Monday, 06 May 2024

 

 

ਖ਼ਾਸ ਖਬਰਾਂ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ

 

ਆਗਾਮੀ ਚੋਣਾਂ ਵਿੱਚ ਵੀ ਕਾਂਗਰਸ ਵਲੋਂ ਯੂਥ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਬਣਦੀ ਨੁਮਾਇੰਦਗੀ : ਮਨੀਸ਼ ਤਿਵਾੜੀ

5 Dariya News

5 Dariya News

5 Dariya News/ਗੁਰਨਾਮ ਸਾਗਰ

ਖਰੜ , 24 Dec 2019

ਇੱਕ ਬਿਹਤਰ ਸਮਾਜ ਦੀ ਸਿਰਜਣਾ ਦੇ ਲਈ ਕੱਲ੍ਹ ਦੇ ਨੇਤਾ ਅਤੇ ਦੇਸ਼ ਦਾ ਭਵਿੱਖ ਨੌਜਵਾਨਾਂ ਦੀ ਅਹਿਮੀਅਤ ਨੂੰ ਕਾਂਗਰਸ ਭਲੀ ਭਾਂਤ ਜਾਣਦੀ ਹੈ ਅਤੇ ਆਗਾਮੀ ਚੋਣਾਂ ਵਿੱਚ ਵੀ ਕਾਂਗਰਸ ਵਲੋਂ ਯੂਥ ਨੌਜਵਾਨਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਵੇਗੀ। ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕਹੀ। ਸ਼੍ਰੀ ਤਿਵਾੜੀ ਖਰੜ ਦੇ ਵਾਰਡ ਨੰ -18 ਵਿਖੇ ਵਿਧਾਨ ਸਭਾ ਹਲਕਾ ਖਰੜ ਯੂਥ ਵਿੰਗ ਦੇ ਪ੍ਰਧਾਨ ਰਾਜਵੀਰ ਸਿੰਘ ਰਾਜੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਸਥਾਈ ਹੱਲ ਦੇ ਲਈ ਉਹ ਵਚਨਬੱਧ ਹਨ । ਉਨ੍ਹਾਂ ਕਿਹਾ ਕਿ ਖਰੜ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਕੀਤਾ ਜਾ ਰਿਹਾ ਹੈ । ਇਸ ਮੌਕੇ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਣ ਸਿੰਘ ਕੰਗ ਨੇ ਕਿਹਾ ਕਿ ਖਰੜ ਮਿਊਸੀਪਲ ਕਮੇਟੀ ਦੇ ਹਾਲੇ ਸਾਡੇ ਅਕਾਲੀ ਵੀਰ ਕਾਬਜ ਹਨ। ਸਾਡੀ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਉਹ ਕਮੇਟੀ ਦੀਆਂ ਆਗਾਮੀ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਤਾਂ ਕਿ ਖਰੜ ਸ਼ਹਿਰ ਦਾ ਸਹੀ ਮਾਅਨਿਆ ਵਿੱਚ ਵਿਕਾਸ ਹੋ ਸਕੇ । ਹਲਕਾ ਖਰੜ ਯੂਥ ਕਾਂਗਰਸ ਦੇ ਪ੍ਰਧਾਨ ਰਾਜਵੀਰ ਸਿੰਘ ਰਾਜੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੜ ਦੇ ਸਾਰੇ ਵਾਰਡਾਂ ਵਿੱਚ ਯੂਥ ਕਾਂਗਰਸ ਵਲੋਂ ਵਾਰਡ ਵਾਈਜ਼ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਅੱਜ ਯੂਥ ਕਾਂਗਰਸੀ ਨੇਤਾ ਮਹਿੰਦਰ ਪਾਲ ਸਿੰਘ ਜੱਸੜ ਦੀ ਵਾਰਡ ਨੰ 18 ਤੋਂ ਬਤੋਰ ਪ੍ਰਧਾਨ ਕੰਮ ਸੰਭਾਲਿਆ ਹੈ। ਸ਼੍ਰੀ ਰਾਜੀ ਨੇ ਕਿਹਾ ਕਿ ਯੂਥ ਕਾਂਗਰਸੀਆਂ ਵੱਲੋਂ ਕਾਂਗਰਸ ਦੇ ਸੰਗਠਨਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਲਈ ਕੰਮ ਕੀਤਾ ਜਾ ਰਿਹਾ ਹੈ ਉਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਹਾਈ ਕਮਾਂਡ ਅਤੇ ਸਰਕਾਰੇ ਦਰਬਾਰੇ ਪਹੁੰਚਾ ਕੇ ਉਨ੍ਹਾਂ ਦਾ ਸਮਾਂ ਰਹਿੰਦਿਆਂ ਹੱਲ ਕਰਵਾਉਣ ਦੇ ਲਈ  ਯਤਨ ਕੀਤੇ ਜਾਂਦੇ ਹਨ। ਇਸ ਮੌਕੇ ਤੇ ਰਾਜਵੀਰ ਸਿੰਘ ਰਾਜੀ ਅਤੇ ਮਹਿੰਦਰਪਾਲ ਸਿੰਘ ਜੱਸੜ ਸਮੇਤ ਯੂਥ ਨੇਤਾਵਾਂ ਵਲੋਂ ਸ਼੍ਰੀ ਤਿਵਾੜੀ ਅਤੇ ਜਗਮੋਹਣ ਸਿੰਘ ਕੰਗ ਦਾ ਵਿਸ਼ੇਸ਼ ਤੋਂ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਮਨਜੀਤ ਸਿੰਘ , ਲਖਵੀਰ ਸਿੰਘ ਲੱਕੀ, ਸੋਨੀ ਸੋਹਲ, ਰਵੀ ਬੈਨੀਪਾਲ, ਸੁਰਜੀਤ ਸਿੰਘ ਸੈਣੀ, ਮੇਜਰ ਸਿੰਘ, ਸੁੱਖਵਿੰਦਰ ਸਿੰਘ, ਸਮੀਰ ਦੀਕਸ਼ਤ, ਅਨੂਪ ਦੀਕਸ਼ਤ , ਮੋਹਣ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਪਰਮਵੀਰ ਸਿੰਘ, ਬਲਜੀਤ ਸਿੰਘ , ਸਤਪਾਲ ਸਿੰਘ  ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।  

 

Tags: Manish Tewari , Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD