Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਡਿਜ਼ੀਟਲ ਲਾਈਟ ਐਂਡ ਸਾਊਂਡ ਸ਼ੋਅ ਦੇ ਪਹਿਲੇ ਦਿਨ ਸ਼ਰਧਾਲੂਆਂ ਕੀਲੇ

ਲਾਈਟ ਐਂਡ ਸਾਊਂਡ ਸੋਅ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਪੇਸ਼ਕਾਰੀ ਵਿਖਾਈ

5 Dariya News

5 Dariya News

5 Dariya News

ਮਾਨਸਾ , 24 Dec 2019

Last updated on: Dec 24, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪਹਿਲੇ ਦਿਨ ਦਾ ਲਾਈਟ ਐਂਡ ਸਾਊਂਡ ਸ਼ੋਅ ਧਾਰਮਿਕ ਉਤਸ਼ਾਹ ਨਾਲ ਵੇਖਿਆ ਗਿਆ। ਮਾਨਸਾ ਵਾਸੀਆਂ ਨੇ ਗੁਰੂ ਸਾਹਿਬਾਨ ਦੇ ਜੀਵਨ ਨੂੰ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਲਗਾਏ ਇਕ ਵਿਸ਼ਾਲ ਪਰਦੇ ਤੇ ਵੇਖਿਆ।ਲਾਈਟ ਐਂਡ ਸਾਊਂਡ ਸ਼ੋਅ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਹਿਲ ਦਾ ਇਕ ਹਿੱਸਾ ਹੈ ਜਿਸ ਤਹਿਤ 23 ਦਸੰਬਰ ਤੋਂ 25 ਦਸੰਬਰ ਤੱਕ ਉਕਤ ਜਗ੍ਹਾ ਤੇ ਡਿਜ਼ੀਟਲ ਅਜਾਇਬ ਘਰ ਲਗਾਇਆ ਗਿਆ ਹੈ ਜਦਕਿ ਲਾਈਟ ਐਂਡ ਸਾਊਂਡ ਸ਼ੋਅ 24 ਦਸੰਬਰ ਅਤੇ 25 ਦਸੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਹਨ। ਲਾਈਟ ਐਂਡ ਸਾਊਂਡ ਦੇ 45 ਮਿੰਟਾਂ ਦੇ ਸ਼ੋਅ ਹਰ ਸ਼ਾਮ 6 ਵਜੇ ਸ਼ੁਰੂ ਕੀਤੇ ਜਾ ਰਹੇ ਹਨ। ਪਹਿਲਾ ਸ਼ੋਅ 6 ਵਜੇ ਤੋਂ 6:45 ਵਜੇ ਤੱਕ ਅਤੇ ਦੂਜੇ ਸ਼ੋਅ ਦਾ ਸਮਾਂ 7 ਵਜੇ ਤੋਂ 7:45 ਵਜੇ ਤੱਕ ਰੱਖਿਆ ਗਿਆ ਹੈ।ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਬਿਕਰਮ ਮੋਫ਼ਰ ਨੇ ਸ਼ਾਮ 6 ਵਜੇ ਪਹਿਲੇ ਸ਼ੋਅ ਦਾ ਉਦਘਾਟਨ ਕੀਤਾ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਆਧੁਨਿਕ ਤਕਨੀਕ ਨਾਲ ਲੈੱਸ ਲੇਜ਼ਰ ਸ਼ੋਅ ਦੇ ਜ਼ਰੀਏ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਨੇੜੇ ਲਿਆਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਡਾ. ਮੰਜੂ ਬਾਂਸਲ ਨੇ ਕਿਹਾ ਕਿ ਜਿਸ ਸਮੇਂ ਵਿਚ ਅਸੀਂ ਜੀ ਰਹੇ ਹਾਂ, ਇਸ ਸਮੇਂ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਧੇਰੇ ਮਹੱਤਵ ਰੱਖਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱÎਖਿਆਵਾਂ ਅਤੇ ਉਨ੍ਹਾਂ ਦੇ ਮਾਰਗ ਤੇ ਚੱਲਣ ਦਾ ਸੱਦਾ ਦਿੱਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਸਨ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD