Friday, 10 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ

 

ਦਸਮੇਸ਼ ਪਿਤਾ ਦੇ ਕਿਲ੍ਹਾ ਅਨੰਦਗੜ ਸਾਹਿਬ ਛੱਡਣ ਦੇ ਇਤਿਹਾਸਕ ਤੇ ਵੈਰਾਗਮਈ ਪਲਾਂ ਨੂੰ ਯਾਦ ਕਰਦਾ 25ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਸ਼੍ਰੀ ਅਨੰਦਪੁਰ ਸਾਹਿਬ ਤੋਂ ਹੋਇਆ ਰਵਾਨਾ।

''ਅਨੰਦਪੁਰੀਏ ਤੂੰ ਵੱਸਦੀ ਰਹਿ, ਅਸੀਂ ਤੁਰ ਚੱਲੇ ਮੁੜ ਆਉਣਾ ਨਈਂ” ਕਵਿਤਾ ਨੇ ਸੰਗਤਾਂ ਦੀਆਂ ਅੱਖਾਂ ਕੀਤੀਆਂ ਨਮ

5 Dariya News

5 Dariya News

5 Dariya News

ਸ਼੍ਰੀ ਅਨੰਦਪੁਰ ਸਾਹਿਬ , 22 Dec 2019

ਸਾਹਿਬ-ਏ-ਕਮਾਲ ਦਸਮੇਸ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਕਿਲਾ ਅਨੰਦਗੜ ਸਾਹਿਬ  ਨੂੰ ਛੱਡਣ ਦੇ ਇਤਿਹਾਸਕ ਤੇ ਵੈਰਾਗਮਈ 6 ਅਤੇ 7 ਪੋਹ ਦੀ ਰਾਤ 21 ਅਤੇ 22 ਦਸੰਬਰ ਨੂੰ ਕਿਲਾ ਛੋੜ ਦਿਵਸ ਨੂੰ ਸਮਰਪਿਤ 25ਵਾਂ ਅਲੋਕਿਕ ਦਸਮੇਸ ਪੈਦਲ ਮਾਰਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਕਿਲਾ ਅਨੰਦਗੜ ਸਾਹਿਬ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ 21-22 ਦਸੰਬਰ ਦੀ ਰਾਤ ਨੂੰ ਕਿਲ੍ਹਾ ਅਨੰਦਗੜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਕੀਤਾ ਗਿਆ। ਇਸ ਤੋਂ ਪਹਿਲਾਂ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਇਹ ਅਲੌਕਿਕ ਦਸਮੇਸ਼ ਪੈਦਲ ਮਾਰਚ ਕਿਲ੍ਹਾ ਅਨੰਦਗੜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਪਹੁੰਚਿਆ ਜਿੱਥੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵਲੋਂ ਅਰਦਾਸ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਹਾਥੀ, ਘੋੜਿਆਂ ਦੇ ਨਾਲ ਉਸੇ ਤਰਾਂ ਆਰੰਭ ਹੋਇਆ ਜਿਵੇਂ ਗੁਰੂ ਸਾਹਿਬ ਜੀ ਇਥੋਂ ਕਿਲ੍ਹਾ ਛੱਡ ਕੇ ਤੁਰੇ ਸਨ ਅਤੇ ਕਹਿ ਗਏ ਸਨ ''ਅਨੰਦਪੁਰੀਏ ਤੂੰ ਵੱਸਦੀ ਰਹਿ ਅਸੀਂ ਤੁਰ ਚੱਲੇ ਮੁੜ ਆਉਣਾ ਨਈਂ” ਇਸੇ ਪਲਾਂ ਦੀ ਯਾਦ ਨੂੰ ਤਾਜਾ ਕਰਦੇ ਹੋਏ ਰਾਗੀ ਭਾਈ ਹਰਜਿੰਦਰ ਸਿੰਘ ਜੀ ਰਾਜਾ ਨੇ ਇਸ ਨਗਰ ਕੀਰਤਨ ਦੋਰਾਨ ਐਸਾ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਕਿ ਸੰਗਤਾਂ ਦੀਆਂ ਅੱਖਾਂ ਨਮ ਹੋ ਕੇ ਰਹਿ ਗਈਆਂ। ਇਹ ਮਾਰਚ 22 ਦਸੰਬਰ ਰਾਤ ਨੂੰ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ, 23 ਦਸੰਬਰ ਨੂੰ ਗੁਰਦੁਆਰਾ ਭੱਠਾ ਸਾਹਿਬ, 24 ਦਸੰਬਰ ਨੂੰ ਦੁਗਰੀ, 25 ਦਸੰਬਰ ਨੁੰ ਸ੍ਰੀ ਚਮਕੌਰ ਸਾਹਿਬ, 26 ਦਸੰਬਰ ਨੂੰ ਸ੍ਰੀ ਝਾੜ ਸਾਹਿਬ, 27 ਦਸੰਬਰ ਨੂੰ ਮਾਛੀਵਾੜਾ ਸਾਹਿਬ, 28  ਦਸੰਬਰ ਨੂੰ ਕਟਾਣਾ ਸਾਹਿਬ, 29 ਦਸੰਬਰ ਨੂੰ ਨੰਦਪੁਰ ਸਾਹਿਬ ਸਾਹਨੇਵਾਲ, 30 ਦਸੰਬਰ ਆਲਮਗੀਰ, 31 ਦਸੰਬਰ ਟਾਹਲੀਵਾਲ ਸਾਹਿਬ, 1 ਜਨਵਰੀ ਮੋਹੀ, 2 ਜਨਵਰੀ ਹੇਰਾਂ, 3 ਜਨਵਰੀ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ, 4 ਜਨਵਰੀ ਲੰਮੇ ਜੱਟਪੁਰਾਂ, 5 ਜਨਵਰੀ ਗੁਰਦੁਆਰਾ ਮਹਿਦੇਆਣਾ ਸਾਹਿਬ ਸਮਾਪਤ ਹੋਵੇਗਾ। ਇਸ ਅਲੌਕਿਕ ਦਸਮੇਸ਼ ਪੈਦਲ ਮਾਰਚ ਵਿਚ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਰਧਾ ਉਤਸ਼ਾਹ ਨਾਲ ਸ਼ਾਮਿਲ ਹੋਈਆਂ।

 

Tags: Dharmik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD