Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਸਵਾਈਨ ਫਲੂ ਸਬੰਧੀ ਪਿੰਡ ਸੈਣੀ ਮਾਜਰਾ ਵਿੱਚ ਲਾਇਆ ਜਾਗਰੂਕਤਾ ਕੈਂਪ ਅਤੇ ਕੱਢੀ ਰੈਲੀ

5 Dariya News

5 Dariya News

5 Dariya News

ਕੁਰਾਲੀ/ਮਾਜਰੀ , 26 Dec 2019

ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਸੈਣੀ ਮਾਜਰਾ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ ਦੇ ਇੰਚਾਰਜ ਡਾ. ਦਿਲਬਾਗ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖ ਰੇਖ ਵਿੱਚ ਸਵਾਈਨ ਫਲੂ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ ਅਤੇ ਰੈਲੀ ਕੱਢੀ ਗਈ। ਇਸ ਬਾਰੇ ਵਿਸਤਾਰ ਪੂਰਵਕ ਗੱਲ ਕਰਦੇ ਹੋਏ ਡਾ. ਦਿਲਬਾਗ ਨੇ ਦੱਸਿਆ ਕਿ ਸਵਾਈਨ ਫਲੂ ਇਕ ਵਾਇਰਸ ਰਾਹੀਂ ਇਕ ਮਨੁੱਖ ਤੋਂ ਦੂਜੇ ਮਨੁੱਖ ਤੱਕ ਫੈਲਦਾ ਹੈ ਅਤੇ ਇਸ ਬੀਮਾਰੀ ਵਿੱਚ ਤੇਜ਼ ਬੁਖਾਰ, ਖਾਂਸੀ, ਜੁਕਾਮ, ਛਿੱਕਾਂ ਆਉਣੀਆਂ, ਨੱਕ ਵਗਣਾ, ਸਰੀਰ ਵਿੱਚ ਦਰਦ ਆਮ ਹੁੰਦੀਆਂ ਹਨ ਪਰ ਇਸ ਤੋਂ ਇਲਾਵਾ ਇਹ ਜ਼ਿਆਦਾ ਖਤਰਨਾਕ ਉਦੋਂ ਹੁੰਦਾ ਹੈ, ਜਦੋਂ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ।ਡਾ. ਦਿਲਬਾਗ ਨੇ ਦੱਸਿਆ ਕਿ ਭਾਵੇਂ ਇਸ ਮੌਸਮ ਵਿੱਚ ਖਾਂਸੀ, ਜੁਕਾਮ ਆਦਿ ਆਮ ਹੁੰਦਾ ਹੈ ਪਰ ਜੇ ਸਾਹ ਲੈਣ ਵਿੱਚ ਤਕਲੀਫ ਹੋਵੇ ਤਾਂ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ ਤਾਂ ਕਿ ਇਸ ਬੀਮਾਰੀ ਦਾ ਸਮੇਂ ਸਿਰ ਇਲਾਜ ਹੋ ਸਕੇ। ਉਨਾਂ ਇਹ ਵੀ ਕਿਹਾ ਕਿ ਸਵਾਈਨ ਫਲੂ ਦਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫਤ ਹੁੰਦਾ ਹੈ ਅਤੇ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ ਰਿਸ਼ਤੇਦਾਰਾਂ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਡਾ. ਦਿਲਬਾਗ ਨੇ ਸਵਾਈਨ ਫਲੂ ਤੋਂ ਬਚਾਅ ਬਾਰੇ ਦੱਸਿਆ ਕਿ ਭੀੜ ਵਾਲੀ ਜਗਾ ’ਤੇ ਘੱਟ ਤੋਂ ਘੱਟ ਜਾਓ, ਖੰਘ ਜਾਂ ਛਿੱਕਾਂ ਦੇ ਸਮੇਂ ਮੂੰਹ ’ਤੇ ਰੁਮਾਲ ਆਦਿ ਰੱਖੋ, ਪਾਣੀ ਰੱਜ ਕੇ ਪੀਓ ਅਤੇ ਸਰੀਰ ਨੂੰ ਤਣਾਅ ਮੁਕਤ ਰੱਖਣ ਤੋਂ ਇਲਾਵਾ ਕੋਸ਼ਿਸ਼ ਕਰੋ ਕਿ ਮਰੀਜ਼ਾਂ ਨਾਲ ਹੱਥ ਮਿਲਾਉਣ, ਗਲੇ ਲਾਉਣ ਤੇ ਸਰੀਰਕ ਸੰਪਰਕ ਤੋਂ ਪਰਹੇਜ਼ ਕੀਤਾ ਜਾਵੇ।ਸੀਨੀਅਰ ਮੈਡੀਕਲ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਖੁੱਲੀਆਂ ਥਾਵਾਂ ’ਤੇ ਥੁੱਕਣ ਤੋਂ ਪਰਹੇਜ਼ ਕਰੋ ਤਾਂ ਕਿ ਇਸ ਬੀਮਾਰੀ ਤੋਂ ਇਲਾਵਾ ਹੋਰ ਬੀਮਾਰੀਆਂ ਤੋਂ ਵੀ ਬਚਾਅ ਹੋ ਸਕੇ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਸਵਾਈਨ ਫਲੂ ਤੋਂ ਡਰਨ ਦੀ ਲੋੜ ਨਹੀਂ ਪਰ ਪਰਹੇਜ਼ ਤੋਂ ਇਲਾਵਾ ਇਲਾਜ ਲਈ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸੰਪਰਕ ਕਰੋ।ਪਿੰਡ ਦੇ ਸਰਪੰਚ ਲਾਭ ਸਿੰਘ ਨੇ ਡਾ. ਦਿਲਬਾਗ ਦਾ ਪਿੰਡ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਬੀ.ਈ.ਈ. ਵਿਕਰਮ ਕੁਮਾਰ, ਬੀ.ਐਸ.ਏ. ਗੁਰਪ੍ਰੀਤ ਸਿੰਘ, ਸਿਹਤ ਇੰਸਪੈਕਟਰ ਗੁਰਤੇਜ ਸਿੰਘ, ਬਲਜੀਤ ਕੌਰ, ਜਗਤਾਰ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਪੰਚ ਬਲਵਿੰਦਰ ਸਿੰਘ, ਗੁਰਵਿੰਦਰ ਕੌਰ, ਬਲਜਿੰਦਰ ਕੌਰ, ਆਸ਼ਾ ਬਲਵਿੰਦਰ ਕੌਰ, ਨਰਿੰਦਰ ਕੌਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD