Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਡਿਜ਼ੀਟਲ ਅਜਾਇਬ ਘਰ ਵੇਖਣ ਉਮੜੇ ਲੋਕ

ਸਕੂਲਾਂ, ਕਾਲਜਾਂ ਦੇ ਵਿਦਿਆਰਥੀ, ਅਧਿਆਪਕ ਅਤੇ ਆਮ ਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਹੋਏ ਜਾਣੂ

5 Dariya News

5 Dariya News

5 Dariya News

ਮਾਨਸਾ , 24 Dec 2019

Last updated on: Dec 24, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਲਗਾਏ ਡਿਜ਼ੀਟਲ ਅਜਾਇਬ ਘਰ ਨੂੰ ਅੱਜ ਦੂਜੇ ਦਿਨ ਵੀ ਭਰਵਾਂ ਹੁੰਗਾਰਾ ਮਿਲਿਆ। ਵੱਡੀ ਗਿਣਤੀ ਵਿਚ ਲੋਕਾਂ ਨੇ ਡਿਜ਼ੀਟਲ ਅਜਾਇਬ ਘਰ ਵੇਖਣ ਲਈ ਸ਼ਿਰਕਤ ਕੀਤੀ ਅਤੇ ਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਹੋਏ।ਰੂਹਾਨੀ  ਰੰਗ ਵਿਚ ਰੰਗੇ ਲੋਕ ਫਰਸ਼ ਤੇ ਬੈਠ ਗਏ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨਕਾਲ ਨਾਲ ਜੁੜੇ ਵੱਖ ਵੱਖ ਰੰਗਾਂ ਦਾ ਆਨੰਦ ਮਾਣਿਆ। ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਡਿਜ਼ੀਟਲ ਅਜਾਇਬ ਘਰ ਵੇਖਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਡਿਜ਼ੀਟਲ ਮਿਊਜ਼ੀਅਮ ਵਿਚ ਸੱਤ ਚੈਨਲ ਲਗਾਏ ਗੲੈ ਹਨ। ਵੇਖਣ ਆਉਣ ਵਾਲੇ ਹਰ ਇਕ ਨੂੰ ਹੈੱਡਫੋਨ ਦਿੱਤਾ ਜਾਂਦਾ ਹੈ। ਇਕ ਸਕਰੀਨ ਤੋਂ ਦੂਜੀ ਸਕਰੀਨ ਵੱਲ ਜਾਣ ਵੇਲੇ ਹੈੱਡਫੋਨ ਵਿਚ ਚੈਨਲ ਬਦਲਦਿਆਂ ਅਗਲੀ ਸਕਰੀਨ ਤੇ ਚੱਲ ਰਹੇ ਸ਼ੋਅ ਦੀ ਜਾਣਕਾਰੀ ਸੁਣਾਈ ਦਿੰਦੀ ਹੈ। ਇਸ ਤੋਂ ਇਲਾਵਾ ਆਰ ਨਾਨਕ, ਪਾਰ ਨਾਨਕ ਗੀਤ ਤੇ 5 ਮਿੰਟ ਦਾ ਸ਼ਾਨਦਾਰ ਪ੍ਰਦਰਸ਼ਨ ਵਿਖਇਆ ਜਾਂਦਾ ਹੈ। ਡਿਜ਼ੀਟਲ ਅਜਾਇਬ ਘਰ ਵਿਚ ਸ਼ਾਮਲ ਵਰਚੂਅਲ ਰਿਐਲਿਟੀ ਗੈਜੇਟ ਨਾਲ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ ਜਾ ਸਕਦੇ ਹਨ ਜਿਸ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਅਸਥਾਨਾਂ ਦੀ ਵਿਆਖਿਆ ਕੀਤੀ ਗਈ ਹੈ।ਇਕ ਸਕੂਲ ਅਧਿਆਪਕ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀ ਜਾਣਕਾਰੀ ਰੰਗੀਨ ਪੇਸ਼ਕਾਰੀ ਨਾਲ ਭਰੀ ਹੋਈ ਹੈ। ਪਿੰਡ ਕੋਟੜਾ ਸਕੂਲ ਦੇ ਅਧਿਆਪਕ ਨੇ ਕਿਹਾ ਕਿ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਸਿੱਖਣ ਦਾ ਇਹ ਇਕ ਸ਼ਾਨਦਾਰ ਤਰੀਕਾ ਹੈ ਅਤੇ ਉਮੀਦ ਹੈ ਕਿ ਜਾਣਕਾਰੀ ਉਨ੍ਹਾਂ ਦੇ ਜ਼ਿਹਨ ਵਿਚ ਲੰਮੇ ਸਮੇਂ ਤੱਕ ਰਹੇਗੀ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD