Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੰਬਈ ਦੀਆਂ ਸਿੱਖ ਸੰਗਤਾਂ ਨੇ ਤਿੰਨ ਰੋਜਾ ਗੁਰਬਾਣੀ ਕੀਰਤਨ ਸਮਾਗਮ ਰਾਹੀਂ ਨਵੇਂ ਸਾਲ ਦੀ ਆਮਦ ਨੂੰ ਜੀ ਆਈਆਂ ਕਿਹਾ

ਨਵੀਂ ਪੀੜੀ ਨੂੰ ਗੁਰਬਾਣੀ ਅਤੇ ਵਿਰਸੇ ਨਾਲ ਜੋੜਦਿਆਂ ਚੰਗੀ ਸੇਧ ਦੇਣੀ ਪਰਉਪਕਾਰ ਹੈ : ਬਾਬਾ ਹਰਨਾਮ ਸਿੰਘ ਖ਼ਾਲਸਾ

5 Dariya News

5 Dariya News

5 Dariya News

ਮੁੰਬਈ/ਅੰਮ੍ਰਿਤਸਰ , 01 Jan 2020

Last updated on: Jan 01, 2020, 00:00 IST

ਮੁੰਬਈ ਦੀਆਂ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਸਾਲ ਦੇ ਆਗਮਨ ਮੌਕੇ ਗੁਰੂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਪੂਰੀ ਸ਼ਰਧਾ ਅਤੇ ਧੂਮ ਧਾਮ ਨਾਲ ਤਿੰਨ ਰੋਜਾ ''ਨਵੇਂ ਸਾਲ ਗੁਰੂ ਦੇ ਨਾਲ ਗੁਰਬਾਣੀ ਕੀਰਤਨ ਸਮਾਗਮ'' ਮਨਾਇਆ ਗਿਆ।ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਅਤੇ ਦਸਮੇਸ਼ ਦਰਸ਼ਨ ਚੈਰੀਟੇਬਲ ਟਰੱਸਟ ਵੱਲੋਂ ਸਮੂਹ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਨਵੀਂ ਮੁੰਬਈ ਦੇ ਗਣਪਤ ਸੇਠ ਤਾਂਡੇਲ ਗਰਾÀੂਂਡ, ਨੇਰੂਲ ਵਿਖੇ ਦੇਰ ਰਾਤ ੮ ਤੋਂ ੨ ਵਜੇ ਤਕ ਕਰਾਏ ਗਏ ਤੀਜੇ ਦਿਨ ਅਤੇ ਸਾਲ ਦੇ ਆਖ਼ਰੀ ਕੀਰਤਨ ਸਮਾਗਮ ਵਿਚ ਠੰਡ ਦੇ ਬਾਵਜੂਦ ਸੰਗਤ ਦੀ ਸ਼ਮੂਲੀਅਤ ਰਿਕਾਰਡ ਤੋੜ ਰਹੀ। ਜਿਸ ਨਾਲ ਸਾਰਾ ਇਲਾਕਾ ਹੀ ਗੁਰਬਾਣੀ ਦੇ ਰੰਗ ਵਿਚ ਰੰਗਿਆ ਗਿਆ,  ਦਰਜਨਾਂ ਰਾਗੀ ਜਥਿਆਂ ਤੋਂ ਇਲਾਵਾ ਉੱਘੇ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਵੀ ਇਸ ਮੌਕੇ ਅਪਣੀ ਹਾਜ਼ਰੀ ਲਵਾਈ।ਸਮਾਗਮ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਬੰਧਕਾਂ ਅਤੇ ਸੰਗਤ ਨੂੰ ਸਮਾਗਮ ਦੀ ਕਾਮਯਾਬੀ ਅਤੇ ਨਵੇਂ ਸਾਲ ਦੀ ਆਮਦ ਮੌਕੇ ਕਥਾ ਕੀਰਤਨ ਦੇ ਪਰਉਪਕਾਰ ਨਾਲ ਜੀਵਨ ਸਫਲਾ ਕਰਨ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿਤੀ । ਪ੍ਰੋ: ਸਰਚਾਂਦ ਸਿੰਘ ਵੱਲੋਂ ਦਿਤੀ ਜਾਣਕਾਰੀ 'ਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕਈ ਲੋਕ ਨਵੇਂ ਸਾਲ ਦੀ ਆਮਦ ਮੌਕੇ ਐਬਾਂ ਵਿਚ ਪੈ ਕੇ ਜ਼ਿੰਦਗੀ ਦੁਸ਼ਵਾਰ ਕਰ ਰਹੇ ਹਨ, ਪਰ ਤਸੱਲੀ ਦੀ ਗਲ ਹੈ ਕਿ ਮੁੰਬਈ ਦੀਆਂ ਸੰਗਤਾਂ ਵੱਲੋਂ ਕੀਰਤਨ ਦਰਬਾਰ ਦੇ ਪਰਉਪਕਾਰ ਰਾਹੀਂ ਗੁਰਬਾਣੀ ਨਾਲ ਜੋੜਦਿਆਂ ਨਵੀਂ ਪੀੜੀ ਨੂੰ ਚੰਗੀ ਸੇਧ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਸਾਡੇ ਸਮਾਜ ਦਾ ਸਰਮਾਇਆ ਹੈ, ਜਿਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਜਾਣਾ ਜ਼ਰੂਰੀ ਹੈ।

ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਭਾਵੇਂ ਸਿਖ ਸਮਾਜ ਲਈ ਨਾਨਕਸ਼ਾਹੀ ਸੰਮਤ ਮੁਤਾਬਿਕ ਇਕ ਚੇਤ ਨੂੰ ਨਵੇਂ ਸਾਲ ਦੀ ਸ਼ੁਰੂਆਤ ਹੁੰਦੀ ਹੈ ਪਰ ਈਸਵੀ ਸੰਮਤ ਮੁਤਾਬਿਕ ਨਵਾਂ ਸਾਲ ਮਨਾਉਣ ਵਾਲੇ ਦੂਜੇ ਧਰਮਾਂ ਅਤੇ ਭਾਈਚਾਰਿਆਂ ਦਾ ਸਤਿਕਾਰ ਕਰਨਾ ਵੀ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਮਾਜਕ ਅਲਾਮਤਾਂ ਬੁਰਾਈਆਂ ਤੋਂ ਬਚਣ ਪ੍ਰਤੀ ਮਾਰਗ ਦਰਸ਼ਨ ਕਰਦੀ ਹੈ।  ਇਸ ਮੌਕੇ ਭਾਈ ਗੁਰਸੇਵਕ ਸਿੰਘ ਅੰਮ੍ਰਿਤਸਰ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ, ਭਾਈ ਰਵਿੰਦਰ ਸਿੰਘ ਅੰਮ੍ਰਿਤਸਰ, ਭਾਈ ਮਨਿੰਦਰ ਸਿੰਘ ਸ੍ਰੀਨਗਰ, ਗਿਆਨੀ ਗੱਜਣ ਸਿੰਘ ਗੜਗੱਜ, ਭਾਈ ਹਰਪਾਲ ਸਿੰਘ ਟਰਾਂਟੋ, ਭਾਈ ਜਸਵਿੰਦਰ ਸਿੰਘ ਅੰਮ੍ਰਿਤਸਰ, ਭਾਈ ਸੁਖਵਿੰਦਰ ਸਿੰਘ ਬਾਬਾ ਬਕਾਲਾ, ਭਾਈ ਜਗਤਾਰ ਸਿੰਘ ਜੰਮੂ, ਭਾਈ ਬਲ ਪ੍ਰੀਤ ਸਿੰਘ ਲੁਧਿਆਣਾ ਆਦਿ ਰਾਗੀ ਜਥਿਆਂ ਨੇ ਅਨੰਦਮਈ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੁਪਰੀਮ ਕੌਂਸਲ ਦੇ ਪ੍ਰਧਾਨ ਭਾਈ ਜਸਪਾਲ ਸਿੰਘ ਸਿੱਧੂ ਅਤੇ ਦਸਮੇਸ਼ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਹਰਜਿੰਦਰ ਸਿੰਘ ਸੈਣੀ ਨੇ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਗੁਰੂ ਨਾਨਕ ਹੋਸਪੀਟਲ ਚੈਰੀਟੇਬਲ ਟਰੱਸਟ ਮੁੰਬਈ ਦੇ ਮੁਖੀ ਸ: ਸਰਬਜੀਤ ਸਿੰਘ ਰੇਸ਼ਮ, ਵਿਧਾਇਕ ਸ੍ਰੀ ਪ੍ਰਸ਼ਾਂਤ ਠਾਕੁਰ, ਵਿਧਾਇਕ ਗਣੇਸ਼ ਨਾਇਕ ਅਤੇ ਸੰਤ ਕਿਸ਼ਨ ਸਿੰਘ ਕਥਾਵਾਚਕ ਅੰਮ੍ਰਿਤਸਰ ਵਾਲੇ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਿਆ। ਇਸ ਮੌਕੇ ਭਾਈ ਜਸਪਾਲ ਸਿੰਘ ਸਿੱਧੂ, ਸ: ਹਰਜਿੰਦਰ ਸਿੰਘ ਸੈਣੀ ਤੋਂ ਇਲਾਵਾ ਵੱਖ ਵੱਖ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ ਸ: ਗਿਆਨ ਸਿੰਘ ਨੇਰੂਲ ਗੁਰਦੁਆਰਾ, ਸ: ਹਰਵਿੰਦਰ ਸਿੰਘ ਪਨਵੇਲ, ਸ: ਚਰਨਦੀਪ ਸਿੰਘ ਕਾਮੋਥੇ, ਸ: ਤਰਲੋਕ ਸਿੰਘ ਕਲੰਬੋਲੀ, ਸ: ਅਮਰਪਾਲ ਸਿੰਘ ਐਰੋਲੀ, ਸ: ਹਰਵਿੰਦਰ ਸਿੰਘ ਪਨਵੇਲ, ਸ: ਇੰਦਰਪ੍ਰੀਤ ਸਿੰਘ ਕੋਪਖਰਨੇ, ਹਰਜਿੰਦਰ ਸਿੰਘ ਸੈਣੀ, ਸ: ਮਿਹਰ ਸਿੰਘ ਰੰਧਾਵਾ,ਸ: ਸਤਨਾਮ ਸਿੰਘ ਮਾਨ ਖਰੜ, ਸ:ਹੀਰਾ ਸਿੰਘ ਪੱਡਾ, ਸ: ਪ੍ਰਤਾਪ ਸਿੰਘ, ਸ: ਮਨਰਾਜ ਸਿੰਘ ਅਤੇ ਸ: ਕੁਲਬੀਰ ਸਿੰਘ ਆਦਿ ਵੀ ਮੌਜੂਦ ਸਨ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD