Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਨੀਜ਼ ਸਕੂਲ ਵਿਖੇ 7 ਰੋਜ਼ਾ ਐਨ.ਐਸ.ਐਸ ਕੈਂਪ ਸਮਾਪਤ ਹੋਇਆ

Web Admin

Web Admin

5 Dariya News

ਖਰੜ , 27 Dec 2019

Last updated on: Dec 27, 2019, 00:00 IST

ਦੇਸ਼ ਦੀ ਸੇਵਾ ਕਰਨ ਦੀ ਵਚਨਬੱਧਤਾ ਦੇ ਉਦੇਸ਼ ਨਾਲ ਐਨੀਜ ਸਕੂਲ ਖਰੜ ਵਿਖੇ ਰਾਸ਼ਟਰੀ ਸੇਵਾ ਯੋਜਨਾ ਤਹਿਤ ਲਗਾਇਆ 7 ਰੋਜ਼ਾ ਐਨ.ਐਸ.ਐਸ ਕੈਂਪ ਉਤਸ਼ਾਹ ਨਾਲ ਸਮਾਪਤ ਹੋਇਆ। ਇਸ ਮੋਕੇ ਕਰਵਾਏ ਸਮਾਪਤੀ ਸਮਾਰੋਹ ਵਿਚ ਕੌਂਸਲਰ ਦਰਸ਼ਨ ਸਿੰਘ ਸ਼ਿਵਜੋਤ ਮੁੱਖ ਮਹਿਮਾਨ ਅਤੇ ਸੀਨੀਅਰ ਪੱਤਰਕਾਰ ਜਗਵਿੰਦਰ ਸਿੰਘ ਵੱਲੋਂ ਸਪੈਸ਼ਲ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ, ਪ੍ਰਿੰਸੀਪਲ ਐਸ.ਕੇ.ਕਾਲਾ, ਵਾਈਸ ਪ੍ਰਿੰਸੀਪਲ ਗਿਤੀਕਾ ਕਾਲਾ ਵੱਲੋਂ ਸ਼ਮਾ ਰੌਸ਼ਨ ਕਰਕੇ ਕੀਤੀ ਗਈ।ਇਸ ਮੌਕੇ ਐਨਐਸਐਸ ਕੈਂਪ ਦੀ ਸੱਤ ਦਿਨਾਂ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿਚ ਵਲੰਟੀਅਰਾਂ ਦੁਆਰਾ ਕੀਤੀ ਸਖਤ ਮਿਹਨਤ ਅਤੇ ਨੇਕ ਕਾਰਜ ਦੀ ਸੱਚਮੁੱਚ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਐਸ.ਕੇ ਕਾਲਾ ਨੇ ਵਲੰਟੀਅਰਾਂ ਵੱਲੋਂ ਵਿਖਾਈ ਦੇਸ਼ ਭਗਤੀ, ਹਮਦਰਦੀ ਅਤੇ ਪਿਆਰ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਅਜਿਹੀਆਂ ਸਮਾਜਿਕ ਗਤੀਵਿਧੀਆਂ ਦਾ ਹਿੱਸਾ ਬਣੇ ਰਹਿਣ ਲਈ ਪ੍ਰੇਰਿਤ ਕੀਤਾ।ਉਨਾਂ ਕਿਹਾ ਕਿ ਸਮਾਜ ਸੇਵਾ ਕਰਕੇ ਜੋ ਸੰਤੁਸ਼ਟੀ ਮਿਲਦੀ ਹੈ ਉਸਨੂੰ ਸ਼ਬਦਾਂ ਵਿੱਚ ਬਿਆਨ ਨਹੀ ਕੀਤਾ ਜਾ ਸਕਦਾ ਤੇ ਸਾਨੂੰ ਆਪਣੀ ਸਮਰੱਥਾ ਅਨੂਸਾਰ ਲੋੜਵੰਦ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਦਰਸ਼ਨ ਸਿੰਘ ਸ਼ਿਵਜੋਤ ਨੇ ਵਲੰਟੀਅਰਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਜੇਕਰ ਦੇਸ਼ ਦਾ ਹਰ ਇਕ ਨਾਗਰਿਕ ਥੋੜੀ ਥੋੜੀ ਸਮਾਜਿਕ ਕੰਮ ਕਰਨ ਦੀ ਸ਼ੁਰੂਆਤ ਕਰੇ ਅਤੇ ਲੋੜਵੰਦਾਂ ਦੀ ਮੱਦਦ ਕਰਨ ਨੂੰ ਪਹਿਲ ਦੇਵੇ ਤਾਂ ਭਾਰਤ ਨਿਸ਼ਚਤ ਰੂਪ ਵਿਚ ਸੁਪਰ ਪਾਵਰ ਬਣ ਸਕਦਾ ਹੈ।ਉਨਾਂ ਕਿਹਾ ਕਿ ਬੱਚੇ ਸਮਾਜ ਸੇਵਾ ਦੀ ਸ਼ੁਰੂਆਤ ਆਪਣੇ ਘਰ ਅਤੇ ਆਲੇ ਦੁਆਲੇ ਤੋਂ ਹੀ ਸ਼ੁਰੂ ਕਰ ਸਕਦੇ ਹਨ।ਉਨਾਂ ਚਾਰ ਸਾਹਿਬਜਾਦਿਆਂ ਵੱਲੋਂ ਸਮਾਜ ਅਤੇ ਧਰਮ ਲਈ ਦਿੱਤੀ ਸ਼ਹਾਦਤ ਨੂੰ ਨਮਨ ਕੀਤਾ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨਾਂ ਦੀ ਜੀਵਨੀ ਤੋਂ ਪ੍ਰੇਰਣਾ ਲੈਣੀ ਚਾਹੀਦੀ ।ਵਲੰਟੀਅਰਾਂ ਨੂੰ ਵੱਖ ਵੱਖ ਸ਼੍ਰੇਣੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਤੇ ਮੈਡਲ ਅਤੇ ਸਾਰਟੀਫਿਕੇਟ ਵੰਡੇ ਗਏ।ਇਸ ਮੌਕੇ ਸਕੂਲ ਸਟਾਫ ਵੀ ਮੌਜੂਦ ਸੀ। 

 

Tags: Anees School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD