅਦ ਸਮੁੱਚੀ ਟੀਮ ਵਲੋਂ ਸ਼ੁਕਰਾਨੇ ਵਜੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਲੱਬ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਮੱਥਾ ਟੇਕਣ ਉਪਰੰਤ ਸਮੁੱਚੀ ਟੀਮ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ ਅਤੇ ਮੈਨੇਜਰ ਜਸਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੋਕੇ ਉਕਤ ਤੋਂ ਇਲਾਵਾ ਰਾਜਪਾਲ ਆਂਗਰਾ, ਦਲਜੀਤ ਸਿੰਘ ਅਰੋੜਾ, ਨਰਿੰਦਰ ਸ਼ਰਮਾਂ, ਮਧੂ ਸੂਦਨ, ਬਲਵਿੰਦਰ ਸਿੰਘ ਲੋਦੀਪੁਰ, ਮਨਪ੍ਰੀਤ ਸਿੰਘ ਮਿੰਟੂ, ਦਵਿੰਦਰਪਾਲ ਸਿੰਘ, ਨਰਿੰਦਰ ਪ੍ਰਕਾਸ਼ ਨੱਡਾ, ਭਗਵੰਤ ਸਿੰਘ ਮਟੋਰ, ਸੰਦੀਪ ਭਾਰਦਵਾਜ, ਜਗਦੇਵ ਸਿੰਘ ਦਿਲਬਰ, ਰਾਜ ਘਈ, ਬਲਜੀਤ ਸਿੰਘ ਚਾਨਾ, ਅੰਕੁਸ਼ ਸ਼ਰਮਾਂ ਆਦਿ ਪੱਤਰਕਾਰਾਂ ਤੋਂ ਇਲਾਵਾ ਤਖਤ ਸਾਹਿਬ ਦੇ ਸੂਚਨਾ ਅਫਸਰ ਐਡਵੋਕੇਟ ਹਰਦੇਵ ਸਿੰਘ ਹਾਜਿਰ ਸਨ।

 

Tags: Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD