Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸ਼ਹੀਦੀ ਸਭਾ ਮੌਕੇ ਆਮ ਖਾਸ ਬਾਗ ਵਿਖੇ ਪਹਿਲੀ ਵਾਰ ਹੋਈ 'ਜਿੰਦਾਂ ਨਿੱਕੀਆਂ' ਸਾਈਟ ਐਂਡ ਸਾਊਂਡ ਸ਼ੋਅ ਦੀ ਵਿਲੱਖਣ ਪੇਸ਼ਕਾਰੀ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦੀ ਪੇਸ਼ਕਾਰੀ ਨੇ ਸੰਗਤਾਂ ਦੀਆਂ ਅੱਖਾਂ ਨਮ ਕੀਤੀਆਂ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 26 Dec 2019

Last updated on: Dec 26, 2019, 00:00 IST

ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਅੱਜ ਆਰੰਭ ਹੋਈ ਸਾਲਾਨਾ ਸ਼ਹੀਦੀ ਸਭਾ ਦੀ ਪਹਿਲੀ ਸ਼ਾਮ ਨੂੰ ਇੱਥੇ ਆਮ ਖਾਸ ਬਾਗ ਵਿਖੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਆਰਟ ਥਿਏਟਰ ਦੇ ਸਹਿਯੋਗ ਨਾਲ ਕਰਵਾਏ ਗਏ ਸਾਈਟ ਐਂਡ ਸਾਊਂਡ ਸ਼ੋਅ 'ਜਿੰਦਾਂ ਨਿੱਕੀਆਂ' ਦੀ ਵਿਲੱਖਣ ਪੇਸ਼ਕਾਰੀ ਨੇ ਸੰਗਤਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ।ਸਵਰਗੀ ਡਾ: ਹਰਚਰਨ ਸਿੰਘ ਲਾਟਾ ਦੇ ਲਿਖੇ ਨਾਟਕ 'ਤੇ ਅਧਾਰਤ ਅਤੇ ਪ੍ਰਸਿੱਧ ਨਿਰਦੇਸ਼ਕ ਤੇ ਨਿਰਮਾਤਾ ਸ. ਹਰਬਖ਼ਸ਼ ਸਿੰਘ ਲਾਟਾ ਦੀ ਨਿਰਦੇਸ਼ਨਾਂ ਹੇਠ ਫ਼ਤਹਿਗੜ੍ਹ ਸਾਹਿਬ ਦੇ ਆਮ ਖਾਸ ਬਾਗ ਵਿਖੇ ਪਹਿਲੀ ਵਾਰ ਪੇਸ਼ ਕੀਤੇ ਗਏ ਮਹਾਂ ਨਾਟਕ 'ਜਿੰਦਾਂ ਨਿੱਕੀਆਂ' ਸਾਈਟ ਐਂਡ ਸਾਊਂਡ ਸ਼ੋਅ ਵਿੱਚ ਖ਼ਾਲਸਾ ਪੰਥ ਦੀ ਸਾਜਨਾ ਤੋਂ ਲੈ ਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਉਣ ਤੱਕ ਦੇ ਇਤਿਹਾਸ ਨੂੰ ਦਿਲਕਸ਼ ਤੇ ਖੂਬਸੂਰਤੀ ਨਾਲ ਵਰਨਣ ਕੀਤਾ ਗਿਆ।ਇਸ ਮੌਕੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਜਿੱਥੇ ਦੂਰੋਂ-ਦੂਰੋਂ ਪੁੱਜੀ ਵੱਡੀ ਗਿਣਤੀ ਸੰਗਤ ਨੇ ਇਸ ਸ਼ੋਅ ਦਾ ਭਾਵੁਕਤਾ ਨਾਲ ਆਨੰਦ ਮਾਣਿਆ ਉਥੇ ਹੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਪੰਜਾਬ ਦੇ ਸੱਭਿਆਚਾਰਕ ਤੇ ਸੈਰ ਸਪਾਟਾ ਤੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ. ਕੁਲਜੀਤ ਸਿੰਘ ਨਾਗਰਾ, ਬਸੀ ਪਠਾਣਾ ਤੋਂ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਸਮੇਤ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਐੇਸ.ਐਸ.ਪੀ. ਸ੍ਰੀਮਤੀ ਅਮਨੀਤ ਕੌਂਡਲ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਕਲਚਰਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਪਰਪਿਤ ਪ੍ਰਕਾਸ਼ਤ ਕਰਵਾਏ ਸੋਵੀਨਾਰ 'ਸ਼ਹਾਦਤ' ਨੂੰ ਵੀ ਜਾਰੀ ਕੀਤਾ ਗਿਆ।

ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ 16 ਤੋਂ 30 ਦਸੰਬਰ ਤੱਕ ਸ਼ਹੀਦੀ ਪੰਦਰਵਾੜਾ ਮਨਾਉਣ ਦਾ ਫੈਸਲਾ ਕੀਤਾ ਤਾਂ ਕਿ ਦਸਵੇਂ ਪਾਤਸ਼ਾਹ ਦੀ ਕੁਰਬਾਨੀ ਨੂੰ ਸਜ਼ਦਾ ਕੀਤਾ ਜਾ ਸਕੇ।ਇਸ ਸਾਈਟ ਐਂਡ ਸਾਊਂਡ ਸ਼ੋਅ ਵਿੱਚ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ, ਪਰਿਵਾਰ ਵਿਛੋੜਾ, ਚਮਕੌਰ ਦੀ ਗੜ੍ਹੀ ਦੀ ਜੰਗ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦੀ ਸ਼ਹਾਦਤ, ਗੁਰੂ ਜੀ ਵੱਲੋਂ ਔਰੰਗਜੇਬ ਨੂੰ ਲਿਖਿਆ ਜਫ਼ਰਨਾਮਾ, ਸਰਹਿੰਦ ਫ਼ਤਹਿ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਨੂੰ ਥਾਪੜਾ ਦੇ ਕੇ ਭੇਜਣਾ ਅਤੇ ਚਪੜ ਚਿੜ੍ਹੀ ਦੀ ਜੰਗ ਆਦਿ ਦੇ ਬਿਰਤਾਂਤ ਨੂੰ ਬਾਖੂਬੀ ਦਰਸਾਇਆ ਗਿਆ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਈ ਜਾ ਰਹੀ ਸ਼ਹੀਦੀ ਸਭਾ ਮੌਕੇ 27 ਦਸੰਬਰ ਦੀ ਸ਼ਾਮ ਨੂੰ ਵੀ ਆਮ ਖਾਸ ਬਾਗ ਵਿਖੇ ਵੀ ਸਾਈਟ ਐਂਡ ਸਾਊਂਡ ਸ਼ੋਅ 'ਜਿੰਦਾ ਨਿੱਕੀਆਂ' ਦੀ ਪੇਸ਼ਕਾਰੀ ਕੀਤੀ ਜਾਵੇਗੀ। ਸ੍ਰੀਮਤੀ ਗਿੱਲ ਨੇ ਸੰਗਤਾਂ ਨੂੰ ਇਸ ਦਾ ਵੀ ਆਨੰਦ ਮਾਨਣ ਦਾ ਸੱਦਾ ਦਿੱਤਾ।ਇਸ ਮੌਕੇ ਸ੍ਰੀਮਤੀ ਕੁਲਦੀਪ ਕੌਰ, ਬੀਬਾ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਭਾਸ਼ ਸੂਦ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਪਵਿੱਤਰ ਸਿੰਘ, ਐਸ.ਡੀ.ਐਮ ਖਮਾਣੋਂ ਸ਼੍ਰੀ ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘઠਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਦੂਰੋਂ-ਦੂਰੋਂ ਪੁੱਜੀ ਸੰਗਤ ਵੀ ਮੌਜੂਦ ਨੇ ਵੀ ਇਸ ਸ਼ੋਅ ਦਾ ਆਨੰਦ ਭਾਵੁਕਤਾ ਨਾਲ ਮਾਣਿਆ।

 

Tags: Charanjit Singh Channi , Kuljit Singh Nagra , Gurpreet Singh GP , Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD