Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 50 ਸਾਲਾਂ ਪੂਰੇ ਹੋਣ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਭਾਗ ਦਾ ਕੀਤਾ ਪੰਫਲੈਟ ਰਿਲੀਜ਼

ਵਿਭਾਗ ਵੱਲੋਂ ਅੰਡਰ-ਗਰਾਊਂਡ ਪਾਈਪਾਂ ਲਈ 50 ਪ੍ਰਤੀਸ਼ਤ ਸਬਸਿਡੀ ਤੇ ਸਾਂਝੇ ਪ੍ਰਾਜੈਕਟਾਂ ਲਈ 90 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ-ਭੂਮੀਪਾਲ ਜਸਬੀਰ ਸਿੰਘ

5 Dariya News

5 Dariya News

5 Dariya News

ਫ਼ਿਰੋਜ਼ਪੁਰ , 27 Dec 2019

Last updated on: Dec 27, 2019, 00:00 IST

ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 50 ਸਾਲਾਂ ਪੂਰੇ ਹੋਣ ਤੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗ ਦਾ ਇੱਕ ਪੰਫਲੈਟ ਜਾਰੀ ਕੀਤਾ ਗਿਆ, ਜਿਸ ਵਿੱਚ ਵਿਭਾਗ ਵੱਲੋਂ ਪਿਛਲੇ ਸਾਲਾਂ ਤੋਂ ਲੈ ਕੇ ਹੁਣ ਤੱਕ ਕੀਤੇ ਗਏ ਕੰਮਾਂ ਸਬੰਧੀ ਦੱਸਿਆ ਗਿਆ ਹੈ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ, ਐੱਸ.ਐੱਸ.ਪੀ. ਸ੍ਰੀ. ਵਿਵੇਕਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰ. ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰਪਾਲ ਸਿੰਘ ਅਤੇ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਵੀ ਹਾਜ਼ਰ ਸਨ।ਇਹ ਜਾਣਕਾਰੀ ਦਿੰਦਿਆਂ ਭੂਮੀਪਾਲ ਫਿਰੋਜ਼ਪੁਰ ਸ੍ਰੀ. ਜਸਬੀਰ ਸਿੰਘ ਤੇ ਮੰਡਲ ਭੂਮੀ ਰੱਖਿਆ ਅਫਸਰ ਸ੍ਰ. ਮਨਮੋਹਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਭੂਮੀਪਾਲ ਪੰਜਾਬ ਸ੍ਰੀ. ਧਰਮਿੰਦਰ ਸ਼ਰਮਾ (ਆਈ.ਐੱਫ.ਐੱਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਜ਼ਮੀਨਦੋਜ਼ ਨਾਲੀਆਂ (ਅੰਡਰ-ਗਰਾਊਂਡ ਪਾਈਪਾਂ) ਲਈ 50 ਪ੍ਰਤੀਸ਼ਤ ਸਬਸਿਡੀ ਅਤੇ ਸਾਂਝੇ ਪ੍ਰਾਜੈਕਟਾਂ ਲਈ 90 ਪ੍ਰਤੀਸ਼ਤ ਸਬਸਿਡੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 29 ਕਰੋੜ ਰੁਪਏ ਖ਼ਰਚ ਕੇ 5064 ਹੈਕਟੇਅਰ ਰਕਬੇ ਨੂੰ ਕਵਰ ਕਰਕੇ 2,54,435 ਮੀਟਰ ਲੰਬੀ ਪਾਈਪ ਲਾਈਨ ਕਿਸਾਨਾਂ ਦੇ ਖੇਤਾਂ ਵਿੱਚ ਪਾਈ ਗਈ ਹੈ। ਇਸ ਸਕੀਮ ਰਾਹੀਂ 2684 ਕਿਸਾਨਾਂ ਨੂੰ 23 ਕਰੋੜ ਰੁਪਏ ਦੀ ਸਬਸਿਡੀ ਦਾ ਲਾਭ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਮੀਨਦੋਜ਼ ਨਾਲੀਆਂ (ਅੰਡਰਗਰਾਊਂਡ ਪਾਈਪਾਂ) ਪਾਉਣ ਦੇ ਨਾਲ 3 ਪ੍ਰਤੀਸ਼ਤ ਜ਼ਮੀਨ ਦੀ ਬੱਚਤ ਹੁੰਦੀ ਹੈ ਤੇ ਲਗਭਗ 25 ਪ੍ਰਤੀਸ਼ਤ ਪਾਣੀ ਦੀ ਵੀ ਬੱਚਤ ਹੁੰਦੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਬਾਗ਼ਾਂ ਤੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਤੁਪਕਾ ਤੇ ਫੁਹਾਰਾ ਸਿਸਟਮ ਲਗਾਉਣ ਤੇ 80 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ।  ਇਸ ਤੋਂ ਇਲਾਵਾ ਵਿਭਾਗ ਵੱਲੋਂ ਔਰਤ ਜ਼ਿਮੀਂਦਾਰ ਅਤੇ ਛੋਟੇ ਤੇ ਅਨੁਸੂਚਿਤ ਜਾਤੀਆਂ ਵਾਲੇ ਕਿਸਾਨਾਂ ਨੂੰ ਇਸ ਸਕੀਮ ਤਹਿਤ 90 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤੁਪਕਾ ਤੇ ਫੁਹਾਰਾ ਸਿਸਟਮ ਅਪਣਾਉਣ ਨਾਲ ਕਿਸਾਨਾਂ ਦੀ ਫ਼ਸਲ ਦੇ ਝਾੜ ਵਿੱਚ 20 ਤੋਂ 25 ਪ੍ਰਤੀਸ਼ਤ ਵਾਧਾ ਹੁੰਦਾ ਹੈ ਤੇ ਲਗਭਗ 50 ਤੋਂ 80 ਪ੍ਰਤੀਸ਼ਤ ਪਾਣੀ ਦੀ ਵੀ ਬੱਚਤ ਹੁੰਦੀ ਹੈ। ਇਸ ਮੌਕੇ ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਗੁਰਿੰਦਰ ਸਿੰਘ, ਭੂਮੀ ਰੱਖਿਆ ਅਫ਼ਸਰ ਜਸਪ੍ਰੀਤ ਸਿੰਘ, ਜੰਗੀਰ ਸਿੰਘ ਤੇ ਰਾਜਬੀਰ ਕੌਰ ਅਤੇ ਸੁਨੀਲ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

 

Tags: Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD