Wednesday, 08 May 2024

 

 

ਖ਼ਾਸ ਖਬਰਾਂ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ

 

ਬਿਕਰਮ ਸਿੰਘ ਮਜੀਠੀਆ ਨੇ ਦੂਜੀ ਬਰਸੀ ਮੌਕੇ ਸ਼ਹੀਦ ਗੁਰਮੇਲ ਸਿੰਘ ਅਲਕੜੇ ਦੀ ਬੁੱਤ 'ਤੇ ਫੁਲ ਮਾਲਾ ਚੜਾਉਦਿਆਂ ਸ਼ਰਧਾਂਜਲੀ ਭੇਂਟ ਕੀਤੀ

ਕਿਸੇ ਵੀ ਮੰਤਰੀ ਅਤੇ ਸਰਕਾਰੀ ਅਧਿਕਾਰੀ ਦੇ ਨਾ ਪਹੁੰਚਣ 'ਤੇ ਇਲਾਕਾ ਵਾਸੀਆਂ ਨੇ ਰੋਸ ਦਾ ਕੀਤਾ ਪ੍ਰਗਟਾਵਾ

5 Dariya News

5 Dariya News

5 Dariya News

ਕੱਥੂਨੰਗਲ , ਅੰਮ੍ਰਿਤਸਰ , 23 Dec 2019

ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਘਾਤ ਲਾਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ ਨਾਇਕ ਗੁਰਮੇਲ ਸਿੰਘ ਬਾਜਵਾ ਨੂੰ ਉਸ ਦੇ ਜ਼ੱਦੀ ਪਿੰਡ ਅਲਕੜੇ (ਨੇੜੇ ਕੱਥੂਨੰਗਲ) ਵਿਖੇ ਦੂਜੀ ਬਰਸੀ ਮੌਕੇ ਸ਼ਹੀਦ ਦੇ ਬੁੱਤ 'ਤੇ ਫੁਲ ਮਾਲਾ ਚੜਾਉਦਿਆਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਕੋਈ ਵੀ ਮੰਤਰੀ ਅਤੇ ਸਰਕਾਰੀ ਅਧਿਕਾਰੀ ਦੇ ਨਾ ਪਹੁੰਚਣ 'ਤੇ ਇਲਾਕਾ ਵਾਸੀਆਂ ਨੇ ਰੋਸ ਦਾ ਪ੍ਰਗਟਾਵਾ ਕੀਤਾ।  ਇਸ ਮੌਕੇ ਸ: ਮਜੀਠੀਆ ਨੇ ਕਿਹਾ ਕਿ ਸ਼ਹੀਦ ਬਾਜਵਾ ਨੇ ਦੇਸ਼ ਲਈ ਬਹੁਤ ਵੱਡੀ ਸ਼ਹਾਦਤ ਦਿੱਤੀ ਸੀ। ਉਹਨਾਂ ਕਿਹਾ ਕਿ ਫੌਜੀ ਸਰਹੱਦਾਂ 'ਤੇ ਪਹਿਰਾ ਦਿੰਦੇ ਹਨ ਤਾਂ ਹੀ ਅਸੀਂ ਸੁਖ ਦੇ ਨੀਂਦੇ ਸੌਦੇ ਹਾਂ। ਮਜੀਠੀਆ ਨੇ ਦੱਸਿਆ ਕਿ ਸ਼ਹੀਦ ਬਾਜਵਾ ਇੱਕ ਦਲੇਰ ਅਤੇ ਹੋਣਹਾਰ ਸਨ ਜੋ ਕਿਸੇ ਵੀ ਸਖ਼ਤ ਤੋਂ ਸਖ਼ਤ ਡਿਊਟੀ ਦੇਣ 'ਚ ਮਾਹਿਰ ਸਨ। ਜਿਨ੍ਹਾਂ ਦੁਸ਼ਮਣ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਛਾਤੀ 'ਚ ਗੋਲੀ ਖਾ ਕੇ ਸ਼ਹੀਦੀ ਪ੍ਰਾਪਤ ਕੀਤੀ।ਉਹਨਾਂ ਰਾਜ ਸਰਕਾਰ ਵਲੋਂ ਸ਼ਹੀਦ ਪਰਿਵਾਰਾਂ ਦੀ ਸਾਰ ਨਾ ਲੈਣ ਲਈ ਸਖਤ ਆਲੋਚਨਾ ਕੀਤੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਗਰਾਂਟ ਦਿਤੀ ਗਈ । ਪਰ ਪੰੰਜਾਬ ਸਰਕਾਰ ਵਲੋਂ ਕਦੀ ਕੋਈ ਸਾਰ ਨਹੀਂ ਲਈ ਅਤੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ। 

ਪਰਿਵਾਰ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ 'ਤੇ ਰਾਜ ਸਰਕਾਰ ਨੂੰ ਆੜੇ ਹਥੀਂ ਲਿਆ। ਉਹਨਾਂ ਕੈਪਟਨ ਸਰਕਾਰ ਨੂੰ ਯਾਦ ਦਿਵਾਉਦਿਆਂ ਕਿਹਾ ਕਿ ਦੋ ਸਾਲ ਪਹਿਲਾਂ ਸ਼ਹੀਦ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਪੰਜਾਬ ਸਰਕਾਰ ਦੀ ਤਰਫ਼ੋਂ ਮੁੱਖ ਮੰਤਰੀ ਦੇ ਸਲਾਹਕਾਰ ਤੋਂ ਇਲਾਵਾ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਰਾਜਕੁਮਾਰ ਵੇਰਕਾ ਨੇ ਸ਼ਹੀਦ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਤਾ ਅਤੇ ਸ਼ਹੀਦ ਦੇ ਪਿੰਡ ਦੇ ਸਕੂਲ ਨੂੰ ਅਪਗਰੇਡ ਕਰਦਿਆਂ ਸ਼ਹੀਦ ਗੁਰਮੇਲ ਸਿੰਘ ਦੇ ਨਾਮ ਰੱਖਣ, ਸ਼ਹੀਦ ਦੇ ਨਾਮ 'ਤੇ ਪਿੰਡ ਦਾ ਗੇਟ ਉਸਾਰਨ, ਪਿੰਡ 'ਚ ਸਟੇਡੀਅਮ ਬਣਾਉਣ ਦਾ ਵਾਅਦਾ ਕੀਤਾ ਸੀ। ਜੋ ਕਿ ਵਫਾ ਨਹੀਂ ਹੋਇਆ। ਉਹਨਾਂ ਕਿਹਾ ਕਿ ਸ਼ਹੀਦ ਦਾ ਪਰਿਵਾਰ ਸ: ਬਾਜਵਾ ਦੀ ਨੌਕਰੀ ਦੇ ਸਿਰ 'ਤੇ ਗੁਜ਼ਰ ਕਰ ਰਿਹਾ ਸੀ।  ਉਹਨਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ ਅਣਦੇਖੀ ਫੌਜ ਵਿੱਚ ਸੇਵਾ ਨਿਭਾ ਰਹੇ ਨੌਜਵਾਨਾਂ ਨੂੰ ਉਤਸ਼ਾਹਹੀਣ ਕਰੇਗਾ ਜੋ ਕਿ ਦੇਸ਼ ਦੇ ਹਿਤ 'ਚ ਨਹੀਂ ਹੋਵੇਗਾ।ਇਸ ਮੌਕੇ ਸ਼ਹੀਦ ਦੀ ਪਤਨੀ ਕੁਲਜੀਤ ਕੌਰ, ਪਿਤਾ ਤਰਸੇਮ ਸਿੰਘ ਅਲਕੜੇ, ਮਾਤਾ ਸਤਵੰਤ ਕੌਰ, ਬੇਟੀ ਰਿਪਨਜੀਤ ਕੌਰ, ਤੋਂ ਇਲਾਵਾ ਰਣਜੀਤ ਸਿੰਘ ਵਰਿਆਮ ਨੰਗਲ ਸਾਬਕਾ ਵਿਧਾਇਕ , ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਚੇਅਰਮੈਨ ਗੁਰਵੇਲ ਸਿੰਘ ਅਲਕੜੇ, ਲਖਬੀਰ ਸਿੰਘ ਗਿਲ, ਵਿਸ਼ਾਲਦੀਪ ਸਿੰਘ ਬਾਜਵਾ, ਪ੍ਰਭਪਾਲ ਸਿੰਘ ਝੰਡੇ, ਲਖਬੀਰ ਸਿੰਘ ਸਹਿਣੇਵਾਲੀ, ਜਥੇ ਗੁਰਮੀਤ ਸਿੰਘ ਸਹਿਣੀਵਾਲੀ, ਬਲਜੀਤ ਸਿੰਘ ਬਾਜਵਾ ਅਲਕੜੇ ਅਤੇ ਪ੍ਰੋ: ਸਰਚਾਂਦ ਸਿੰਘ ਸ਼ਾਮਿਲ ਹਨ।

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD