Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ

 

ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਮੋਗਾ ਜਿਲ੍ਹੇ ਦੇ ਬੈਂਕਾਂ ਨੂੰ 10556 ਕਰੋੜ 93 ਲੱਖ ਰੁਪਏ ਦਾ ਕਰਜਾ ਦੇਣ ਦੇ ਟੀਚੇ ਤੇ ਲਾਈ ਮੋਹਰ-ਵਧੀਕ ਡਿਪਟੀ ਕਮਿਸਨਰ

ਨਾਬਾਰਡ ਵੱਲੋਂ 'ਪੋਟੈਸੀਅਲ ਲਿੰਕਡ ਕਰੈਡਿਟ ਪਲਾਨ' ਦੀ ਕਿਤਾਬ ਵੀ ਕੀਤੀ ਜਾਰੀ

5 Dariya News

5 Dariya News

5 Dariya News

ਮੋਗਾ , 27 Dec 2019

 ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2020-21 ਲਈ ਮੋਗਾ ਜਿਲ੍ਹੇ ਦੇ ਬੈਂਕਾਂ ਨੂੰ ਕਰਜਾ ਪ੍ਰਦਾਨ ਕਰਨ ਵਾਸਤੇ ਚਾਲੂ ਵਰ੍ਹੇ ਨਾਲੋ  3.15 ਫੀਸਦੀ ਵੱਧ ਕਰਜ ਰਕਮ ਦੇਣ ਦਾ ਟੀਚਾ ਮਿੱਥਿਆ ਹੈ ਅਤੇ ਜਿਲੇ ਦੀਆਂ ਬੈਂਕਾਂ ਨੂੰ 10556 ਕਰੋੜ 93 ਲੱਖ ਰੁਪਏ ਦੇ ਕਰਜੇ ਦੇਣ ਦੇ ਟੀਚੇ ਤੇ ਮੋਹਰ ਲਾਈ ਹੈ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸਨਰ ਵਿਕਾਸ ਸ੍ਰੀ ਸੁਭਾਸ  ਚੰਦਰ ਨੇ ਨਾਬਾਰਡ ਤਹਿਤ ਬੈਕਾਂ ਦੀ ਮੀਟਿੰਗ ਵਿੱਚ ਕੀਤਾ। ਇਸ ਮੌਕੇ ਉਨ੍ਹਾਂ ਵੱਲੋ ਜਾਰੀ ਕੀਤਾ ਗਿਆ ਸੰਭਾਵੀ ਕਰੈਡਿਟ ਲਿੰਕ ਪਲਾਨ ਦਾ ਟੀਚਾ ਬੈਂਕਾਂ ਨੂੰ ਦਿੱਤਾ।  ਸ੍ਰੀ ਸੁਭਾਸ  ਚੰਦਰ ਨੇ ਕਿਹਾ ਕਿ ਨਾਬਾਰਡ ਵੱਲੋਂ ਜਿਲ੍ਹੇ ਦੀਆਂ ਕਾਰੋਬਾਰੀ ਸੰਸਥਾਵਾਂ ਅਤੇ ਬੈਂਕਾਂ ਦੀ ਪ੍ਰਗਤੀ ਦੇ ਆਧਾਰ ਤੇ ਸੰਭਾਵਿਤ ਕਰਜਾ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਬੈਂਕ ਅਧਿਕਾਰੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ।ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀ ਸਹਾਇਤਾ ਕਰਨ ਤੇ ਜੋਰ ਦਿੱਤਾ, ਤਾਂ ਜੋ ਉਹ ਲੋਕ ਆਪਣਾ ਕਾਰੋਬਾਰ ਸੁਰੂ ਕਰਕੇ ਜੀਵਨ ਪੱਧਰ ਉੱਚਾ ਚੁੱਕ ਸਕਣ। ਨਾਬਾਰਡ ਦੇ ਜਿਲ੍ਹਾ ਵਿਕਾਸ ਮੈਨੇਜਰ ਰਸੀਦ ਲੇਖੀ ਨੇ ਦੱਸਿਆ ਕਿ ਰਿਜਰਵ ਬੈਂਕ ਆਫ ਇੰਡੀਆਂ ਦੀਆਂ ਹਦਾਇਤਾਂ ਤੇ ਨਾਬਾਰਡ ਵੱਲੋਂ ਹਰ ਸਾਲ ਜਿਲੇ ਦੀਆਂ ਬੈਂਕਾਂ ਨੂੰ ਕਰਜਾ ਦੇਣ ਲਈ ਅਗੇਤਰਾ ਕਰੈਡਿਟ ਪਲਾਨ ਤਿਆਰ ਕੀਤਾ ਜਾਂਦਾ ਹੈ। ਇਸ ਮੌਕੇ ਤੇ ਨਾਬਾਰਡ ਵੱਲੋਂ ਵਿੱਤੀ ਵਰੇ 2020-21 ਲਈ ਤਿਆਰ ਕੀਤੀ ਗਈ  'ਪੋਟੈਸੀਅਲ ਲਿੰਕਡ ਕਰੈਡਿਟ ਪਲਾਨ' ਦੀ ਕਿਤਾਬ ਵੀ ਜਾਰੀ ਕੀਤੀ ਗਈ।ਇਸ ਮੌਕੇ ਤੇ ਰਿਜਰਵ ਬੈਂਕ ਆਫ ਇੰਡੀਆਂ ਦੇ ਅਫਸਰ ਸ੍ਰੀ ਮਨੁ ਭਾਰਦਵਾਜ, ਜਿਲ੍ਹਾ ਲੀਡ ਮੈਨੇਜਰ ਸ੍ਰੀ ਬਜਰੰਗੀ ਸਿੰਘ, ਡਿਪਟੀ ਡਾਇਰੈਟਰ ਪਸੂ ਪਾਲਣ ਡਾ. ਗੁਰਮੀਤ ਸਿੰਘ, ਐਨ.ਜੀ.ਓ. ਐਸ.ਕੇ. ਬਾਂਸਲ ਅਤੇ ਬਲਵਿੰਦਰ ਸਿੰੰਘ ਵੀ ਹਾਜਰ ਸਨ।

 

 

Tags: NABARD'

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD