Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵ ਦੱਸ ਕੇ ਨੈਤਿਕਤਾ ਦਾ ਪੜਾਇਆ ਜਾਂਦਾ ਹੈ ਪਾਠ-ਰਾਜਬਚਨ ਸਿੰਘ ਸੰਧੂ

ਜ਼ਿਲਾ ਸ੍ਰੀ ਮੁਕਤਸਰ ਸਾਹਿਬ ’ਚ ਨਸ਼ਿਆਂ ਦੇ ਕੋਹੜ ਦੇ ਖਾਤਮੇ ਲਈ ਜੁਟੀ ਹੋਈ ਹੈ ਐਸ.ਐਸ.ਪੀ ਸਾਹਿਬ ਵੱਲੋਂ ਗਠਿਤ ਕੀਤੀ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੀ ਪੁਲਿਸ ਟੀਮ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 23 Dec 2019

ਪੰਜਾਬ ਸਰਕਾਰ ਦੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਐਸਐਸਪੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਗਠਿਤ ਕੀਤੀ ਗਈ ਹੈ ਜੋ ਇੰਚਾਰਜ ਏਐਸਆਈ ਗੁਰਾਂਦਿੱਤਾ ਸਿੰਘ ਦੀ ਅਗਵਾਈ ਵਿਚ ਨੈਤਿਕ ਸਿੱਖਿਆ ਰਾਹੀਂ ਨਸ਼ਿਆਂ ਦੇ ਖਾਤਮੇ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਜੁਟੀ ਹੋਈ ਹੈ। ਐਸ.ਐਸ.ਪੀ ਰਾਜਬਚਨ ਸਿੰਘ ਨੇ ਦੱਸਿਆ ਕਿ ਇਸ ਪੁਲੀਸ ਟੀਮ ਦੇ ਮੁਲਾਜ਼ਮ ਭਾਸ਼ਣ, ਗੀਤਾਂ ਤੇ ਉਸਾਰੂ ਫਿਲਮਾਂ ਵਿਖਾ ਕੇ ਲੋਕਾਂ ਨੂੰ ਅਜਿਹਾ ਵਾਸਤਾ ਪਾਉਦੇ ਹਨ ਤਾਂ ਜੋ ਸੁਣਨ ਵਾਲਿਆਂ ਦੇ ਮਨਾਂ ਵਿਚ ਨਸ਼ਿਆਂ ਦਾ ਕੋਹੜ ਕੱਢਣ ਦੀ ਤਾਂਗ ਉਸਲਵੱਟੇ ਲੈਣ ਲੱਗ ਜਾਵੇ। ਉਨ੍ਹਾਂ ਕਿਹਾ ਕਿ ਟੀਮ ਇੰਚਾਰਜ ਏ.ਐਸ.ਆਈ ਗੁਰਾਂਦਿੱਤਾ ਸਿੰਘ ਆਪਣੀ ਟੀਮ ਮੈਂਬਰ ਏ.ਐੈਸ.ਆਈ ਗੁਰਜੰਟ ਸਿੰਘ ਜਟਾਣਾ, ਏ.ਐਸ.ਆਈ ਕਾਸਮ ਅਲੀ, ਸਿਪਾਹੀ ਗੁਰਸੇਵਕ ਸਿੰਘ, ਸਿਪਾਹੀ ਸਮਨਦੀਪ ਕੁਮਾਰ ਮਾਈਕਲ ਨਾਲ ਜ਼ਿਲੇ ਅੰਦਰ 1 ਜਨਵਰੀ 2019 ਤੋਂ 22 ਦਸੱਬਰ 2019 ਤੱਕ ਕੁੱਲ 336 ਸੈਮੀਨਾਰ ਲਗਾ ਚੁੱਕੇ ਹਨ।ਐਸ.ਐਸ.ਪੀ ਨੇ ਦੱਸਿਆ ਇਹ ਸੈਮੀਨਾਰ ਪਿੰਡਾਂ, ਸ਼ਹਿਰਾਂ, ਕਸਬਿਆਂ ਦੇ ਸਕੂਲਾਂ, ਕਾਲਜਾਂ, ਟਰੱਕ ਯੂਨੀਅਨਾਂ ਆਦਿ ਵਿਚ ਲਾਏ ਜਾਂਦੇ ਹਨ ਤੇ ਸ਼ਾਮ ਨੂੰ ਸੈਮੀਨਾਰਾਂ ਦੌਰਾਨ ਪ੍ਰਾਜੈਕਟਰ ’ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਫਿਲਮਾਂ ਵਿਖਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਟੀਮ ਵੱਲੋਂ ਕੁੱਲ 336 ਸੈਮੀਨਾਰ ਵਿਚੋਂ 203 ਸੈਮੀਨਾਰ ਸਕੂਲਾਂ/ਕਾਲਜਾਂ ਤੇ 133 ਪਿੰਡਾਂ, ਸ਼ਹਿਰਾਂ ਵਿਚ ਲਾਏ ਜਾ ਚੁੱਕੇ ਹਨ। ਇਨ੍ਹਾਂ ਸੈਮੀਨਾਰ ਦੌਰਾਨ ਟੀਮ ਮੈਂਬਰ ਆਪਣਾ ਫੋਨ ਨੰਬਰ ਵੀ ਲੋਕਾਂ ਨੂੰ ਦਿੰਦੇ ਹਨ ਤਾਂ ਜੋ ਨਸ਼ਾ ਪੀੜਤ ਲੋਕਾਂ ਜਾਂ ਉਨਾਂ ਦੇ ਰਿਸ਼ਤੇਦਾਰ ਇਸ ਮਸਲੇ ਦੇ ਹੱਲ ਲਈ ਉਨਾਂ ਨਾਲ ਸੰਪਰਕ ਕਰ ਸਕਣ। ਉਨਾਂ ਦੱਸਿਆ ਕਿ ਟੀਮ ਮੈਂਬਰ ਕਈ ਨੌਜਵਾਨਾਂ ਨੂੰ ਨਸ਼ਾ ਛੁਡਾੳ ਕੇਂਦਰਾਂ ਵਿਚ ਦਾਖਲ ਕਰਵਾ ਚੁੱਕੇ ਹਨ ਤੇ ਕਈਆਂ ਨੂੰ ਮੁੜ ਵਸੇਬੇ ਕੇਂਦਰ ਵਿੱਚ ਵੀ ਇਲਾਜ਼ ਲਈ ਭੇਜਿਆ ਜਾ ਚੁਕਿਆ ਹੈ ਤਾਂ ਜੋ ਨਸ਼ਾ ਪੀੜਤ ਨੂੰ ਪੂਰੀ ਤਰਾਂ ਨਸ਼ਾ ਮੁਕਤ ਕੀਤਾ ਜਾ ਸਕੇ। 

ਉਨਾਂ ਦੱਸਿਆ ਕਿ ਨਸ਼ਾ ਵੇਚਣ ਵਾਲੇ ਬਾਰੇ ਜਾਣਕਾਰੀ ਦੇਣ ਵਾਲੇ ਦੀ ਜਾਂ ਨਸ਼ੇ ਤੋਂ ਪੀੜਤ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ ।ਐਸ.ਐਸ ਪੀ ਸ: ਰਾਜਬਚਨ ਸਿੰਘ ਸੰਧੂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵਲੋਂ ਆਪਣੇ ਧੀਆਂ ਪੁੱਤਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨਾਂ ਦੇ ਦੋਸਤ ਬਣਿਆ ਜਾਵੇ ਤੇ ਉਨਾਂ ਦੀ ਸੰਗਤ ’ਤੇ ਨਜ਼ਰ ਰੱਖੀ ਜਾਵੇ। ਉਹਨਾਂ ਕਿਹਾ ਕਿ ਸਾਰਿਆ ਨੂੰ ਨਸ਼ਿਆ ਵਿਰੁੱਧ ਇਕੱਠੇ ਹੋ ਕੇ ਹੰਬਲਾ ਮਾਰਨਾ ਚਾਹੀਦਾ ਹੈ ਤੇ ਪਿੰਡਾਂ ਅੰਦਰ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਕਮੇਟੀਆਂ ਬਣਾਉਣੀਆ ਚਾਹੀਦੀਆ ਹਨ ਤੇ ਕਮੇਟੀਆ ਵੱਲੋਂ ਪਿੰਡਾਂ ਅੰਦਰ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਸਮਝਾ ਬੁਝਾਂ ਕਿ ਉਨ੍ਹਾਂ ਦਾ ਇਲਾਜ ਕਰਵਾਉਣਾ ਚਾਹੀਦਾ। ਜੇ ਕੋਈ ਪਿੰਡ ਅੰਦਰ ਨਸ਼ੇ ਵੇਚਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਇਤਲਾਹ ਦਿਉ ਜਾ ਫਿਰ ਮੇਰੇ ਵਟਸ ਐਪ ਨੰਬਰ 80542-00166 ਤੇ ਮਸੈਜ ਲਿਖ ਕੇ ਭੇਜ ਦਿਉ। ਨਸ਼ੇ ਵੇਚਣ ਵਾਲਿਆ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਲਿਸ ਵੱਲੋਂ ਰਾਤ ਦਿਨ ਪਿੰਡਾਂ ਅਤੇ ਸ਼ਹਿਰਾ ਅੰਦਰ ਗਸ਼ਤਾ ਕੀਤੀਆ ਜਾ ਰਹੀਆ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜਾਗਰੂਕਤਾ ਦੇ ਸੁਹਾਗੇ ਨਾਲ ਨਸ਼ਿਆਂ ਦੇ ਮਸਲੇ ਨੂੰ ਹੱਲ ਕੀਤਾ ਜਾ ਸਕਦਾ ਹੈ।ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਕਰਨ ਦੇ ਲਈ ਨਸ਼ਾ ਵਿਰੋਧੀ ਚੇਤਨਾ ਯੂਨਿਟ ਕਾਫੀ ਕਾਰਗਰ ਸਿੱਧ ਹੋ ਰਹੀ ਹੈ। ਉਨਾਂ ਕਿਹਾ ਕਿ ਉਨਾਂ ਜ਼ਿਲੇ ਵਿਚ ਥਾਣਾ ਮੁਖੀਆਂ ਨੂੰ ਵੀ ਹਦਾਇਤ ਕੀਤੀ ਹੋਈ ਹੈ, ਕਿ ਉਹ ਖੁਦ ਵੀ ਪਿੰਡਾਂ, ਸ਼ਹਿਰਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਦੱਸਣ, ਕਿਉਕਿ ਕਿਸੇ ਵੀ ਸਮੱਸਿਆ ਨੂੰ ਜੜੋਂ ਮੁਕਾਉਣ ਲਈ ਲੋਕਾਂ ਦਾ ਚੇਤਨ ਹੋਣਾ ਸਭ ਤੋਂ ਅਹਿਮ ਹੈ। ਉਨਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਪੁਲੀਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਇਸ ਕੋਹੜ ਦਾ ਜੜੋਂ ਖਾਤਮਾ ਕੀਤਾ ਜਾ ਸਕੇ।    

 

Tags: SSP Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD