Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਡਿਜ਼ੀਟਲ ਲਾਈਟ ਐਂਡ ਸਾਊਂਡ ਸ਼ੋਅ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ: ਅਪਨੀਤ ਰਿਆਤ

ਕੜਾਕੇ ਦੀ ਠੰਡ ਦੇ ਬਾਵਜੂਦ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਜਾਨਣ ਲਈ ਪਹੁੰਚੇ

5 Dariya News

5 Dariya News

5 Dariya News

ਮਾਨਸਾ , 23 Dec 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜ਼ੀਟਲ ਅਜਾਇਬ ਘਰ ਦੇ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਤੇ ਫਲਸਫੇ ਨੂੰ ਜਾਣਿਆ।ਅੱਜ ਡਿਜ਼ੀਟਲ ਮਿਊਜ਼ੀਅਮ ਦੇ ਉਦਘਾਟਨ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਲਾਈਟ ਅਤੇ ਸਾਊਂਡ ਨਾਲ ਲੈਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਦਰਸਾਉਂਦੀਆਂ ਝਲਕੀਆਂ ਵੇਖੀਆਂ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰ ਸਮੇਤ ਇਸ ਪੇਸ਼ਕਸ਼ ਦਾ ਆਨੰਦ ਮਾਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਿਜ਼ੀਟਲ ਮਿਊਜ਼ੀਅਮ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਲਾਈਟ ਐਂਡ ਸਾਊਂਡ ਸ਼ੋਅ 24 ਅਤੇ 25 ਦਸੰਬਰ ਨੂੰ ਸ਼ਾਮ 6 ਵਜੇ ਤੋਂ 6:45 ਅਤੇ 7:30 ਵਜੇ ਤੋਂ 8:15 ਵਜੇ ਤੱਕ ਦੋ ਸ਼ੋਅ ਵੀ ਹੋਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਆਲੌਕਿਕ ਪੇਸ਼ਕਾਰੀਆਂ ਵੇਖਣ ਦਾ ਮੌਕਾ ਬਹੁਤ ਹੀ ਘੱਟ ਮਿਲਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਸਾਰਿਆਂ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਲਗਾਏ ਗਏ ਡਿਜ਼ੀਟਲ ਮਿਊਜ਼ੀਅਮ ਵਿਚ ਜ਼ਰੂਰ ਸ਼ਿਰਕਤ ਕਰਨੀ ਚਾਹੀਦੀ ਹੈ।ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਦੁਆਰਾ ਸ਼ਿਰਕਤ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਇਸ ਪੇਸ਼ਕਾਰੀ ਨੂੰ ਸਰ੍ਹਾਹਿਆ ਗਿਆ। ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਇਹ ਸ਼ੋਅ ਸਾਰੇ ਜ਼ਿਲਿ੍ਹਆਂ ਵਿਚ ਕਰਾਏ ਜਾ ਰਹੇ ਹਨ ਜਿਸ ਵਿਚ ਅੱਜ ਦੀ ਨੌਜਵਾਨ ਪੀੜ੍ਹੀ ਲਈ ਵਿਸ਼ੇਸ਼ ਸੰਦੇਸ਼ ਹਨ। ਡਿਜ਼ੀਟਲ ਅਜਾਇਬ ਘਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਸਾਖੀਆਂ ਨੂੰ ਵਿਸ਼ੇਸ਼ ਤਕਨੀਕ ਰਾਹੀਂ ਵੱਡੀਆਂ ਸਕਰੀਨਾਂ ਤੇ ਉਜਾਗਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਏਕ ਓਂਕਾਰ ਤੋਂ ਸ਼ੁਰੂਆਤ ਕਰਕੇ ਸਿੱਖ ਧਰਮ ਦੀ ਨੀਂਹ ਰੱਖਣ ਤੱਕ ਦਰਸਾਉਂਦਾ ਸ਼ੋਅ ਵੀ ਇਸ ਦਾ ਹਿੱਸਾ ਹੈ।ਇਸ ਤੋਂ ਇਲਾਵਾ ਲਾਹੌਰ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਜਿੱਥੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ ਉਸ ਦਾ ਦਿਲਕਸ਼ ਮਾਡਲ ਬਣਾਇਆ ਗਿਆ ਹੈ। ਜਿਸ ਨੂੰ ਲੈ ਕੇ ਸੰਗਤਾਂ ਵਿਚ ਉਤਸ਼ਾਹ ਵੇਖਣ ਨੂੰ ਮਿਲਿਆ।ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਇਸ ਸਮਾਗਮ ਦਾ ਹਿੱਸਾ ਬਣੇ। 24 ਦਸੰਬਰ ਨੂੰ ਹੋ ਰਹੇ ਰਾਤ ਦੇ ਲਾਈਤਟ ਐਂਡ ਸਾਊਂਡ ਦੇ ਪਹਿਲੇ ਸ਼ੋਅ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਬਿਕਰਮ ਮੋਫ਼ਰ ਕਰਨਗੇ ਅਤੇ ਦੂਜੇ ਸ਼ੋਅ ਦਾ ਉਦਘਾਟਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਮੰਜੂ ਬਾਲਾ ਵੱਲੋਂ ਕੀਤਾ ਜਾਵੇਗਾ। 25 ਦਸੰਬਰ ਦੇ ਰਾਤ ਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨ ਐਮ.ਐਲ.ਏ. ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਕੀਤਾ ਜਾਵੇਗਾ। 

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD