Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਧੁਨਿਕ ਤਕਨੀਕ ਨਾਲ ਲਿਬਰੇਜ਼ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਅਖੀਰਲੇ ਦਿਨ ਵੀ ਲੋਕਾਂ ਨੇ ਉਤਸ਼ਾਹ ਨਾਲ ਵੇਖਿਆ

ਅਖ਼ੀਰਲੇ ਦਿਨ ਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨ ਐਸ.ਡੀ.ਐਮ. ਸਰਦੂਲਗੜ੍ਹ ਨੇ ਕੀਤਾ

5 Dariya News

5 Dariya News

5 Dariya News

ਮਾਨਸਾ , 25 Dec 2019

Last updated on: Dec 25, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਅੱਜ ਅਖ਼ੀਰਲਾ ਦਿਨ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਚ ਸਫਲਤਾਪੂਰਵਕ ਨੇਪਰੇ ਚੜ੍ਹਿਆ। ਤਿੰਨ ਦਿਨ ਚੱਲੇ ਡਿਜ਼ੀਟਲ ਅਜਾਇਬ ਘਰ ਵਿਚ 6500 ਅਤੇ ਲਾਈਟ ਐਂਡ ਸਾਊਂਡ ਸ਼ੋਅ ਵਿਚ 2500 ਦੇ ਕਰੀਬ ਲੋਕਾਂ ਨੇ ਸ਼ਿਰਕਤ ਕੀਤੀ।ਅੱਜ ਅਖ਼ੀਰਲੇ ਦਿਨ ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਰਾਜਪਾਲ ਸਿੰਘ ਨੇ ਕੀਤਾ। ਸਮੂਹ ਹਾਜਰੀਨ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਨੇਕ ਉਪਰਾਲਾ ਹੈ ਕਿ ਉਨ੍ਹਾਂ ਦੁਆਰਾ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੇ ਦੱਸੇ ਮਾਰਗ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੁਆਰਾ ਕੀਤੀਆਂ ਉਦਾਸੀਆਂ ਨੂੰ ਆਧੁਨਿਕ ਤਕਨੀਕ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਅਜਿਹੀ ਸ਼ਾਨਦਾਰ ਵਿਧੀ ਨਾਲ ਗੁਰੂ ਸਾਹਿਬਾਨ ਦਾ ਸੰਦੇਸ਼ ਸੰਗਤ ਤੱਕ ਪਹੁੰਚਾਉਣਾ ਸ਼ਲਾਘਾਯੋਗ ਕਦਮ ਹੈ ਕਿਊਂਕਿ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਅੱਜ ਹਰ ਕੋਈ ਤਕਨੀਕ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਖੀਰ ਵਿਚ ਸਮੂਹ ਹਾਜਰੀਨ ਦਾ ਸ਼ੋਅ ਵਿਚ ਪਹੁੰਚਣ ਲਈ ਧੰਨਵਾਦ ਕੀਤਾ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸਮਾਗਮ ਦੇ ਅੱਜ ਅਖ਼ੀਰਲੇ ਦਿਨ ਵੀ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਵਿਚ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਜੀਵਨ ਅਤੇ ਫਲਸਫੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਮੂਹ ਪ੍ਰਬੰਧਕਾਂ ਅਤੇ  ਲੋਕਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਸਰਦੀ ਦੇ ਮੌਸਮ ਦੌਰਾਨ ਵੀ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਆਪਣੀ ਹਾਜਰੀ ਲਵਾਈ। ਉਨ੍ਹਾਂ ਨਾਲ ਹੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਿਸ ਸਦਕਾ ਇਹ ਵਿਲੱਖਣ ਪੇਸ਼ਕਾਰੀ ਜ਼ਿਲ੍ਹਾ ਵਾਸੀਆਂ ਦੇ ਸਨਮੁੱਖ ਕੀਤੀ ਗਈ ਹੈ।ਅੱਜ ਆਖ਼ਰੀ ਦਿਨ ਵੀ ਡਿਜ਼ੀਟਲ ਅਜਾਇਬ ਘਰ ਵੇਖਣ ਲਈ ਜਿੱਥੇ ਪੂਰਾ ਦਿਨ ਆਮ ਲੋਕਾਂ ਦੀ ਆਵਾਜਾਈ ਲੱਗੀ ਰਹੀ ਉੱਥੇ ਹੀ ਸਰਕਾਰੀ ਆਈ.ਟੀ.ਆਈ. ਮਾਨਸਾ ਅਤੇ ਖਾਲਸਾ ਸਕੂਲ ਮਾਨਸਾ ਦੇ ਐਨ.ਐਸ.ਵਲੰਟੀਅਰਾਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਬੀਰ ਮਾਨ ਵੀ ਮੌਜੂਦ ਸਨ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD