Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੀਅਲ ਅਸਟੇਟ ਪ੍ਰੋਜੈਕਟਾਂ ਦੇ ਬਕਾਏ ਵਾਪਸ ਲੈਣ ਸਬੰਧੀ ਨੀਤੀ ਨੂੰ ਡਿਵੈਲਪਰਾਂ ਵੱਲੋਂ ਭਰਵਾਂ ਹੁੰਗਾਰਾ

ਵੱਖ-ਵੱਖ ਡਿਵੈਲਪਰਾਂ ਨੇ ਕਰਵਾਏ 435.85 ਕਰੋੜ ਰੁਪਏ ਦੇ ਚੈਕ ਜਮ੍ਹਾਂ, ਨੀਤੀ ਦਾ ਲਾਭ ਲੈਣ ਲਈ ਡਿਵੈਲਪਰਾਂ ਨੂੰ 31 ਦਸੰਬਰ ਤੱਕ ਸਾਰੇ ਚੈਕ ਕਰਵਾਉਣੇ ਪੈਣਗੇ ਜਮ੍ਹਾਂ

5 Dariya News

5 Dariya News

5 Dariya News

ਚੰਡੀਗੜ੍ਹ , 26 Dec 2019

Last updated on: Dec 26, 2019, 00:00 IST

ਰੀਅਲ ਅਸਟੇਟ ਸੈਕਟਰ ਵਿਚਲੀ ਮੰਦੀ ਨੂੰ ਧਿਆਨ ਵਿਚ ਰੱਖਦਿਆਂ ਅਤੇ ਰੀਅਲ ਅਸਟੇਟ ਪ੍ਰਾਜੈਕਟਾਂ ਦੀਆਂ ਵੱਖ ਵੱਖ ਸ਼੍ਰੇਣੀਆਂ ਦੇ ਮਾਮਲਿਆਂ ਨਾਲ ਨਜਿੱਠਣ ਲਈ, ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 28 ਨਵੰਬਰ, 2019 ਨੂੰ ਇਕ ਨੀਤੀ ਨੋਟੀਫਾਈ ਕੀਤੀ ਗਈ ਹੈ, ਜਿਸ ਨਾਲ ਪ੍ਰਮੋਟਰ 31-12-2019 ਤੱਕ 6 ਛਮਾਈ ਕਿਸ਼ਤਾਂ ਦੇ ਨਾਲ ਨਾਲ ਅਦਾਇਗੀ ਯੋਗ ਵਿਆਜ ਚੈਕ (ਪੋਸਟ ਡੇਟਡ ਚੈਕ) ਦੇ ਰੂਪ ਵਿੱਚ ਸਮੇਤ ਬਕਾਏ ਜਮ੍ਹਾਂ ਕਰ ਸਕਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਕਾਇਆ ਅਦਾਇਗੀ ਦੀ ਪਹਿਲੀ ਕਿਸ਼ਤ 31-03-2020 ਤੱਕ ਜਮ੍ਹਾਂ ਕਰਵਾਈ ਜਾਵੇਗੀ। ਇਸ ਨੀਤੀ ਦਾ ਲਾਭ ਲੈਣ ਲਈ, ਡਿਵੈਲਪਰਾਂ ਨੂੰ 31-12-2019 ਤੱਕ ਸਾਰੇ ਚੈਕ ਜਮ੍ਹਾਂ ਕਰਨੇ ਜ਼ਰੂਰੀ ਹਨ। ਉਹਨਾਂ ਅੱਗੇ ਦੱਸਿਆ ਕਿ ਇਸ ਨੀਤੀ ਤਹਿਤ ਸਿਰਫ ਉਨ੍ਹਾਂ ਮਾਮਲਿਆਂ ਵਿੱਚ ਹੀ ਲਾਹਾ ਲਿਆ ਜਾ ਸਕਦਾ ਹੈ ਜਦੋਂ ਬਕਾਇਆ ਰਕਮ ਲਈ ਬੈਂਕ ਗਾਰੰਟੀ ਜਾਂ ਪਲਾਟ ਦੇ ਰੂਪ ਵਿੱਚ ਸਕਿਊਰਿਟੀ ਪ੍ਰਦਾਨ ਕੀਤੀ ਗਈ ਹੋਵੇ।ਉਨ੍ਹਾਂ ਅੱਗੇ ਦੱਸਿਆ ਕਿ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਪ੍ਰਾਈਵੇਟ ਰੀਅਲ ਅਸਟੇਟ ਪ੍ਰਮੋਟਰਾਂ ਵੱਲੋਂ ਈ.ਡੀ.ਸੀ. ਅਤੇ ਹੋਰ ਅਦਾਇਗੀਆਂ ਨਾ ਦਿੱਤੇ ਜਾਣ 'ਤੇ ਉਹਨਾਂ ਦੇ ਆਨਲਾਈਨ ਬਕਾਏ ਪ੍ਰਕਾਸ਼ਤ ਕਰਨ ਤੇ ਭੁਗਤਾਨ ਲਈ ਨਿਯਮਤ ਨੋਟਿਸ ਭੇਜਣ ਸਬੰਧੀ ਵੱਡੇ ਪੱਧਰ 'ਤੇ ਕਦਮ ਚੁੱਕੇ ਗਏ ਹਨ। ਉਹਨਾਂ ਦੱਸਿਆ ਕਿ ਇਹ ਬਕਾਏ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਅਧੀਨ ਲਾਇਸੰਸਸ਼ੁਦਾ ਪ੍ਰਾਜੈਕਟਾਂ ਨਾਲ ਸਬੰਧਤ ਹਨ ਅਤੇ ਇਹਨਾਂ ਵਿੱਚ ਬਾਹਰਲੇ ਵਿਕਾਸ ਖਰਚੇ (ਈ.ਡੀ.ਸੀ.), ਲਾਇਸੈਂਸ ਫੀਸ (ਐਲ.ਐਫ.), ਸਮਾਜਿਕ ਬੁਨਿਆਦੀ ਢਾਂਚਾ ਫੰਡ (ਐਸ.ਆਈ.ਐਫ.) ਅਤੇ ਵੱਖ ਵੱਖ ਮੈਗਾ / ਸੁਪਰ ਮੈਗਾ ਪ੍ਰਾਜੈਕਟਾਂ ਦੇ ਪੀ.ਆਰ -4 / 7 ਕਰ ਸ਼ਾਮਲ ਹਨ।

ਬੁਲਾਰੇ ਅਨੁਸਾਰ ਇਸ ਨੀਤੀ ਨੂੰ ਡਿਵੈਲਪਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਗਮਾਡਾ ਨੂੰ ਵੱਖ-ਵੱਖ ਡਿਵੈਲਪਰਾਂ ਤੋਂ 435.85 ਕਰੋੜ ਰੁਪਏ ਦੇ ਪੋਸਟ ਡੇਟਡ ਚੈੱਕ ਪ੍ਰਾਪਤ ਹੋਏ ਹਨ। ਜਿਨ੍ਹਾਂ ਡਿਵੈਲਪਰ ਨੇ ਪੋਸਟ ਡੇਟਡ ਚੈਕ ਜਮ੍ਹਾਂ ਕਰਵਾਏ ਹਨ ਉਨ੍ਹਾਂ ਵਿੱਚ ਕਿਊਰੋ ਇੰਡੀਆ ਪ੍ਰਾਈਵੇਟ ਲਿਮ., ਗਿਲਕੋ ਡਿਵੈਲਪਰਜ਼ ਅਤੇ ਬਿਲਡਰਜ਼ ਪ੍ਰਾਈਵੇਟ ਲਿਮ., ਜੇ.ਐਲ.ਪੀ.ਐਲ., ਮਨੋਹਰ ਇਨਫਰਾਸਟਰੱਕਚਰ ਐਂਡ ਕੰਸਟਰੱਕਸ਼ਨ ਪ੍ਰਾਈਵੇਟ ਲਿ., ਓਮੈਕਸੇ ਚੰਡੀਗੜ• ਐਕਸਟੈਂਸ਼ਨ ਡਿਵੈਲਪਰਜ਼ ਪ੍ਰਾਈਵੇਟ ਲਿ., ਟੀ.ਡੀ.ਆਈ. ਇਨਫਰਾਟੈਕ ਲਿਮ. ਸ਼ਾਮਲ ਹਨ। ਇਨ੍ਹਾਂ ਡਿਵੈਲਪਰਾਂ ਨੇ ਆਪਣੇ ਕੁਝ ਪ੍ਰੋਜੈਕਟਾਂ ਜਾਂ ਸਾਰੇ ਪ੍ਰੋਜੈਕਟਾਂ ਸਬੰਧੀ ਬਕਾਇਆ ਰਕਮ ਜਮ੍ਹਾਂ ਕਰਵਾਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਕਈ ਹੋਰ ਡਿਵੈਲਪਰਾਂ ਨੇ ਵੀ ਬਕਾਇਆ ਰਕਮ ਜਮ੍ਹਾਂ ਕਰਾਉਣ ਦੀ ਇੱਛਾ ਜ਼ਾਹਿਰ ਕੀਤਾ ਹੈ ਅਤੇ ਉਹਨਾਂ ਨੂੰ ਭੁਗਤਾਨ ਦੇ ਕਾਰਜਕ੍ਰਮ ਬਾਰੇ ਦੱਸਿਆ ਜਾ ਰਿਹਾ ਹੈ।ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਉਨ੍ਹਾਂ ਡਿਵੈਲਪਰਾਂ ਨੂੰ ਇੱਕ ਮੌਕਾ ਪ੍ਰਦਾਨ ਕਰਨ ਲਈ ਬਣਾਈ ਗਈ ਹੈ ਜੋ ਆਪਣੇ ਬਕਾਏ ਨਿਯਮਤ ਕਰਨ ਦੇ ਚਾਹਵਾਨ ਹਨ। ਨੀਤੀ ਦੇ ਨਿਯਮਾਂ ਅਨੁਸਾਰ ਬਕਾਇਆ ਜਮ੍ਹਾਂ ਕਰਵਾਉਣ ਵਾਲੇ ਡਿਵੈਲਪਰਾਂ ਨੂੰ ਉਹਨਾਂ ਪ੍ਰਾਜੈਕਟਾਂ ਨੂੰ ਚਲਾਉਣ ਸਬੰਧੀ ਹਰ ਸਹਾਇਤਾ ਦਿੱਤੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਬਾਕੀ ਡਿਫਾਲਟਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਵਿਸ਼ੇਸ਼ ਵਿਕਾਸ ਅਥਾਰਟੀਆਂ ਵੱਲੋਂ ਨਿਰਧਾਰਤ ਸਮੇਂ ਅੰਦਰ ਬਕਾਇਆ ਜਮ੍ਹਾਂ ਨਾ ਕਰਵਾਉਣ 'ਚ ਅਸਫਲ ਰਹਿਣ ਵਾਲੇ ਡਿਵੈਲਪਰਾਂ ਦੀਆਂ ਅਨੁਮਾਨਿਤ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਏਗੀ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD