Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਏ.ਪੀ.ਆਰ.ਓ. ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਨਿੱਘੀ ਵਿਦਾਇਗੀ

ਵਧੀਕ ਡਾਇਰੈਕਟਰ ਸੇਨੂੰ ਦੁੱਗਲ ਵਲੋਂ ਸੇਵਾਮੁਕਤ ਅਧਿਕਾਰੀਆਂ ਦਾ ਸਨਮਾਨ

5 Dariya News

5 Dariya News

5 Dariya News

ਚੰਡੀਗੜ੍ਹ , 31 Dec 2019

Last updated on: Dec 31, 2019, 00:00 IST

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵਲੋਂ ਅੱਜ ਏ.ਪੀ.ਆਰ.ਓ ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਅੱਜ ਇਥੇ ਪੰਜਾਬ ਭਵਨ ਵਿਖੇ ਰੱਖੇ ਵਿਦਾਇਗੀ ਸਮਾਗਮ ਦੌਰਾਨ ਵਿਭਾਗ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਧੀਕ ਡਾਇਰੈਕਟਰ ਨੇ ਕਿਹਾ ਕਿ ਵਿਭਾਗ ਉਨ੍ਹਾਂ ਦੁਆਰਾ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖੇਗਾ।ਇਸ ਮੌਕੇ ਮੁੱਖ ਮੰਤਰੀ, ਪੰਜਾਬ ਦੇ ਵਧੀਕ ਡਾਇਰੈਕਟਰ (ਪ੍ਰੈਸ) ਓਪਿੰਦਰ ਸਿੰਘ ਲਾਂਬਾ, ਡਿਪਟੀ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ, ਡਿਪਟੀ ਡਾਇਰੈਕਟਰ (ਇਸ਼ਤਿਹਾਰ) ਰਣਦੀਪ ਸਿੰਘ ਆਹਲੂਵਾਲੀਆ ਅਤੇ ਡਿਪਟੀ ਡਾਇਰੈਕਟਰ (ਖੇਤਰ) ਹਰਜੀਤ ਸਿੰਘ ਗਰੇਵਾਲ ਨੇ ਸ਼ਾਮ ਸੁੰਦਰ ਅਤੇ ਮਨਜੀਤ ਸਿੰਘ ਨੂੰ ਕੁਸ਼ਲ ਅਤੇ ਸਮਰਪਿਤ ਅਧਿਕਾਰੀ ਦੱਸਿਆ। ਉਨ੍ਹਾਂ ਕਿਹਾ ਕਿ ਸੇਵਾਮੁਕਤ ਅਧਿਕਾਰੀਆਂ ਨੇ ਆਪਣੀਆਂ ਸੇਵਾਵਾਂ ਲਗਨ ਅਤੇ ਤਨਦੇਹੀ ਨਾਲ ਨਿਭਾਈਆਂ ਅਤੇ ਵਿਭਾਗ ਵਿਚ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਸੇਵਾਮੁਕਤ ਅਧਿਕਾਰੀਆਂ ਨੇ ਆਪਣੇ ਸਾਰੇ ਸੀਨੀਅਰ ਅਧਿਕਾਰੀਆਂ ਅਤੇ ਸਾਥੀ ਕਰਮਚਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਵਿਭਾਗ ਦੇ ਕਈ ਸੀਨੀਅਰ ਲੋਕ ਸੰਪਰਕ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: DIPR Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD